Home / ਦੁਨੀਆ ਭਰ / ਸੁਖਬੀਰ ਬਾਦਲ ਨੇ ਮੰਗੀ ਮੁਆਫੀ

ਸੁਖਬੀਰ ਬਾਦਲ ਨੇ ਮੰਗੀ ਮੁਆਫੀ

ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਅੰਤਿਮ ਅਰਦਾਸ ਕੀਤੀ ਗਈ। ਇਸ ਦੌਰਾਨ ਭਾਵੁਕ ਹੋਏ ਬੇਟੇ ਸੁਖਬੀਰ ਸਿੰਘ ਬਾਦਲ ਨੇ ਸਮੂਹ ਸੰਗਤ ਤੋਂ ਹੱਥ ਜੋੜ ਕੇ ਮੁਆਫੀ ਮੰਗੀ। ਉਸ ਨੇ ਕਿਹਾ, ਜੇਕਰ ਸਾਡੇ ਪਰਿਵਾਰ ਤੋਂ ਕਦੇ ਕੋਈ ਗਲਤੀ ਹੋਈ ਹੈ ਤਾਂ ਸਾਨੂੰ ਮਾਫ ਕਰਨਾ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਅੱਜ ਵੀਰਵਾਰ ਨੂੰ ਪਿੰਡ ਬਾਦਲ ਵਿਖੇ ਹੋਈ। ਇਸ ਭੋਗ ਦੌਰਾਨ ਹੀ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿੱਚ ਸੰਗਤ ਨੂੰ ਸੰਬੋਧਨ ਕਰਦਿਆ ਸੁਖਬੀਰ ਬਾਦਲ ਨੇ ਸੰਗਤ ਕੋਲੋ ਮਾਫੀ ਮੰਗੀ।

new

ਜਾਣਕਾਰੀ ਅਨੁਸਾਰ ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਨੇ ਆਪਣੇ ਪਿਤਾ ਪਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਵਿੱਚ ਬੋਲਦਿਆ ਕਿਹਾ ਕਿ ‘ਮੈਂ ਸਾਰੀ ਸੰਗਤ, ਖਾਲਸਾ ਪੰਥ ਕੋਲੋ ਦੋਵੇ ਹੱਥ ਜੋੜ ਕੇ ਮਾਫੀ ਮੰਗਣਾ ਚਾਹੁੰਦਾ ਹਾਂ’ ਕਿ ‘ਮੇਰੇ ਤੇ ਮੇਰੇ ਪਰਿਵਾਰ ਕੋਲੋ ਜਾਣੇ ਅਣਜਾਣੇ ਵਿੱਚ ਕੋਈ ਵੀ ਗਲਤੀ ਹੋਈ ਹੋਵੇ ਤਾਂ ਸਾਨੂੰ ਮਾਫ ਕੀਤੇ ਜਾਵੇ’। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੇਰੀ ਸਾਰੀ ਜ਼ਿੰਦਗੀ ਕੋਸ਼ਿਸ਼ ਰਹੇਗੀ ਕਿ ਜਿਵੇਂ ਸਾਡਾ ਪਰਿਵਾਰ ਪਹਿਲਾ ਸੇਵਾ ਕਰਦਾ ਆਇਆ, ਉਸੇ ਤਰ੍ਹਾਂ ਹੀ ਅੱਗੇ ਸੇਵਾ ਕਰਦਾ ਰਹੇਗਾ।

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਵਿੱਚ ਅੱਜ ਭਾਰਤ ਦੇ ਵੱਡੇ ਦਿੱਗਜ ਵੀ ਪਹੁੰਚੇ। ਅੰਤਿਮ ਅਰਦਾਸ ਮੌਕੇ ਜਿੱਥੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ, ਗਜੇਂਦਰ ਸ਼ੇਖਾਵਤ ਸਣੇ ਹੋਰ ਕਈ ਸਿਆਸੀ ਆਗੂਆਂ ਨੇ ਹਾਜ਼ਰੀ ਲਗਵਾਈ, ਉੱਥੇ ਹੀ, ਪੰਜਾਬ ਦੇ ਕਈ ਸਿਆਸੀ ਆਗੂ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਏ। ਉਨ੍ਹਾਂ ਨੇ ਮਿਲ ਕੇ ਮਰਹੂਮ ਪਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਂਟ ਕੀਤੀ।

newhttps://punjabiinworld.com/wp-admin/options-general.php?page=ad-inserter.php#tab-4

ਦੱਸ ਦਈਏ ਕਿ ਪਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਵਿੱਚ ਲੋਕ ਸਭਾ ਦੇ ਸਪੀਕਰ ਓਮ ਬਿਰਲਾ, ਡੇਰਾ ਬਿਆਸ ਮੁਖੀ ਗੁਰਿੰਦਰ ਢਿੱਲੋਂ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ, ਅਸਾਮ ਦੇ ਕੈਬਨਿਟ ਮੰਤਰੀ ਆਤਮਾ ਵੋਹਰਾ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਵੀ ਪਹੁੰਚੇ ਹਨ।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!