Home / ਦੁਨੀਆ ਭਰ / ਸਿੱਧੂ ਮੂਸੇਵਾਲਾ ਦੇ ਮਾਪਿਆਂ ਬਾਰੇ ਵੱਡੀ ਖਬਰ

ਸਿੱਧੂ ਮੂਸੇਵਾਲਾ ਦੇ ਮਾਪਿਆਂ ਬਾਰੇ ਵੱਡੀ ਖਬਰ

ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ (Balkaur Singh) ਅਤੇ ਮਾਤਾ ਚਰਨ ਕੌਰ (Charan Kaur) ਵੱਲੋਂ ਅੱਜ ਯਾਨੀ ਸ਼ੁਕਰਵਾਰ ਨੂੰ ਜਲੰਧਰ, ਜਿੱਥੇ ਕੁਝ ਦਿਨਾਂ ‘ਚ ਜਿਮਨੀ ਚੋਣ (Jalandhar Bypoll Election 2023) ਹੋਣੀਆਂ ਹਨ, ਉੱਥੇ ਉਹ ਆਪਣੇ ਪੁੱਤਰ ਦੇ ਇਨਸਾਫ਼ ਲਈ ਪ੍ਰਚਾਰ ਕਰਨਗੇ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਮਾਪੇ ਆਪਣੇ ਪੁੱਤ ਦੀ ਸਮਾਰਕ ‘ਤੇ ਗਏ ਅਤੇ ਹਿੰਸਾ ਨੂੰ ਲੈ ਕੇ ਸਰਕਾਰ ‘ਤੇ ਸਵਾਲ ਚੁੱਕੇ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਪਿੱਛਲੇ ਸਾਲ ਮਈ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿਖੇ ਹਥਿਆਰਬੰਦ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਉਸ ਦੇ ਮਾਤਾ-ਪਿਤਾ ਲਗਾਤਾਰ ਇਨਸਾਫ਼ ਦੀ ਮੰਗ ਕਰ ਰਹੇ ਹਨ। ਸ਼ੁਕਰਵਾਰ ਸਵੇਰੇ ਪਿੰਡ ਮੂਸੇ ਤੋਂ ਸਿੱਧੂ ਦੇ ਪ੍ਰਸ਼ੰਸਕਾਂ ਦੇ ਕਾਫ਼ਲੇ ਦੇ ਨਾਲ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ (Charan Kaur) ਅਤੇ ਪਿਤਾ ਬਲਕੌਰ ਸਿੰਘ (Balkaur Singh) ਮੁਸਾ ਪਿੰਡ ਤੋਂ ਰਵਾਨਾ ਹੋਏ ਹਨ ਅਤੇ ਇਸ ਤੋਂ ਪਹਿਲਾਂ ਉਹ ਸਿੱਧੂ ਮੂਸੇਵਾਲਾ ਦੇ ਸਮਾਰਕ ‘ਤੇ ਪਹੁੰਚੇ ਜਿੱਥੇ ਉਨ੍ਹਾਂ ਨੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਸਰਕਾਰ ‘ਤੇ ਸਵਾਲ ਉਠਾਏ।

ਉਨ੍ਹਾਂ ਨੇ ਕਿਹਾ ਕਿ ਅਜੇ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੂਸੇਵਾਲਾ ਨੂੰ ਸਾਜਿਸ਼ਕਰਤਾ ਅਜੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਇਨਸਾਫ ਨਹੀਂ ਦੇ ਰਹੀ ਹੈ ਤੇ ਇਨਸਾਫ਼ ਨੂੰ ਲੈ ਕੇ ਜਲੰਧਰ ਜਾ ਰਹੇ ਹਨ ਅਤੇ ਲੋਕਾਂ ਨੂੰ ਇਹ ਦੱਸਣਗੇ ਕਿ ਸਾਡਾ ਕੋਈ ਕਸੂਰ ਨਹੀਂ ਸੀ ਅਤੇ ਉਸ ਦਾ ਕਤਲ ਕਰ ਦਿੱਤਾ ਗਿਆ।

ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਅੱਗੇ ਇਹ ਵੀ ਕਿਹਾ ਕਿ ਸਾਨੂੰ ਇਨਸਾਫ ਨਹੀਂ ਦਿੱਤਾ ਜਾ ਰਿਹਾ ਤੇ ਉਹ ਜਲੰਧਰ ਜਿਮਨੀ ਚੋਣ 2023 (Jalandhar Bypoll Election 2023) ਦੇ ਮੱਦੇਨਜ਼ਰ ਹਲਕੇ ਵਿੱਚ ਲੋਕਾਂ ਕੋਲ ਆਪਣੀ ਫ਼ਰਿਆਦ ਲੈ ਕੇ ਜਾ ਰਹੇ ਹਨ। ਜਿਸ ਖੇਤ ਵਿੱਚ ਸਿੱਧੂ ਮੂਸੇਵਾਲਾ ਦਾ ਅੰਤਿਮ ਸੰਸਕਾਰ ਕੀਤਾ ਗਿਆ ਸੀ, ਉਸ ਜਗ੍ਹਾ ਤੋਂ ਕਾਫਲਾ ਸ਼ੁਰੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੀਐਮ ਦਾ ਬਿਆਨ ਆਇਆ ਕਿ ਉਨ੍ਹਾਂ ਨੇ ਗੁਜਰਾਤ ਚੋਣਾਂ ਨੂੰ ਲੈ ਕੇ ਡਰਾਮਾ ਕੀਤਾ ਸੀ ਅਤੇ ਹੁਣ ਇਨਸਾਫ ਦਿਵਾਉਣ ਦੀ ਬਜਾਏ ਜੱਗੂ ਗੈਂਗਸਟਰ ਨੂੰ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …