Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ

ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ

ਬੀਤੇ ਇੱਕ ਦਹਾਕੇ ‘ਚ ਮਈ ਮਹੀਨਾ ਸਭ ਤੋਂ ਠੰਡਾ; ਪੰਜਾਬ ‘ਚ ਟੁੱਟਿਆ 12 ਸਾਲਾਂ ਦਾ ਰਿਕਾਰਡ ਬੀਤੇ ਇੱਕ ਦਹਾਕੇ ‘ਚ ਇਸ ਵਾਰ ਪੰਜਾਬ ‘ਚ ਮਈ ਮਹੀਨੇ ‘ਚ ਸਭ ਤੋਂ ਵੱਧ ਠੰਢ ਪਈ ਹੈ। ਮੌਸਮ ਵਿਭਾਗ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ 2011 ਤੋਂ 2022 ਤੱਕ ਮਈ ਮਹੀਨੇ ਦੌਰਾਨ ਪੰਜਾਬ ਦੇ ਵੱਡੇ ਸ਼ਹਿਰਾਂ ਦਾ ਤਾਪਮਾਨ 43 ਡਿਗਰੀ ਤੋਂ ਉਪਰ ਰਿਹਾ ਹੈ। ਇਨ੍ਹਾਂ ਵਿੱਚੋਂ 2011 ਤੋਂ 2022 ਤੱਕ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 43.1 ਤੋਂ 46.5 ਡਿਗਰੀ ਰਿਹਾ। ਪਟਿਆਲਾ ਦਾ ਪਾਰਾ 42.7 ਡਿਗਰੀ ਤੋਂ 46.0 ਡਿਗਰੀ ਅਤੇ ਅੰਮ੍ਰਿਤਸਰ ਦਾ ਪਾਰਾ 43.3 ਡਿਗਰੀ ਤੋਂ 47.0 ਡਿਗਰੀ ਰਿਹਾ।

ਅੱਜ (5 ਮਈ) ਤੋਂ ਨਵਾਂ ਵੈਸਟਰਨ ਡਿਸਟਰਬੈਂਸ ਸਰਗਰਮ ਹੋਣ ਦਾ ਅਨੁਮਾਨ ਹੈ। ਮੌਸਮ ਵਿਭਾਗ ਚੰਡੀਗੜ੍ਹ ਤੋਂ ਮਿਲੀ ਜਾਣਕਾਰੀ ਮੁਤਾਬਕ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਤਾਪਮਾਨ ਵਿੱਚ 10-12 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਕਾਰਨ ਇਸ ਸਾਲ ਦਾ ਮਈ ਮਹੀਨਾ ਪਿਛਲੇ 12 ਸਾਲਾਂ ਤੋਂ ਬਾਅਦ ਸਭ ਤੋਂ ਠੰਢਾ ਰਿਹਾ ਹੈ।

ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਕਾਰਨ ਘੱਟੋ-ਘੱਟ ਤਾਪਮਾਨ ਵਿੱਚ 1.8 ਡਿਗਰੀ ਸੈਲਸੀਅਸ ਦੀ ਹੋਰ ਗਿਰਾਵਟ ਦਰਜ ਕੀਤੀ ਗਈ ਜੋ ਕਿ ਆਮ ਨਾਲੋਂ 11.2 ਡਿਗਰੀ ਘੱਟ ਸੀ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 29.6 ਡਿਗਰੀ ਰਿਹਾ। ਸੂਬੇ ਦੇ ਹੋਰ ਵੱਡੇ ਸ਼ਹਿਰਾਂ ਵਿੱਚ ਅੰਮ੍ਰਿਤਸਰ ਦਾ 27.8, ਪਟਿਆਲਾ ਦਾ 25.8, ਲੁਧਿਆਣਾ ਦਾ 24.8 ਅਤੇ ਜਲੰਧਰ ਦਾ 25.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਮਾਹਿਰਾਂ ਮੁਤਾਬਕ ਸੂਬੇ ਦੇ ਲੋਕਾਂ ਨੂੰ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਮੁਤਾਬਕ 5 ਮਈ ਦੀ ਰਾਤ ਤੋਂ ਪੰਜਾਬ ਦੇ ਮੌਸਮ ‘ਤੇ ਨਵੀਂ ਪੱਛਮੀ ਗੜਬੜੀ ਦਾ ਅਸਰ ਪਵੇਗਾ। ਇਸ ਦਾ ਪ੍ਰਭਾਵ 8 ਮਈ ਤੱਕ ਰਹੇਗਾ। ਇਸ ਲਈ ਵਿਭਾਗ ਨੇ 6 ਮਈ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ।ਦੱਸ ਦੇਈਏ ਕਿ 6 ਮਈ ਤੱਕ ਪੰਜਾਬ ਦੇ ਕੁਝ ਹਿੱਸਿਆਂ ‘ਚ ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗਰਜ ਨਾਲ ਮੀਂਹ ਪੈ ਸਕਦਾ ਹੈ।

Check Also

Navigating King Casino Online feels surprisingly straightforward for newcomers

Navigating king casino online presents a clean layout and intuitive menus that help newcomers feel at ease while getting accustomed to its features, inviting a smooth start to their experience.