Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ

ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ

ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਪੰਜਾਬ, ਹਰਿਆਣਾ ਤੇ ਚੰਡੀਗੜ੍ਹ ‘ਚ ਹੋ ਸਕਦੀ ਹੈ ਭਾਰੀ ਬਾਰਿਸ਼। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ, ਰਾਜਸਥਾਨ ਦੇ ਵੱਖ-ਵੱਖ ਖੇਤਰਾਂ ਵਿੱਚ ਧੂੜ ਭਰੀ ਹਨੇਰੀ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਤੱਕ ਮੀਂਹ ਪੈਣ ਦਾ ਅਲਰਟ ਦਿੱਤਾ ਹੈ।

new

ਦੱਸ ਦਈਏ ਕਿ ਅੱਜ ਦਿੱਲੀ-ਐਨਸੀਆਰ ਵਿਚ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਧੂੜ ਭਰੀ ਹਨੇਰੀ (Dust Storm) ਆ ਸਕਦੀ ਹੈ ਅਤੇ ਗਰਜ ਦੇ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ।

ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ, ਰਾਜਸਥਾਨ ਦੇ ਵੱਖ-ਵੱਖ ਖੇਤਰਾਂ ਵਿੱਚ ਧੂੜ ਭਰੀ ਹਨੇਰੀ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਤੱਕ ਮੀਂਹ ਪੈਣ ਦਾ ਅਲਰਟ ਦਿੱਤਾ ਹੈ।

newhttps://punjabiinworld.com/wp-admin/options-general.php?page=ad-inserter.php#tab-4

ਦਿੱਲੀ ਵਿਚ 15 ਮਈ ਨੂੰ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। 14 ਮਈ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 40.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਜੋ ਕਿ ਆਮ ਨਾਲੋਂ 1 ਡਿਗਰੀ ਸੈਲਸੀਅਸ ਵੱਧ ਸੀ।

new

ਮੌਸਮ ਵਿਭਾਗ ਨੇ ਸੋਮਵਾਰ, ਮੰਗਲਵਾਰ ਅਤੇ ਬੁੱਧਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਚਿਤਾਵਨੀ ਵਿੱਚ ਮਾਝੇ ਦੇ ਅੰਦਰ ਗੁਰਦਾਸਪੁਰ ਅਤੇ ਅੰਮ੍ਰਿਤਸਰ, ਦੁਆਬੇ ਦੇ ਅੰਦਰ ਕਪੂਰਥਲਾ ਅਤੇ ਜਲੰਧਰ ਅਤੇ ਮਾਲਵੇ ਦੇ ਲੁਧਿਆਣਾ, ਬਰਨਾਲਾ, ਰੂਪਨਗਰ, ਪਟਿਆਲਾ, ਐਸਏਐਸ ਨਗਰ ਦੇ ਨਾਲ-ਨਾਲ ਬਠਿੰਡਾ ਲਈ ਵੀ ਯੈਲੋ ਅਲਰਟ ਹੈ।

ਇਸੇ ਤਰ੍ਹਾਂ ਮਾਲਵੇ ਦੇ ਬਠਿੰਡਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ, ਫ਼ਿਰਾਜਪੁਰ ਅਤੇ ਮਾਨਸਾ ਵਿੱਚ ਮੰਗਲਵਾਰ ਨੂੰ ਮੀਂਹ ਦਾ ਯੈਲੋ ਅਲਰਟ ਹੈ। ਬੁੱਧਵਾਰ ਦੀ ਗੱਲ ਕਰੀਏ ਤਾਂ ਮਾਲਵੇ ‘ਚ ਬਰਨਾਲਾ, ਮਾਨਸਾ ਅਤੇ ਸੰਗਰੂਰ ਤੋਂ ਇਲਾਵਾ ਪੂਰੇ ਪੱਛਮੀ ਮਾਲਵੇ ‘ਚ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਗਰਜ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਆਈਐਮਡੀ ਅਨੁਸਾਰ ਅਗਲੇ 3 ਦਿਨਾਂ ਦੌਰਾਨ ਪੂਰਬੀ ਭਾਰਤ ਦੇ ਕਈ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਸੰਭਾਵਨਾ ਹੈ, ਜਦਕਿ ਦੱਖਣ ਦੇ ਕਈ ਹਿੱਸਿਆਂ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਦਾ ਵਾਧਾ ਹੋਵੇਗਾ।

ਅੱਜ ਉੜੀਸਾ, ਵਿਦਰਭ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਾਨਮ ਦੇ ਵੱਖ-ਵੱਖ ਖੇਤਰਾਂ ਵਿੱਚ ਗਰਮੀ ਦੀ ਸੰਭਾਵਨਾ ਹੈ। ਦੂਜੇ ਪਾਸੇ 15 ਤੋਂ 17 ਮਈ ਦੌਰਾਨ ਓਡੀਸ਼ਾ ਅਤੇ 16 ਮਈ ਨੂੰ ਗੰਗਾ ਪੱਛਮੀ ਬੰਗਾਲ ਵਿੱਚ ਗਰਮੀ ਦੀ ਲਹਿਰ ਦੇਖਣ ਨੂੰ ਮਿਲੇਗੀ।

Advertisement

Check Also

ਸੜਕ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ

 ਮਹਿਤਾ ਤੋਂ ਸ੍ਰੀ ਹਰਗੀਬਿੰਦਪੁਰ ਸਾਹਿਬ ਨੂੰ ਜਾਂਦੇ ਮੁੱਖ ਮਾਰਗ ‘ਤੇ ਖੱਬੇਰਾਜਪੂਤਾਂ – ਸੈਦੂਕੇ ਮੋੜ …

error: Content is protected !!