Home / ਦੁਨੀਆ ਭਰ / ਜਥੇਦਾਰ ਸਾਹਿਬ ਨੇ ਆਖੀ ਇਹ ਵੱਡੀ ਗੱਲ

ਜਥੇਦਾਰ ਸਾਹਿਬ ਨੇ ਆਖੀ ਇਹ ਵੱਡੀ ਗੱਲ

ਜੂਨ 1984 ’ਚ ਭਾਰਤ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਤੇ ਜਨਰਲ ਸ਼ਬੇਗ ਸਿੰਘ ਸਮੇਤ ਹੋਰ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਾਲਾਨਾ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਇਸ ਸਮਾਗਮ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਬਾਬਾ ਨਿਹਾਲ ਸਿੰਘ ਤਰਨਾ ਦਲ ਹਰੀਆਂ ਵੇਲਾਂ, ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਖਾਲਸਾ ਸਮੇਤ ਕਈ ਪੰਥਕ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।

new

ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸ਼ਕਤੀ ਨੂੰ ਸੰਗਠਤ ਹੋਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜੂਨ 1984 ਦੇ ਘੱਲੂਘਾਰੇ ਨੂੰ ਸਿੱਖ ਕਦੇ ਨਹੀਂ ਭੁੱਲ ਸਕਦੇ। ਇਹ ਘੱਲੂਘਾਰਾ ਕੇਵਲ ਸਿੱਖਾਂ ਦੇ ਪਿੰਡੇ ’ਤੇ ਝਰੀਟਾਂ ਹੀ ਨਹੀਂ, ਸਗੋਂ ਦਿਲ ’ਤੇ ਲੱਗੇ ਗਹਿਰੇ ਜ਼ਖਮ ਹਨ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰਾਂ ਨੂੰ ਸਪੱਸ਼ਟ ਕਰ ਦੇਣਾ ਚਾਹੁੰਦੇ ਹਾਂ ਕਿ 1984 ਦਾ ਘੱਲੂਘਾਰਾ ਸਿੱਖਾਂ ਦੀ ਕਮਜ਼ੋਰੀ ਨਹੀਂ ਹੈ ਬਲਕਿ ਇਸ ਨੂੰ ਯਾਦ ਕਰਕੇ ਕੌਮ ਹੋਰ ਮਜਬੂਤ ਹੁੰਦੀ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਭਾਰਤ ਦੀ ਤਤਕਾਲੀ ਸਰਕਾਰ ਵੱਲੋਂ ਕੀਤੇ ਇਸ ਜੁਲਮ ਦੇ ਇਨਸਾਫ਼ ਦੀ ਸਰਕਾਰਾਂ ਤੋਂ ਕੌਮ ਨੂੰ ਕੋਈ ਉਮੀਦ ਨਹੀਂ ਕਰਨੀ ਚਾਹੀਦੀ, ਬਲਕਿ ਇੱਕਜੁਟ ਹੋ ਕੇ ਸਵੈ-ਮੰਥਨ ਕਰਦਿਆਂ ਸਿੱਖ ਸ਼ਕਤੀ ਨੂੰ ਮਜਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਕਈ ਸਰਕਾਰਾਂ ਬਣੀਆਂ ਪਰ ਸਿੱਖਾਂ ਨੂੰ ਕਿਸੇ ਨੇ ਵੀ ਨਿਆਂ ਨਹੀਂ ਦਿੱਤਾ। ਸਿੱਖ ਸ਼ਕਤੀ ਇੱਕਜੁਟ ਹੋਵੇਗੀ ਤਾਂ ਸਰਕਾਰਾਂ ਖੁਦ ਚੱਲ ਕੇ ਆਉਣਗੀਆਂ।

ਆਪਣੇ ਸੰਬੋਧਨ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਜਥੇਬੰਦੀਆਂ, ਮਹਾਪੁਰਖਾਂ, ਸਾਬਕਾ ਜਥੇਦਾਰਾਂ ਅਤੇ ਕੌਮ ਦੇ ਪ੍ਰਚਾਰਕਾਂ ਨੂੰ ਅਪੀਲ ਕੀਤੀ ਕਿ ਕਾਫਲੇ ਬਣਾ ਕੇ ਪਿੰਡ-ਪਿੰਡ ਸਿੱਖੀ ਪ੍ਰਚਾਰ ਦੀ ਲਹਿਰ ਸਿਰਜਣ ਲਈ ਅੱਗੇ ਆਉਣ। ਕਿਉਂਕਿ ਇਹ ਸਮਾਂ ਕੌਮ ਨੂੰ ਆਪਸੀ ਮਤਭੇਦ ਭੁਲਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇਕੱਠੇ ਹੋਣ ਦਾ ਹੈ। ਉਨ੍ਹਾਂ ਆਖਿਆ ਕਿ ਅੱਜ ਨਸ਼ਿਆਂ ਰਾਹੀਂ ਨੌਜੁਆਨੀਂ ਨੂੰ ਬਰਬਾਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ, ਸੋਸ਼ਲ ਮੀਡੀਆ ’ਤੇ ਗੁੰਮਰਾਹਕੁਨ ਸਮੱਗਰੀ ਨਾਲ ਨੌਜੁਆਨੀ ਦੀ ਮਾਨਸਿਕਤਾ ਤਬਦੀਲ ਕੀਤੀ ਜਾ ਰਹੀ ਹੈ। ਸਾਨੂੰ ਇਸ ਵਰਤਾਰੇ ਵੱਲ ਧਿਆਨ ਦੇਣਾ ਪਵੇਗਾ ਅਤੇ ਸਭ ਨੂੰ ਨਾਲ ਜੋੜ ਕੇ ਚਲਣਾ ਪਵੇਗਾ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਿੱਖ ਸੰਸਥਾਵਾਂ ਨੂੰ ਮਜਬੂਤ ਕਰਨ ਲਈ ਵੀ ਸੁਨੇਹਾ ਦਿੱਤਾ।

newhttps://punjabiinworld.com/wp-admin/options-general.php?page=ad-inserter.php#tab-4

ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਸਿੱਖ ਸ਼ਕਤੀ ਦਾ ਸਰੋਤ ਹਨ, ਪਰ ਦੁੱਖ ਦੀ ਗੱਲ ਹੈ ਕਿ ਬੀਤੇ ’ਚ ਕੁਝ ਸਿੱਖ ਸੰਸਥਾਵਾਂ ਸਰਕਾਰੀ ਹੱਥਾਂ ਵਿੱਚ ਚਲੇ ਗਈਆਂ ਹਨ। ਇਸ ਵੱਲ ਕੌਮ ਨੂੰ ਧਿਆਨ ਦੇਣਾ ਪਵੇਗਾ ਤਾਂ ਜੋ ਸਿੱਖ ਸੰਸਥਾਵਾਂ ਸਿੱਖ ਪ੍ਰਭਾਵ ਹੇਠ ਹੀ ਰਹਿਣ। ਗਿਆਨੀ ਹਰਪ੍ਰੀਤ ਸਿੰਘ ਨੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਅਤੇ ਜਨਰਲ ਸ਼ਾਬੇਗ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਯਾਦ ਕੀਤਾ।
ਸਮਾਗਮ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਸੰਗਤ ਨਾਲ ਵਿਚਾਰ ਸਾਂਝੇ ਕੀਤੇ ਅਤੇ ਜੂਨ 1984 ਦੇ ਘੱਲੂਘਾਰੇ ਨੂੰ ਉਸ ਸਮੇਂ ਦੀ ਕਾਂਗਰਸ ਸਰਕਾਰ ਦੀ ਮਨੁੱਖਤਾ ਮਾਰੂ ਕਾਰਵਾਈ ਕਿਹਾ। ਉਨ੍ਹਾਂ ਕਿਹਾ ਕਿ ਜੋ ਜੁਲਮ ਉਸ ਵਕਤ ਭਾਰਤ ਸਰਕਾਰ ਨੇ ਸਿੱਖਾਂ ’ਤੇ ਕੀਤਾ, ਉਸ ਨੇ ਅਬਦਾਲੀ ਵੱਲੋਂ ਕੀਤੇ ਜ਼ੁਲਮਾਂ ਨੂੰ ਵੀ ਪਿੱਛੇ ਛੱਡ ਦਿੱਤਾ। ਸਰਕਾਰ ਵੱਲੋਂ ਦਿੱਤੇ ਇਹ ਜ਼ਖ਼ਮ ਖਾਲਸਾ ਪੰਥ ਦੇ ਦਿਲਾਂ ਵਿੱਚੋਂ ਕਦੇ ਨਹੀਂ ਮਿਟ ਸਕਦੇ।

new

ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਬੀਬੀ ਸਤਵੰਤ ਕੌਰ, ਭਰਾ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ਼ਹੀਦ ਭਾਈ ਨਛੱਤਰ ਸਿੰਘ ਭਲਵਾਨ ਦੇ ਸਪੁੱਤਰ ਭਾਈ ਭੁਪਿੰਦਰ ਸਿੰਘ ਭਲਵਾਨ, ਫੈਡਰੇਸ਼ਨ ਆਗੂ ਸ. ਕੰਵਰਚੜ੍ਹਤ ਸਿੰਘ ਸਮੇਤ ਸ਼ਹੀਦਾਂ ਦੇ ਕਈ ਪਰਿਵਾਰਕ ਮੈਂਬਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸਿੱਖ ਸੰਘਰਸ਼ ਨਾਲ ਸਬੰਧਤ ਹੋਰ ਸ਼ਖ਼ਸੀਅਤਾਂ ਨੂੰ ਵੀ ਇਸ ਦੌਰਾਨ ਸਿਰੋਪਾਓ ਦੇ ਕੇ ਨਿਵਾਜਿਆ ਗਿਆ।

Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!