Home / ਦੁਨੀਆ ਭਰ / ਸਰਕਾਰ ਵੱਲੋਂ 27 ਅਪ੍ਰੈਲ ਦੀ ਛੁੱਟੀ ਦਾ ਐਲਾਨ

ਸਰਕਾਰ ਵੱਲੋਂ 27 ਅਪ੍ਰੈਲ ਦੀ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੇ 26 ਅਪ੍ਰੈਲ ਦੀ ਬਿਜਾਏ, 27 ਅਪ੍ਰੈਲ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟ ਕੀਤਾ ਤੇ ਲਿਖਿਆ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਦੀ ਦੁਖਦਾਈ ਖਬਰ ਮਿਲੀ…ਵਾਹਿਗੁਰੂ ਵਿਛੜੀ ਰੂਹ ਨੂੰ ਚਰਨਾਂ ‘ਚ ਥਾਂ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ…ਵਾਹਿਗੁਰੂ ਵਾਹਿਗੁਰੂ

new

ਦੱਸ ਦਈਏ ਕਿ, ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ 26 ਅਤੇ 27 ਅਪ੍ਰੈਲ 2023 ਨੂੰ ਦੋ ਦਿਨਾ ਰਾਜਸੀ ਸੋਗ ਮਨਾਉਣ ਦੇ ਕੇਂਦਰ ਦੇ ਫੈਸਲੇ ਦਾ ਹਵਾਲਾ ਦਿੰਦੇ ਹੋਏ, ਪੰਜਾਬ ਸਰਕਾਰ ਨੇ ਦੋ ਦਿਨਾਂ ਦੇ ਸੋਗ ਦਾ ਨੋਟੀਫਿਕੇਸ਼ਨ ਕੀਤਾ ਹੈ, ਜਿਸ ਦੌਰਾਨ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ। ਸਰਕਾਰੀ ਦਫ਼ਤਰਾਂ ਵਿੱਚ ਕੋਈ ਮਨੋਰੰਜਨ ਪ੍ਰੋਗਰਾਮ ਨਹੀਂ ਹੋਵੇਗਾ।ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਪੰਜਾਬ ਸਰਕਾਰ ਵੱਲੋਂ ਵੀ ਦੋ ਦਿਨਾਂ (26/27 ਅਪ੍ਰੈਲ 2023) ਰਾਸ਼ਟਰੀ ਸ਼ੋਕ ਦਾ ਐਲਾਨ ਕੀਤਾ ਹੈ।

ਇਸ ਬਾਰੇ ਸੂਬਾ ਸਰਕਾਰ ਨੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਡਵੀਜ਼ਨਾਂ ਦੇ ਕਮਿਸ਼ਨਰਾਂ ਨੂੰ ਪੱਤਰ ਵੀ ਲਿਖਿਆ ਹੈ ਅਤੇ 26/27 ਅਪ੍ਰੈਲ ਨੂੰ ਰਾਸ਼ਟਰੀ ਸੋਗ ਵਜੋਂ ਅੱਧਾ ਝੰਡਾ ਝੁਲਾਉਣ ਦੇ ਵੀ ਆਦੇਸ਼ ਦਿੱਤੇ ਹਨ। ਹਾਲਾਂਕਿ ਸਰਕਾਰ ਨੇ ਜਾਰੀ ਨੋਟਫਿਕੇਸ਼ਨ ਵਿੱਚ ਛੁੱਟੀ ਬਾਰੇ ਫਿਰ ਵੀ ਸਪੱਸ਼ਟ ਨਹੀਂ ਕੀਤਾ। ਕੇਂਦਰ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਕੱਦਾਵਰ ਨੇਤਾ ਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ’ਤੇ ਦੋ ਦਿਨਾਂ ਦੇ ਰਾਜਸੀ ਸੋਗ ਦਾ ਐਲਾਨ ਕੀਤਾ ਹੈ। ਉਥੇ ਹੀ ਪੰਜਾਬ ਸਰਕਾਰ ਨੇ ਬਾਦਲ ਦੇ ਸਨਮਾਨ ’ਚ ਬੁੱਧਵਾਰ ਨੂੰ ਇਕ ਦਿਨ ਦੀ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸਾਰੇ ਸਰਕਾਰੀ, ਬੋਰਡ ਅਤੇ ਕਾਰਪੋਰੇਸ਼ਨ ਦਫ਼ਤਰ, ਸਕੂਲ ਅਤੇ ਉੱਚ ਵਿੱਦਿਅਕ ਅਦਾਰੇ ਬੰਦ ਰਹਿਣਗੇ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਨੇ ਫ਼ੈਸਲਾ ਕੀਤਾ ਹੈ ਕਿ ਬਾਦਲ ਦੀ ਮ੍ਰਿਤਕ ਦੇਹ ਬੁੱਧਵਾਰ ਸਵੇਰੇ 10 ਵਜੇ ਸੈਕਟਰ-28 ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਰੱਖੀ ਜਾਵੇਗੀ, ਜਿੱਥੇ ਪਾਰਟੀ ਦੇ ਸੀਨੀਅਰ ਆਗੂ, ਵਰਕਰ ਅਤੇ ਆਮ ਲੋਕ ਸ਼ਰਧਾਂਜਲੀ ਭੇਟ ਕਰਨਗੇ।

newhttps://punjabiinworld.com/wp-admin/options-general.php?page=ad-inserter.php#tab-4

ਇਸ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਚੰਡੀਗੜ੍ਹ ਤੋਂ ਸ਼ੁਰੂ ਹੋ ਕੇ ਉਨ੍ਹਾਂ ਦੇ ਮੁਕਤਸਰ ਜ਼ਿਲ੍ਹੇ ’ਚ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਤਕ ਜਾਏਗੀ। ਇਹ ਯਾਤਰਾ ਰਾਜਪੁਰਾ, ਪਟਿਆਲਾ, ਸੰਗਰੂਰ, ਬਰਨਾਲਾ, ਰਾਮਪੁਰਾ ਫੂਲ ਬਠਿੰਡਾ ਤੋਂ ਹੁੰਦੀ ਹੋਈ ਬਾਦਲ ਪਿੰਡ ਪਹੁੰਚੇਗੀ, ਜਿਥੇ ਵੀਰਵਾਰ 27 ਅਪ੍ਰੈਲ ਨੂੰ ਦੁਪਹਿਰ 1 ਵਜੇ ਪੂਰੇ ਸਰਕਾਰੀ ਸਨਮਾਨ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!