ਪੰਜਾਬ ਦੇ ਪਟਿਆਲਾ ਦੇ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਦੇ ਅਹਾਤੇ ਵਿਚ ਐਤਵਾਰ ਰਾਤ ਇੱਕ ਔਰਤ ਨੂੰ ਸ਼ਰਾਬ ਪੀਣ ਤੋਂ ਬਾਅਦ ਇੱਕ ਸ਼ਰਧਾਲੂ ਨੇ ਗੋਲੀ ਮਾਰ ਦਿੱਤੀ। ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ‘ਚ ਇਕ ਸੇਵਾਦਾਰ ਵੀ ਜ਼ਖਮੀ ਹੋਇਆ ਹੈ। ਦੋਸ਼ੀ ਸ਼ਰਧਾਲੂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਜਿਸ ਦੀ ਪਛਾਣ ਨਿਰਮਲਜੀਤ ਸਿੰਘ ਵਾਸੀ ਅਰਬਨ ਸਟੇਟ ਪਟਿਆਲਾ ਵਜੋਂ ਹੋਈ ਹੈ।
ਮ੍ਰਿਤਕ ਔਰਤ ਦੀ ਪਛਾਣ ਪਰਵਿੰਦਰ ਕੌਰ (32) ਵਾਸੀ ਪਟਿਆਲਾ ਵਜੋਂ ਹੋਈ ਹੈ। ਘਟਨਾ ਰਾਤ ਕਰੀਬ 10 ਵਜੇ ਵਾਪਰੀ। ਉਹ ਗੁਰਦੁਆਰੇ ਅੰਦਰ ਸ਼ਰਾਬ ਪੀ ਰਹੀ ਸੀ। ਗੁਰਦੁਆਰਾ ਸਟਾਫ਼ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਉਹ ਔਰਤ ਨੂੰ ਪੁੱਛਗਿਛ ਲਈ ਗੁਰਦੁਆਰਾ ਪ੍ਰਬੰਧਕ ਦੇ ਕਮਰੇ ਵਿਚ ਲੈ ਜਾਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਦੌਰਾਨ ਉਸ ਨੇ ਮੁਲਾਜ਼ਮਾਂ ‘ਤੇ ਸ਼ਰਾਬ ਦੀ ਬੋਤਲ ਨਾਲ ਵਾਰ ਕਰਨ ਦੀ ਕੋਸ਼ਿਸ਼ ਕੀਤੀ।
ਔਰਤ ਨੂੰ ਫੜ ਕੇ ਨੌਕਰ ਉਸ ਤੋਂ ਪੁੱਛ-ਪੜਤਾਲ ਕਰ ਰਹੇ ਸਨ ਜਦੋਂ ਸ਼ਰਧਾਲੂ ਨਿਰਮਲਜੀਤ ਉਥੇ ਆ ਗਿਆ ਅਤੇ ਫਾਇਰਿੰਗ ਸ਼ੁਰੂ ਕਰ ਦਿਤੀ। ਨਿਰਮਲਜੀਤ ਸਿੰਘ ਨੇ ਆਪਣੇ ਲਾਇਸੰਸੀ ਰਿਵਾਲਵਰ ਤੋਂ ਪੰਜ ਗੋਲੀਆਂ ਚਲਾਈਆਂ। ਜਿਸ ਵਿਚੋਂ ਔਰਤ ਨੂੰ ਤਿੰਨ ਗੋਲੀਆਂ ਲੱਗੀਆਂ। ਜਦਕਿ ਸੇਵਾਦਾਰ ਸਾਗਰ ਕੁਮਾਰ ਨੂੰ ਵੀ ਗੋਲੀ ਲੱਗੀ ਹੈ। ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸਾਗਰ ਨੂੰ ਰਜਿੰਦਰਾ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸਦਾ ਇਲਾਜ ਚਲ ਰਿਹਾ ਹੈ। ਉਸ ਦੇ ਪੇਟ ਵਿਚ ਗੋਲੀ ਲੱਗੀ ਹੈ।
ਅਨਾਜ ਮੰਡੀ ਥਾਣੇ ਦੇ ਐਸਐਚਓ ਨੇ ਦਸਿਆ ਕਿ ਮੁਲਜ਼ਮ ਖ਼ਿਲਾਫ਼ ਕਤਲ ਅਤੇ ਇਰਾਦਾ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਦਾ ਰਿਵਾਲਵਰ ਵੀ ਬਰਾਮਦ ਕਰ ਲਿਆ ਗਿਆ ਹੈ, ਜਿਸ ਨਾਲ ਉਸ ਨੇ ਔਰਤ ਨੂੰ ਗੋਲੀ ਮਾਰੀ ਸੀ। ਪੁਲਿਸ ਨੇ ਅਜੇ ਤੱਕ ਗ੍ਰਿਫਤਾਰੀ ਬਾਰੇ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਹੈ। ਪਰ ਸੂਤਰਾਂ ਮੁਤਾਬਕ ਦੋਸ਼ੀ ਨੇ ਕਤਲ ਤੋਂ ਬਾਅਦ ਖੁਦ ਹੀ ਪੁਲਸ ਦੇ ਸਾਹਮਣੇ ਆਤਮ ਸਮਰਪਣ ਕਰ ਦਿੱਤਾ ਹੈ।
ਪੁਲਿਸ ਤੱਥਾਂ ਦੀ ਪੁਸ਼ਟੀ ਲਈ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ।
ਮੁਲਜ਼ਮ ਦੇ ਕਰੀਬੀਆਂ ਦਾ ਕਹਿਣਾ ਹੈ ਕਿ ਨਿਰਮਲਜੀਤ ਸਿੰਘ ਸੈਣੀ ਦਾ ਕੁਝ ਸਮਾਂ ਪਹਿਲਾਂ ਆਪਣੀ ਸਾਬਕਾ ਪਤਨੀ ਤੋਂ ਤਲਾਕ ਹੋ ਗਿਆ ਸੀ। ਤਲਾਕ ਤੋਂ ਬਾਅਦ ਉਹ ਕਿਸੇ ਤਨਾਅ ‘ਚ ਰਹਿ ਰਿਹਾ ਸੀ ਅਤੇ ਲਗਾਤਾਰ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਆ ਰਿਹਾ ਸੀ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.