Home / ਦੁਨੀਆ ਭਰ / ਮੂਸੇਵਾਲਾ ਦੀ ਮਾਂ ਨੇ ਕੀਤਾ ਵੱਡਾ ਖੁਲਾਸਾ

ਮੂਸੇਵਾਲਾ ਦੀ ਮਾਂ ਨੇ ਕੀਤਾ ਵੱਡਾ ਖੁਲਾਸਾ

ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose wala) ਨੂੰ 29 ਮਈ ਸਾਲ 2023 ਵਿੱਚ ਇਸ ਦੁਨੀਆ ਨੂੰ ਅਲਵਿਦਾ ਕਹੇ ਇੱਕ ਸਾਲ ਪੂਰਾ ਹੋ ਗਿਆ ਹੈ। ਹਾਲਾਂਕਿ ਕਲਾਕਾਰ ਦੀਆਂ ਯਾਦਾਂ ਉਸਦੇ ਗੀਤਾਂ ਰਾਹੀ ਦਰਸ਼ਕਾਂ ਦੇ ਦਿਲਾਂ ਵਿੱਚ ਅੱਜ ਵੀ ਵੱਖਰੀ ਛਾਪ ਛੱਡਦੀਆਂ ਹਨ। ਇਸਦੇ ਨਾਲ ਹੀ ਸਿੱਧੂ ਦੇ ਕਈ ਅਜਿਹੇ ਪ੍ਰਸ਼ੰਸਕ ਵੀ ਹਨ ਜਿਨ੍ਹਾਂ ਨੇ ਆਪਣੇ ਸਰੀਰ ਉੱਪਰ ਮਰਹੂਮ ਗਾਇਕ ਦੇ Tattoo ਬਣਵਾਏ ਹਨ। ਜੋ Tattoo ਦੇ ਨਾਲ-ਨਾਲ ਕਈ ਹਰ ਤਰੀਕਿਆਂ ਰਾਹੀਂ ਸਿੱਧੂ ਦੀਆਂ ਯਾਦਾਂ ਨੂੰ ਜ਼ਿੰਦਾ ਰੱਖ ਰਹੇ ਹਨ।

new

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਹਰ ਦਿਨ ਨਾਲ ਆਪਣੇ ਪੁੱਤਰ ਨੂੰ ਯਾਦ ਕਰਦੀ ਹੈ। ਉਹ ਅਕਸਰ ਪੁੱਤਰ ਨਾਲ ਜੁੜੀਆਂ ਪੋਸਟਾਂ ਦਰਸ਼ਕਾਂ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ। ਜਿਸ ਨਾਲ ਪ੍ਰਸ਼ੰਸਕਾਂ ਦੀਆਂ ਅੱਖਾਂ ਵੀ ਨਮ ਹੋ ਜਾਂਦੀਆਂ ਹਨ। ਦੱਸ ਦੇਈਏ ਕਿ ਹਾਲ ਹੀ ਵਿੱਚ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮਨਾਈ ਗਈ। ਇਸ ਦੌਰਾਨ ਦੇਸ਼ ਭਰ ਵਿੱਚ ਮੂਸੇਵਾਲਾ ਦੇ ਫੈਨਜ਼ ਨੇ ਕਲਾਕਾਰ ਨੂੰ ਯਾਦ ਕੀਤਾਉਸ ਨਾਲ ਜੁੜੀਆਂ ਕਈ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਈਰਲ ਹੋ ਰਹੀਆਂ ਹਨ।ਮੂਸੇਵਾਲਾ ਨੂੰ ਦੁਨੀਆ ਤੋਂ ਗਏ ਭਾਵੇਂ ਇੱਕ ਸਾਲ ਹੋ ਗਿਆ, ਪਰ ਉਹ ਆਪਣੇ ਗੀਤਾਂ ਰਾਹੀਂ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ ‘ਚ ਅੱਜ ਵੀ ਜ਼ਿੰਦਾ ਹਨ।

ਗਾਇਕ ਦੇ ਫੈਨਜ਼ ਉਨ੍ਹਾਂ ਨੂੰ ਗੀਤਾਂ ਰਾਹੀਂ ਯਾਦ ਕਰਦੇ ਹਨ। ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਗਾਇਕ ਦੀ ਮੌਤ ਨੂੰ ਇੱਕ ਸਾਲ ਪੂਰਾ ਹੋ ਹੀ ਗਿਆ ਹੈ, ਪਰ ਹਾਲੇ ਤੱਕ ਉਸ ਦੇ ਪਰਿਵਾਰ ਤੇ ਚਾਹੁਣ ਵਾਲਿਆਂ ਨੂੰ ਇਨਸਾਫ ਨਹੀਂ ਮਿਲ ਸਕਿਆ ਹੈ। ਗਾਇਕ ਦੇ ਮਾਤਾ-ਪਿਤਾ ‘ਤੇ ਫੈਨਜ਼ ਲਗਾਤਾਰ ਸਰਕਾਰ ਕੋਲੋਂ ਗਾਇਕ ਲਈ ਇਨਸਾਫ ਦੀ ਮੰਗ ਕਰ ਰਹੇ ਹਨ।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!