Home / ਦੁਨੀਆ ਭਰ / ਬਾਪੂ ਬਾਦਲ ਬਾਅਦ ਇਹ ਵੱਡੀ ਹਸਤੀ ਨਹੀ ਰਹੀ

ਬਾਪੂ ਬਾਦਲ ਬਾਅਦ ਇਹ ਵੱਡੀ ਹਸਤੀ ਨਹੀ ਰਹੀ

ਸਿਆਸਤ ਦੇ ਬਾਪੂ ਬੋਹੜ ਸਰਦਾਰ ਬਾਦਲ ਦੀ ਮੌਤ ਮਗਰੋਂ ਪੰਜਾਬ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ ਜਾਣਕਾਰੀ ਅਨੁਸਾਰ ਸਰਦਾਰ ਸਿੱਖ ਖਿਡਾਰੀ ਨਹੀ ਰਿਹਾ ਮੁੱਖ ਮੰਤਰੀ ਭਗਵੰਤ ਮਾਨ ਨੇ ਓਲੰਪੀਅਨ ਮੁੱਕੇਬਾਜ਼, ਪਦਮ ਸ਼੍ਰੀ, ਅਰਜੁਨ ਐਵਾਰਡੀ ਤੇ ਏਸ਼ਿਆਈ ਸੋਨ ਤਗਮਾ ਜੇਤੂ ਕੌਰ ਸਿੰਘ ਦੀ ਮੌਤ ‘ਤੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿੱਛੜੀ ਰੂਹ ਨੂੰ… ਮੁੱਖ ਮੰਤਰੀ ਭਗਵੰਤ ਮਾਨ ਨੇ ਓਲੰਪੀਅਨ ਮੁੱਕੇਬਾਜ਼, ਪਦਮ ਸ਼੍ਰੀ, ਅਰਜੁਨ ਐਵਾਰਡੀ ਤੇ ਏਸ਼ਿਆਈ ਸੋਨ ਤਗਮਾ ਜੇਤੂ ਕੌਰ ਸਿੰਘ ਦੀ ਮੌਤ ‘ਤੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿੱਛੜੀ ਰੂਹ ਨੂੰ ਚਰਨੀਂ ਲਾਉਣ ਤੇ ਮੁਸ਼ਕਲ ਘੜੀ ਵਿੱਚ ਪਰਿਵਾਰ ਨੂੰ ਬਲ ਬਖਸ਼ਣ। ਕੌਰ ਸਿੰਘ ਨੇ ਅੱਜ 85 ਸਾਲ ਦੀ ਉਮਰ ਵਿੱਚ ਕੁਰੂਕਸ਼ੇਤਰ ਦੇ ਹਸਪਤਾਲ ਵਿੱਚ ਆਖਰੀ ਸਾਹ ਲਿਆ। ਅੱਜ ਉਨ੍ਹਾਂ ਦਾ ਜ਼ਿਲ੍ਹਾ ਸੰਗਰੂਰ ਦੇ ਪਿੰਡ ਖਨਾਲ ਖੁਰਦ ਵਿੱਚ ਅੰਤਿਮ ਸੰਸਕਾਰ ਕੀਤਾ ਜਾਵੇਗਾ।

new

ਸੀਐਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਓਲੰਪੀਅਨ ਮੁੱਕੇਬਾਜ ਪਦਮ ਸ਼੍ਰੀ ਕੌਰ ਸਿੰਘ ਜੀ…ਜਿਨ੍ਹਾਂ ਸੰਗਰੂਰ ਦੇ ਪਿੰਡ ਖਨਾਲ ਖੁਰਦ ਤੋਂ ਹੁੰਦੇ ਹੋਏ ਏਸ਼ੀਆ ਗੇਮਜ਼ ‘ਚ ਭਾਰਤ ਦਾ ਦਬਦਬਾ ਬਣਾ ਕੇ ਰੱਖਿਆ ਤੇ ਸੋਨ ਤਗਮਾ ਦੇਸ਼ ਦੀ ਝੋਲੀ ਪਾਇਆ…ਕੌਰ ਸਿੰਘ ਅੱਜ ਸਾਨੂੰ ਵਿਛੋੜਾ ਦੇ ਗਏ…ਪਰਮਾਤਮਾ ਅੱਗੇ ਅਰਦਾਸ ਵਿੱਛੜੀ ਰੂਹ ਨੂੰ ਚਰਨੀਂ ਲਾਉਣ ਤੇ ਮੁਸ਼ਕਲ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ।

ਦੱਸ ਦਈਏ ਕਿ ਜ਼ਿਲ੍ਹਾ ਸੰਗਰੂਰ ਦੇ ਪਿੰਡ ਛੋਟੀ ਖਨਾਲ ਵਾਸੀ ਤਕਰੀਬਨ 74 ਸਾਲਾ ਸੂਬੇਦਾਰ ਕੌਰ ਸਿੰਘ 1970 ’ਚ ਫ਼ੌਜ ਵਿੱਚ ਭਰਤੀ ਹੋਏ ਸੀ। ਦੇਸ਼ ਦੀ ਸੇਵਾ ਕਰਦਿਆਂ ਉਨ੍ਹਾਂ ਅੰਦਰ ਮੁੱਕੇਬਾਜ਼ੀ ਦੇ ਖੇਤਰ ਵਿੱਚ ਵੱਖਰਾ ਮੁਕਾਮ ਹਾਸਲ ਕਰਨ ਦੀ ਜਗਿਆਸਾ ਪੈਦਾ ਹੋਈ। ਉਨ੍ਹਾਂ ਦੇ ਇਸ ਸ਼ੌਕ ਨੂੰ ਪੂਰਾ ਕਰਨ ਲਈ ਕਰਨਲ ਬਲਜੀਤ ਸਿੰਘ ਜੌਹਲ ਨੇ ਭਰਪੂਰ ਯੋਗਦਾਨ ਪਾਉਂਦਿਆਂ ਪੂਨਾ ਇੰਸਟੀਚਿਊਟ ਵਿੱਚ ਟ੍ਰੇਨਿੰਗ ਕੈਂਪ ਲਾਉਣ ਲਈ ਪ੍ਰੇਰਿਤ ਕੀਤਾ ਜਿੱਥੋਂ ਉਨ੍ਹਾਂ ਮੁੱਕੇਬਾਜ਼ੀ ਦੀ ਸਿਖਲਾਈ ਲੈ ਕੇ ਨਿਪੁੰਨਤਾ ਹਾਸਲ ਕੀਤੀ।
ਆਪਣੀ ਮਿਹਨਤ ਤੇ ਲਗਨ ਨਾਲ ਉਨ੍ਹਾਂ ਨੇ ਨੈਸ਼ਨਲ ਖੇਡਦਿਆਂ ਪਹਿਲੀ ਵਾਰ ਸਿੰਕਦਾਰਾਬਾਦ ਵਿਖੇ ਗੋਲਡ ਮੈਡਲ ਜਿੱਤਿਆ। ਫਿਰ ਉਹ ਇੰਡੀਆ ਕੱਪ ਲਈ ਚੁਣੇ ਗਏ। ਇਸ ਦੇ ਨਾਲ ਹੀ ਉਨ੍ਹਾਂ ਕਾਮਨਵੈਲਥ ਖੇਡਾਂ ਤੇ ਕਿੰਗ ਕੱਪ ਵਿੱਚ ਖੇਡਦਿਆਂ ਵੀ ਗੋਲਡ ਮੈਡਲ ਜਿੱਤੇ। ਨੌਵੀਂ ਏਸ਼ੀਅਨ ਚੈਂਪੀਅਨਸ਼ਿਪ, ਮੁੰਬਈ ਵਿਖੇ ਵੀ ਗੋਲਡ ਮੈਡਲ ਜਿੱਤਣ ਵਾਲੇ ਉਹ ਇਕੱਲੇ ਹੀ ਖਿਡਾਰੀ ਸਨ।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!