ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ (Navjot Singh Sidhu) ਜੇਲ੍ਹ ਵਿੱਚੋਂ ਰਿਹਾਅ ਹੋ ਗਏ ਹਨ। ਇਸ ਮੌਕੇ ਨਵਜੋਤ ਸਿੱਧੂ ਦੇ ਪੁੱਤਰ ਕਰਨ ਸਿੱਧੂ, ਐਮਪੀ ਗੁਰਜੀਤ ਔਜਲਾ, ਕਾਂਗਰਸੀ ਆਗੂ ਅਸ਼ਵਨੀ ਸ਼ੇਖੜੀ, ਨਵਤੇਜ ਚੀਮਾ ਅਤੇ ਸਮਰਥਕ ਜੇਲ ਦੇ ਬਾਹਰ ਸਵੇਰ ਤੋਂ ਹੀ ਇਕੱਠੇ ਹੋ ਗਏ ਸਨ। ਨਵਜੋਤ ਸਿੰਘ ਸਿੱਧੂ ਦੇ ਬਾਹਰ ਆਉਣ ਮੌਕੇ ਉਨ੍ਹਾਂ ਦੇ ਸਮਰਥਕਾਂ ਅਤੇ ਵਰਕਰਾਂ ਨੇ ਖੁਸ਼ੀ ਵਿੱਚ ਭੰਗੜੇ ਪਾਏ।
ਦੱਸ ਦਈਏ ਕਿ ਬਾਹਰ ਆਉਂਦੇ ਹੀ ਨਵਜੋਤ ਸਿੰਘ ਸਿੱਧੂ ਨੇ ਸਰਕਾਰ ਨੂੰ ਘੇਰਿਆ। ਨਾਲ ਹੀ ਉਨ੍ਹਾਂ ਨੇ ਰਾਹੁਲ ਗਾਂਧੀ ਦੀ ਤਾਰੀਫ ਵੀ ਕੀਤੀ।ਅੱਜ ਲੋਕਤੰਤਰ ਬੇੜੀਆਂ ’ਚ ਹੈ। ਕ੍ਰਾਂਤੀ ਦਾ ਨਾਂ ਰਾਹੁਲ ਗਾਂਧੀ ਹੈ। ਪੰਜਾਬ ਢਾਲ ਹੈ ਉਸ ਢਾਲ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ’ਚ ਰਾਸ਼ਟਰਪਤੀ ਸਾਸ਼ਨ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਰਿਹਾਅ ਹੋਣ ਤੋਂ ਬਾਅਦ ਨਵਜੋਤ ਸਿੱਧੂ ਸਭ ਤੋਂ ਪਹਿਲਾਂ ਗੁਰੂ ਘਰ ਨਤਮਸਤਕ ਹੋਣਗੇ ਅਤੇ ਫਿਰ ਕਾਲੀ ਮਾਤਾ ਮੰਦਿਰ ‘ਚ ਮੱਥਾ ਟੇਕਣਗੇ। ਬੀਤੇ ਇੱਕ ਸਾਲ ਤੋਂ ਇੱਕ ਛੁੱਟੀ ਨਾ ਲੈਣ ਦੇ ਚੱਲਦਿਆਂ ਨਵਜੋਤ ਸਿੰਘ ਸਿੱਧੂਨੂੰ 48 ਦਿਨ ਪਹਿਲਾਂ ਰਿਹਾਅ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੇ ਸਵਾਗਤ ਲਈ ਵੱਡੀ ਗਿਣਤੀ ‘ਚ ਕਾਂਗਰਸੀ ਆਗੂ ਪਹੁੰਚੇ ਹੋਏ ਸਿਨ, ਜਿਨ੍ਹਾਂ ‘ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਲਾਲ ਸਿੰਘ, ਉਨ੍ਹਾਂ ਦੇ ਸਪੁੱਤਰ ਰਜਿੰਦਰ ਸਿੰਘ, ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਗੌਰਵ ਸੰਧੂ, ਨਰਿੰਦਰ ਲਾਲੀ, ਗੁਰਜੀਤ ਸਿੰਘ ਔਜਲਾ ਸਮੇਤ ਪੰਜਾਬ ਦੇ ਕਈ ਉਘੇ ਆਗੂ ਪਹੁੰਚ ਹੋਏ ਸਨ। ਇਸ ਤੋਂ ਇਲਾਵਾ ਸ਼ਹਿਰ ‘ਚ ਥਾਂ-ਥਾਂ ‘ਤੇ ਵਰਕਰਾਂ ਵਲੋਂ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਬਾਹਰ ਆਉਣ ‘ਤੇ ਸਵਾਗਤ ਦੀ ਤਿਆਰੀ ਕੀਤੀ ਗਈ ਹੈ।
ਬਾਹਰ ਢੋਲ-ਢਮੱਕਿਆਂ ਨਾਲ ਵਰਕਰ ਹਾਜ਼ਰ ਹਨ। ਕੇਂਦਰੀ ਜੇਲ੍ਹ ਪਟਿਆਲਾ ਦੇ ਬਾਹਰ ਦਾ ਦ੍ਰਿਸ਼ ਕਾਫੀ ਜ਼ਿਆਦਾ ਗਹਿਮਾ-ਗਹਿਮੀ ਵਾਲਾ ਬਣਿਆ ਹੋਇਆ ਹੈ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.