Home / ਦੁਨੀਆ ਭਰ / ਪਤੀ-ਪਤਨੀ ਨਾਲ ਵਾਪਰਿਆ ਭਾਣਾ

ਪਤੀ-ਪਤਨੀ ਨਾਲ ਵਾਪਰਿਆ ਭਾਣਾ

ਪੰਜਾਬ ਦੇ ਜਿਲ੍ਹਾ ਲੁਧਿਆਣਾ ਤੋਂ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕਰੀਬ ਚਾਰ ਕੁ ਮਹੀਨੇ ਪਹਿਲਾਂ ਵਿਆਹੀ ਹੋਈ ਨਵੀਂ ਵਿਆਹੀ ਔਰਤ ਦੀ ਇਕ ਦੁਖਦ ਸੜਕ ਹਾਦਸੇ ਵਿੱਚ ਮੌ-ਤ ਹੋ ਗਈ। ਇਸ ਹਾਦਸੇ ਵਿਚ ਮ੍ਰਿਤਕਾ ਦਾ ਪਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਹੈ।ਆਪਣੇ ਮੋਟਰਸਾਈਕਲ ਉਤੇ ਸਵਾਰ ਹੋਕੇ ਲੁਧਿਆਣਾ ਤੋਂ ਮੁਕੇਰੀਆਂ ਜਾ ਰਹੇ ਨਵੇਂ ਵਿਆਹੇ ਜੋੜੇ ਦੀ ਇਕ ਤੇਜ਼ ਰਫਤਾਰ ਵਾਹਨ ਨਾਲ ਟੱਕਰ ਹੋ ਗਈ, ਇਸ ਹਾਦਸੇ ਦੌਰਾਨ ਸਿਰ ਉਤੇ ਗੰਭੀਰ ਸੱਟ ਲੱਗ ਜਾਣ ਕਾਰਨ ਵਿਆਹੁਤਾ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਜਦੋਂ ਕਿ ਪਤੀ ਨੂੰ ਗੰਭੀਰ ਸੱਟਾਂ ਲੱਗ ਗਈਆਂ ਹਨ। ਦੇਹ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਫਗਵਾੜਾ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ। ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਹਾਦਸਾ ਫਗਵਾੜਾ ਨੇੜੇ ਵਾਪਰਿਆ ਹੈ।

new

ਇਸ ਮਾਮਲੇ ਸਬੰਧੀ ਲੁਧਿਆਣਾ ਦੇ ਰਹਿਣ ਵਾਲੇ ਕਰਨ ਕੁਮਾਰ ਨੇ ਦੱਸਿਆ ਕਿ ਗਗਨਦੀਪ ਕਲੋਨੀ (ਲੁਧਿਆਣਾ) ਦਾ ਰਹਿਣ ਵਾਲਾ ਸ਼ਿਵਮ ਆਪਣੀ ਸਪਲੈਂਡਰ ਬਾਈਕ ਉਤੇ ਸਵਾਰ ਹੋਕੇ ਆਪਣੀ ਪਤਨੀ ਕਿਰਨ ਨਾਲ ਆਪਣੇ ਸਹੁਰੇ ਘਰ ਮੁਕੇਰੀਆਂ ਜਾ ਰਿਹਾ ਸੀ। ਉਨ੍ਹਾਂ ਦਾ ਵਿਆਹ 4 ਮਹੀਨੇ ਪਹਿਲਾਂ ਹੀ ਹੋਇਆ ਸੀ। ਜੀ. ਟੀ. ਰੋਡ ਉਤੇ ਚਹੇੜ ਨੇੜੇ ਅੱਗੇ ਜਾ ਰਹੇ ਇੱਕ ਤੇਜ਼ ਰਫ਼ਤਾਰ ਵਾਹਨ ਨੇ ਅਚਾਨਕ ਹੀ ਬ੍ਰੇਕ ਲਗਾ ਦਿੱਤੀ, ਜਿਸ ਕਾਰਨ ਪਿੱਛੇ ਤੋਂ ਆ ਰਹੀ ਬਾਈਕ ਦੀ ਉਸ ਵਾਹਨ ਨਾਲ ਟੱਕਰ ਹੋ ਗਈ, ਇਸ ਦੌਰਾਨ ਕਿਰਨ ਅਤੇ ਸ਼ਿਵਮ ਸੜਕ ਉਤੇ ਡਿੱਗ ਗਏ।

ਸਿਰ ਉਤੇ ਸੱਟ ਲੱਗਣ ਕਾਰਨ ਕਿਰਨ ਦੀ ਮੌਕੇ ਉਤੇ ਹੀ ਮੌ-ਤ ਹੋ ਗਈ, ਜਦੋਂ ਕਿ ਸ਼ਿਵਮ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ। ਉਸ ਨੂੰ ਇਕ ਪ੍ਰਾਈਵੇਟ ਕਾਰ ਡਰਾਈਵਰ ਦੀ ਮਦਦ ਨਾਲ ਫਗਵਾੜਾ ਦੇ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਡਾਕਟਰਾਂ ਅਨੁਸਾਰ ਔਰਤ ਦੀ ਖੋਪੜੀ ਉਤੇ ਸੱਟ ਲੱਗਣ ਕਾਰਨ ਮੌ-ਤ ਹੋਈ ਹੈ।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!