Home / ਦੁਨੀਆ ਭਰ / ਦੇਸ਼ ਲਈ ਸ਼ਹੀਦ ਹੋਇਆ ਹੋਰ ਪੰਜਾਬੀ ਵੀਰ

ਦੇਸ਼ ਲਈ ਸ਼ਹੀਦ ਹੋਇਆ ਹੋਰ ਪੰਜਾਬੀ ਵੀਰ

ਪੰਜਾਬ ਦੇ ਜਿਲ੍ਹਾ ਪਟਿਆਲਾ ਨਾਲ ਸਬੰਧਿਤ ਇਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਖਬਰ ਹੈ ਕਿ ਜ਼ਿਲ੍ਹਾ ਪਟਿਆਲਾ ਵਿਚ ਸਮਾਣਾ ਦੇ ਪਿੰਡ ਰੰਧਾਵਾ ਦੇ ਭਾਰਤੀ ਫੌਜ ਵਿੱਚ ਤਾਇਨਾਤ ਫੌਜੀ ਜਵਾਨ ਸਹਿਜਪਾਲ ਸਿੰਘ ਦੇਸ਼ ਦੀ ਰੱਖਿਆ ਕਰਦੇ ਹੋਏ ਸ਼ਹੀਦ ਹੋ ਗਏ ਹਨ। ਸ਼ਹੀਦ ਜਵਾਨ ਦੀ ਉਮਰ ਮਹਿਜ਼ 25 ਸਾਲ ਦੀ ਸੀ ਅਤੇ ਉਹ 2015 ਵਿੱਚ ਦੇਸ਼ ਸੇਵਾ ਦੀ ਭਾਵਨਾ ਨਾਲ ਭਾਰਤੀ ਫੌਜ ਵਿੱਚ ਭਰਤੀ ਹੋਇਆ ਸੀ।

new

ਉਸ ਦਾ ਛੋਟਾ ਭਰਾ ਅੰਮ੍ਰਿਤਪਾਲ ਸਿੰਘ ਉਮਰ 21 ਸਾਲ ਵੀ ਭਾਰਤੀ ਫੌਜ ਵਿੱਚ ਆਪਣੀ ਸੇਵਾ ਨਿਭਾ ਰਿਹਾ ਹੈ ਅਤੇ ਉਹ ਲੇਹ- ਲਦਾਖ ਵਿੱਚ ਡਿਊਟੀ ਉਤੇ ਤਾਇਨਾਤ ਹੈ। ਸਹਿਜਪਾਲ ਸਿੰਘ ਦੀ ਸ਼ਹਾਦਤ ਦੀ ਸੂਚਨਾ ਮਿਲਦੇ ਸਾਰ ਹੀ ਪੂਰੇ ਇਲਾਕੇ ਵਿੱਚ ਸੋਗ ਦਾ ਮਾਹੌਲ ਛਾ ਗਿਆ ਹੈ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਇਲਾਕੇ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਪਹੁੰਚੇ।ਇਸ ਦੌਰਾਨ ਜੋੜਾਮਾਜਰਾ ਨੇ ਕਿਹਾ ਕਿ ਸਮਾਣਾ ਦਾ ਇਹ ਸ਼ਹੀਦ ਦੇਸ਼ ਦੀ ਰੱਖਿਆ ਕਰਦੇ ਹੋਏ ਸ਼ਹੀਦ ਹੋਇਆ ਸੀ। ਅੱਜ ਪੂਰਾ ਪੰਜਾਬ ਅਤੇ ਭਾਰਤ ਸ਼ਹੀਦ ਜਵਾਨ ਨੂੰ ਸਲਾਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਸ਼ਹੀਦ ਨੂੰ ਨਮਨ ਕੀਤਾ ਹੈ।

ਪ੍ਰਾਪਤ ਜਾਣਕਾਰੀ ਦੇ ਮੁਤਾਬਕ ਫੌਜੀ ਸਹਿਜਪਾਲ ਸਿੰਘ ਦੀ ਮ੍ਰਿਤਕ ਦੇਹ ਐਤਵਾਰ ਨੂੰ ਪਿੰਡ ਰੰਧਾਵਾ ਵਿਖੇ ਪਹੁੰਚੇਗੀ, ਜਿਸ ਤੋਂ ਬਾਅਦ ਫੌਜੀ ਸਨਮਾਨਾਂ ਦੇ ਨਾਲ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਜਾਵੇਗਾ।ਸ਼ਹੀਦ ਫੌਜੀ ਦੇ ਪਿਤਾ ਅਮਰਜੀਤ ਸਿੰਘ ਅਤੇ ਮਾਤਾ ਪਰਮਜੀਤ ਕੌਰ ਨੂੰ ਪੁੱਤਰ ਦੇ ਦੁਨੀਆਂ ਤੋਂ ਚਲੇ ਜਾਣ ਦਾ ਗਹਿਰਾ ਸਦਮਾ ਹੈ ਪਰ ਇਸ ਦੇ ਨਾਲ ਹੀ ਉਨ੍ਹਾਂ ਨੂੰ ਦੇਸ਼ ਦੀ ਰੱਖਿਆ ਦੇ ਲਈ ਦਿੱਤੀ ਆਪਣੇ ਬੇਟੇ ਦੀ ਸ਼ਹਾਦਤ ਉਤੇ ਮਾਣ ਵੀ ਹੈ

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!