Home / ਦੁਨੀਆ ਭਰ / ਜਥੇਦਾਰ ਸਾਹਿਬ ਸਾਹਮਣੇ ਹੋਈ ਕੀ ਬੇਅਦਬੀ

ਜਥੇਦਾਰ ਸਾਹਿਬ ਸਾਹਮਣੇ ਹੋਈ ਕੀ ਬੇਅਦਬੀ

ਆਮ ਆਦਮੀ ਪਾਰਟੀ (ਆਪ) ਦੇ ਆਗੂ ਰਾਘਵ ਚੱਢਾ (Raghav Chadha) ਤੇ ਅਦਾਕਾਰਾ ਪਰਿਨੀਤੀ (parineeti chopra) ਦੀ ਨਿੱਜੀ ਸਮਾਗਮ ਦੌਰਾਨ ਮੰਗਣੀ ਹੋਈ। ਇਸ ਮੌਕੇ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani harpreet singh) ਨੇ ਵੀ ਹਾਜ਼ਰੀ ਭਰੀ। ਜਿਸ ਉਤੇ ਕੁਝ ਸਿੱਖ ਜਥੇਬੰਦੀਆਂ ਨੇ ਸਖਤ ਇਤਰਾਜ਼ ਜਤਾਇਆ ਹੈ।ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਆਖਿਆ ਹੈ ਕਿ ਸਤਿਕਾਰਯੋਗ ਜਥੇਦਾਰ ਸਾਹਿਬ! ਮੇਰੇ ਵਰਗੇ ਨਿਮਾਣੇ ਸਿੱਖ ਨੂੰ ਅੱਜ ਬਹੁਤ ਠੇਸ ਪਹੁੰਚੀ ਜੇ। ਕੌਮ ਦਾ ਗੁਰੂ ਰਾਖਾ।

new

ਸਮਾਗਮ ਵਿੱਚ ਪਰਿਵਾਰਕ ਜੀਆਂ ਅਤੇ ਸਿਆਸੀ ਆਗੂਆਂ ਨੇ ਸ਼ਿਰਕਤ ਕੀਤੀ। ਰਾਘਵ ਤੇ ਪਰਿਨੀਤੀ ਨੇ ਆਪੋ ਆਪਣੇ ਇੰਸਟਾਗ੍ਰਾਮ ਪੇਜਾਂ ’ਤੇ ਤਸਵੀਰਾਂ ਸਣੇ ਮੰਗਣੀ ਦੀ ਖ਼ਬਰ ਸਾਂਝੀ ਕੀਤੀ। ਕੇਂਦਰੀ ਦਿੱਲੀ ਦੇ ਕਪੂਰਥਲਾ ਹਾਊਸ ਵਿੱਚ ਸਮਾਗਮ ਹੋਇਆ ਜਿਸ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਰਿਨੀਤੀ ਦੀ ਚਚੇਰੀ ਭੈਣ ਤੇ ਅਦਾਕਾਰਾ ਪ੍ਰਿਯੰਕਾ ਚੋਪੜਾ ਜੋਨਸ ਸਣੇ 150 ਦੇ ਕਰੀਬ ਰਿਸ਼ਤੇਦਾਰ ਸ਼ਾਮਲ ਹੋਏ।
ਸਮਾਗਮ ਸੁਖਮਨੀ ਸਾਹਿਬ ਦੇ ਪਾਠ ਨਾਲ ਸ਼ਾਮੀਂ ਪੰਜ ਵਜੇ ਸ਼ੁਰੂ ਹੋਇਆ। ਅਰਦਾਸ ਮਗਰੋਂ ਅੱਠ ਵਜੇ ਮੰਗਣੀ ਦੀ ਰਸਮ ਹੋਈ। ਰਾਘਵ ਨੇ ਆਪਣੇ ਅੰਕਲ ਤੇ ਡਿਜ਼ਾਈਨਰ ਪਵਨ ਸਚਦੇਵਾ ਵੱਲੋਂ ਤਿਆਰ ਅਚਕਨ ਪਹਿਨੀ ਜਦੋਂ ਕਿ ਪਰਿਨੀਤੀ (34) ਨੇ ਮਨੀਸ਼ ਮਲਹੋਤਰਾ ਵੱਲੋਂ ਤਿਆਰ ਕੀਤੀ ਗਈ ਪੇਸਟਲ ਪੀਚ ਪੁਸ਼ਾਕ ਪਹਿਨੀ।

ਇਸ ਮੌਕੇ ਕਾਂਗਰਸ ਆਗੂ ਪੀ ਚਿਦੰਬਰਮ, ਸ਼ਿਵ ਸੈਨਾ ਆਗੂ ਆਦਿੱਤਿਆ ਠਾਕਰੇ ਅਤੇ ਤ੍ਰਿਣਮੂਲ ਕਾਂਗਰਸ ਆਗੂ ਡਰੇਕ ਓਬਰਾਇਨ ਸ਼ਾਮਲ ਸਨ। ਇਸੇ ਦੌਰਾਨ ਕਪੂਰਥਲਾ ਹਾਊਸ ਵਿੱਚ ਕਰਵਾਏ ਗਏ ਸੁਖਮਨੀ ਸਾਹਿਬ ਦੇ ਪਾਠ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!