Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਪੰਜਾਬ ‘ਚ 1 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ‘ਚ 1 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ 1 ਮਈ ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਇਹ ਐਲਾਨ ਮਈ ਦਿਵਸ (ਮਜ਼ਦੂਰ ਦਿਵਸ) ਦੇ ਮੱਦੇਨਜ਼ਰ ਕੀਤਾ ਗਿਆ ਹੈ।ਪੰਜਾਬ ਸਰਕਾਰ ਵੱਲੋਂ 1 ਮਈ ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਇਹ ਐਲਾਨ ਮਈ ਦਿਵਸ (ਮਜ਼ਦੂਰ ਦਿਵਸ) ਦੇ ਮੱਦੇਨਜ਼ਰ ਕੀਤਾ ਗਿਆ ਹੈ।

new

ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੋਂ ਬਾਅਦ ਸਰਕਾਰੀ ਸਕੂਲਾਂ ਅਤੇ ਸਰਕਾਰੀ ਦਫਤਰਾਂ ’ਚ ਛੁੱਟੀ ਸਬੰਧੀ ਦੁਚਿੱਤੀ ਦੀ ਸਥਿਤੀ ਦੇਖਣ ਨੂੰ ਮਿਲੀ। ਹਾਲਾਂਕਿ ਪੰਜਾਬ ਸਰਕਾਰ ਵਲੋਂ ਇਸ ਸਬੰਧੀ ਵੀਰਵਾਰ ਦੀ ਛੁੱਟੀ ਐਲਾਨੀ ਗਈ ਹੈ ਪਰ ਇਹ ਛੁੱਟੀ ਦਾ ਨੋਟੀਫਿਕੇਸ਼ਨ ਅੱਜ ਸਵੇਰੇ 10 ਵਜੇ ਤੋਂ ਬਾਅਦ ਆਇਆ, ਜਦੋਂਕਿ ਸਰਕਾਰੀ ਸਕੂਲਾਂ ਦੇ ਲੱਗਣ ਦਾ ਸਮਾਂ ਸਵੇਰੇ 8 ਵਜੇ ਹੈ। ਇਸੇ ਦੌਰਾਨ ਸਾਰੇ ਸਰਕਾਰੀ ਸਕੂਲ ਖੁੱਲ੍ਹੇ ਰਹੇ, ਜਦੋਂਕਿ ਜ਼ਿਆਦਾਤਰ ਨਿੱਜੀ ਸਕੂਲਾਂ ਵਿਚ ਅੱਜ ਛੁੱਟੀ ਰਹੀ। ਮੰਗਲਵਾਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੋਂ ਬਾਅਦ ਕੁਝ ਨਿਊਜ਼ ਚੈਨਲਾਂ ’ਤੇ ਪੰਜਾਬ ਸਰਕਾਰ ਵਲੋਂ ਬੁੱਧਵਾਰ ਦੀ ਛੁੱਟੀ ਐਲਾਨੇ ਜਾਣ ਦੀ ਖ਼ਬਰ ਪ੍ਰਸਾਰਿਤ ਕੀਤੀ ਗਈ, ਜਿਸ ਤੋਂ ਬਾਅਦ ਅਧਿਆਪਕਾਂ ਅਤੇ ਹੋਰਨਾਂ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਛੁੱਟੀ ਮੰਨ ਲਈ ਗਈ ਸੀ ਪਰ ਬੁੱਧਵਾਰ ਦੀ ਸਵੇਰ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵਲੋਂ ਅਧਿਆਪਕਾਂ ਨੂੰ ਸਕੂਲ ਪੁੱਜਣ ਦਾ ਸੁਨੇਹਾ ਭੇਜ ਦਿੱਤਾ ਗਿਆ, ਜਿਸ ਤੋਂ ਬਾਅਦ ਹਫੜਾ-ਦਫੜੀ ਵਿਚ ਅਧਿਆਪਕ ਸਕੂਲ ਪੁੱਜਦੇ ਨਜ਼ਰ ਆਏ। ਇਸੇ ਦੌਰਾਨ ਦੂਰੋਂ ਆਉਣ ਵਾਲੇ ਵੱਖ-ਵੱਖ ਅਧਿਆਪਕਾਂ, ਮੁਲਾਜ਼ਮਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਸਕੂਲਾਂ ’ਚ ਵਿਦਿਆਰਥੀਆਂ ਦੀ ਹਾਜ਼ਰੀ ਬਹੁਤ ਘੱਟ ਰਹੀਅੱਜ ਜਿੱਥੇ ਸ਼ਹਿਰ ਦੇ ਵੱਖ-ਵੱਖ ਨਿੱਜੀ ਸਕੂਲ ਬੰਦ ਰਹੇ, ਉੱਥੇ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਦੀ ਹਾਜ਼ਰੀ ਵੀ ਬਹੁਤ ਘੱਟ ਦੇਖਣ ਨੂੰ ਮਿਲੀ। ਕਈ ਨਿਊਜ਼ ਚੈਨਲਾਂ ’ਤੇ ਛੁੱਟੀ ਦੀ ਖ਼ਬਰ ਆਉਣ ਤੋਂ ਬਾਅਦ ਅੱਜ ਸਕੂਲਾਂ ’ਚ ਵਿਦਿਆਰਥੀ ਬਹੁਤ ਘੱਟ ਨਜ਼ਰ ਆਏ। ਪੇਂਡੂ ਸਕੂਲਾਂ ’ਚ ਵਿਦਿਆਰਥੀਆਂ ਦੀ ਗਿਣਤੀ ਸ਼ਹਿਰੀ ਸਕੂਲਾਂ ਦੇ ਮੁਕਾਬਲੇ ਜ਼ਿਆਦਾ ਰਹੀ।

newhttps://punjabiinworld.com/wp-admin/options-general.php?page=ad-inserter.php#tab-4

ਲੋਕਾਂ ਨੂੰ ਵੀ ਹੋਈ ਪ੍ਰੇਸ਼ਾਨੀ ਵੱਖ-ਵੱਖ ਅਧਿਆਪਕਾਂ ਅਤੇ ਹੋਰਨਾਂ ਵਿਭਾਗਾਂ ਦੇ ਮੁਲਾਜ਼ਮਾਂ ਨੇ ਆਪਣਾ ਨਾਮ ਨਾ ਪ੍ਰਸਾਰਿਤ ਕਰਨ ਦੀ ਸ਼ਰਤ ’ਤੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਸਬੰਧੀ ਨਿਰਦੇਸ਼ ਕੱਲ ਹੀ ਜਾਰੀ ਕਰ ਦਿੱਤੇ ਜਾਣੇ ਚਾਹੀਦੇ ਸਨ, ਜੋ ਅੱਜ ਸਵੇਰੇ 10 ਵਜੇ ਤੋਂ ਬਾਅਦ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 5 ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੋਂ ਬਾਅਦ ਛੁੱਟੀ ਹੋਣੀ ਤੈਅ ਸੀ ਪਰ ਇਹ ਛੁੱਟੀ 27 ਅਪ੍ਰੈਲ ਨੂੰ ਹੋਵੇਗੀ। ਇਸ ਸਬੰਧੀ ਕਿਸੇ ਨੂੰ ਕਈ ਜਾਣਕਾਰੀ ਨਹੀਂ ਸੀ। ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਹੁਕਮਾਂ ਕਾਰਨ ਮੁਲਾਜ਼ਮਾਂ ਦੇ ਨਾਲ-ਨਾਲ ਸਰਕਾਰੀ ਦਫਤਰਾਂ ’ਚ ਆਪਣਾ ਕੰਮ ਕਰਵਾਉਣ ਆਉਣ ਵਾਲਿਆਂ ਨੂੰ ਵੀ ਭਾਰੀ ਪ੍ਰੇਸ਼ਾਨੀ ਹੋਈ ਹੈ, ਜੋ ਪੰਜਾਬ ਸਰਕਾਰ ਦੀ ਘਟੀਆ ਕਾਰਜਸ਼ੈਲੀ ਦਾ ਪ੍ਰਤੱਖ ਸਬੂਤ ਹੈ

new
Advertisement

Check Also

ਜਿਨ੍ਹਾਂ ਦੇ ਮਾਪਿਆਂ ਦੇ ਜੋੜ ਦਰਦ ਹੁੰਦਾ ਜਰੂਰ ਦੋਖੋ

ਤੁਸੀਂ ਵੀ ਹੱਥਾਂ-ਪੈਰਾਂ ਦੇ ਜੋੜਾਂ ਦੇ ਦਰਦ ਤੋਂ ਪਰੇਸ਼ਾਨ ਰਹਿੰਦੇ ਹੋ ਤਾਂ ਇਸ ਨੂੰ ਬਿਲਕੁਲ …

error: Content is protected !!