Home / ਦੁਨੀਆ ਭਰ / ਬੇਅਦਬੀ ਬਾਰੇ ਆਈ ਵੱਡੀ ਖਬਰ

ਬੇਅਦਬੀ ਬਾਰੇ ਆਈ ਵੱਡੀ ਖਬਰ

ਗੁਰੂਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਨੌਜਵਾਨ ਸਿੱਖ ਵੱਲੋਂ ਗੁਰਦੁਆਰਾ ਸਾਹਿਬ ‘ਚ ਦਾਖਿਲ ਹੋ ਕੇ ਪਾਠ ਕਰ ਰਹੇ ਪਾਠੀ ਸਿੰਘਾਂ ਨਾਲ ਕੁੱਟਮਾਰ ਕੀਤੀ ਗਈ ਤੇ ਉਨ੍ਹਾਂ ਦੀਆਂ ਪੱਗਾਂ ਵੀ ਲਾਹ ਦਿੱਤੀਆਂ। ਨੌਜਵਾਨ ਨੇ ਪਾਵਨ ਸਰੂਪਾਂ ਨਾਲ ਵੀ ਛੇੜਛਾੜ ਕੀਤੀ।ਵੀਡੀਓ ਲਈ ਕਲਿੱਕ ਕਰੋ -:

new

ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ‘ਚ ਹੋਈ ਬੇਅਦਬੀ ਤੋਂ ਬਾਅਦ ਗੁੱਸੇ ‘ਚ ਆਏ ਲੋਕਾਂ ਨੇ ਮੋਰਿੰਡਾ ਦੇ ਕੈਨੌਰ ਚੌਕ ‘ਚ ਜਾਮ ਲਗਾ ਦਿੱਤਾ। ਪ੍ਰਦਰਸ਼ਨਕਾਰੀ ਜ਼ਮੀਨ ‘ਤੇ ਬੈਠ ਗਏ ਤੇ ਸਤਿਨਾਮ-ਵਾਹਿਗੁਰੂ ਦੇ ਜਾਪ ਸ਼ੁਰੂ ਕਰ ਦਿੱਤੇ। ਮੌਕੇ ‘ਤੇ ਐੱਸਐੱਚਓ ਹਰਸ਼ ਗੌਤਮ ਨੇ ਪਹੁੰਚ ਕੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਧਰਨਾਕਾਰੀ ਇਸ ਗੱਲ ‘ਤੇ ਅੜੇ ਰਹੇ ਕਿ ਬੇਅਦਬੀ ਕਾਂਡ ਨੂੰ ਧਰਨਾਕਾਰੀਆਂ ਨੂੰ ਸੌਂਪਿਆ ਜਾਵੇ। ਬੇਅਦਬੀ ਕਰਨ ਵਾਲੇ ਵਿਅਕਤੀ ਨੇ ਗੁਰਦੁਆਰਾ ਸਾਹਿਬ ਵਿੱਚ ਪਹਿਲਾਂ ਪਾਠ ਕਰ ਰਹੇ ਪਾਠੀ ਦੀ ਕੁੱਟਮਾਰ ਕੀਤੀ ਤੇ ਫਿਰ ਗੁਰੂ ਸਾਹਿਬ ਦੇ ਪਾਵਨ ਅੰਗਾਂ ਨਾਲ ਛੇੜਛਾੜ ਕੀਤੀ।ਵੀਡੀਓ ਲਈ ਕਲਿੱਕ ਕਰੋ -:

ਮੋਰਿੰਡਾ ਦੇ ਕੈਨੌਰ ਚੌਕ ਸਥਿਤ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਦੇ ਵਿਰੋਧ ਵਿਚ ਸੰਗਤ ਵੱਲੋਂ ਲਗਾਏ ਜਾਮ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਐੱਸਜੀਪੀਸੀ ਮੈਂਬਰ ਅਜਮੇਰ ਸਿੰਘ ਖੇੜਾ ਵੀ ਪਹੁੰਚੇ ਹਨ।ਵੀਡੀਓ ਲਈ ਕਲਿੱਕ ਕਰੋ -:

newhttps://punjabiinworld.com/wp-admin/options-general.php?page=ad-inserter.php#tab-4

ਦਰਅਸਲ, ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਇੱਕ ਵਿਅਕਤੀ ਅਖੰਡ ਪਾਠ ਦੀ ਚਲਦੀ ਲੜੀ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੱਕ ਪਹੁੰਚ ਗਿਆ। ਇਸ ਦੌਰਾਨ ਉਸ ਵਿਅਕਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਵਿੱਚ ਬੈਠੇ ਗ੍ਰੰਥੀ ਸਿੰਘਾਂ ਨਾਲ ਕੁੱਟ.ਮਾਰ ਕੀਤੀ । ਇਸ ਦੌਰਾਨ ਗ੍ਰੰਥੀ ਸਿੰਘਾਂ ਦੀ ਦਸਤਾਰ ਵੀ ਲੱਥ ਗਈ। ਇਹ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ । ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਵੀਡੀਓ ਲਈ ਕਲਿੱਕ ਕਰੋ -:

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!