ਸਿੱਖਾਂ ਬਿੰਨਾਂ ਹਿੰਦੁਸਤਾਨ ਅਧੂਰਾ ਹੈ ਸਾਡੇ ਦੇਸ਼ ਦੀ ਮਜਬੂਤ ਕੜੀ ਹੈ ਸਿੱਖ: PM ਮੋਦੀ. ਉਨ੍ਹਾਂ ਨੇ ਕਿਹਾ ਕਿ ਸਿੱਖ ਸਾਡੇ ਦੇਸ਼ ਦਾ ਜਰੂਰੀ ਅੰਗ ਸਿੱਖਾਂ ਬਿਨਾਂ ਦੇਸ਼ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ।। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਘੇ ਸਿੱਖ ਬੁੱਧੀਜੀਵੀਆਂ ਅਤੇ ਸ਼ਖਸੀਅਤਾਂ ਦੇ ਵਫਦ ਨਾਲ ਆਪਣੇ ਨਿਵਾਸ ’ਤੇ ਮੁਲਾਕਾਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਸਿੱਖਾਂ ਦੇ ਇਤਿਹਾਸ ਅਤੇ ਵਰਤਮਾਨ ਨੂੰ ਯਾਦ ਕਰਦੇ ਹੋਏ ਕੌਮ ਦੀ ਖੂਬ ਤਾਰੀਫ ਕੀਤੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਿੱਖਾਂ ਨੇ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ’ਚ ਅਹਿਮ ਰੋਲ ਅਦਾ ਕੀਤਾ ਅਤੇ ਅੱਜ ਵੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਸਿੱਖ ਫੌਜੀ ਡਟੇ ਹੋਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਮਾਣ ਹੈ ਕਿ ਸਿੱਖ ਕੌਮ ਦੇ ਮੈਂਬਰਾਂ ਨੇ ਕੌਮਾਂਤਰੀ ਪੱਧਰ ’ਤੇ ਨਾਮ ਅਤੇ ਪ੍ਰਸਿੱਧੀ ਕਮਾਈ ਹੈ।
ਦੱਸ ਦਈਏ ਕਿ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿੱਖਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਦ੍ਰਿੜ ਸੰਕਲਪ ਹੈ। ਵਫ਼ਦ ਦੀ ਅਗਵਾਈ ਭਾਜਪਾ ਦੇ ਸਿੱਖ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਵੱਲੋਂ ਭਾਈਚਾਰੇ ਦੀਆਂ ਮੁਸ਼ਕਿਲਾਂ ਸੁਣਨ ਅਤੇ ਉਨ੍ਹਾਂ ਦਾ ਤੇਜ਼ੀ ਨਾਲ ਹੱਲ ਕਰਨ ’ਤੇ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਇਸ ਮੌਕੇ ਸਿੱਖ ਵਫਦ ਦੇ ਮੈਂਬਰਾਂ ਨੇ ਵੀ ਆਪਣੇ ਵਿਚਾਰ ਰੱਖੇ ਅਤੇ ਸਿੱਖਾਂ ਦੀਆਂ ਮਸ਼ਕਿਲਾਂ ਹੱਲ ਕਰਨ ਲਈ ਕਦਮ ਚੁੱਕਣ ’ਤੇ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ।।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਘੇ ਸਿੱਖ ਬੁੱਧੀਜੀਵੀਆਂ ਅਤੇ ਸ਼ਖਸੀਅਤਾਂ ਦੇ ਵਫਦ ਨਾਲ ਆਪਣੇ ਨਿਵਾਸ ’ਤੇ ਮੁਲਾਕਾਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਸਿੱਖਾਂ ਦੇ ਇਤਿਹਾਸ ਅਤੇ ਵਰਤਮਾਨ ਨੂੰ ਯਾਦ ਕਰਦੇ ਹੋਏ ਕੌਮ ਦੀ ਖੂਬ ਤਾਰੀਫ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਿੱਖਾਂ ਨੇ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ’ਚ ਅਹਿਮ ਰੋਲ ਅਦਾ ਕੀਤਾ ਅਤੇ ਅੱਜ ਵੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਸਿੱਖ ਫੌਜੀ ਡਟੇ ਹੋਏ ਹਨ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.