Home / ਦੁਨੀਆ ਭਰ / ਅੰਮ੍ਰਿਤ ਮਾਨ ਲਈ ਆਈ ਵੱਡੀ ਖਬਰ

ਅੰਮ੍ਰਿਤ ਮਾਨ ਲਈ ਆਈ ਵੱਡੀ ਖਬਰ

ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਵਿਅਕਤੀ ਵੱਲੋਂ ਜਾਅਲੀ SC ਸਰਟੀਫਿਕੇਟ ਪੇਸ਼ ਕਰ ਪੰਜਾਬ ਦੇ ਸਿੱਖਿਆ ਵਿਭਾਗ ‘ਚ 34 ਸਾਲਾਂ ਤੱਕ ਨੌਕਰੀ ਕਰਨ ਦੇ ਇਲਜ਼ਾਮਾਂ ਦੀ ਇੱਕ ਖ਼ਬਰ ਦਾ ਸਖ਼ਤ ਨੋਟਿਸ ਲੈਂਦਿਆਂ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ‘ਤੇ ਸਰਕਾਰ ਨੂੰ 15 ਦਿਨਾਂ ਵਿੱਚ ਕਾਰਵਾਈ ਰਿਪੋਰਟ ਪੇਸ਼ ਕਰਨ ਦੀ ਗੱਲ ਕਹੀ ਗਈ ਹੈ।

new

SC ਕਮਿਸ਼ਨ ਨੂੰ ਇਹ ਜਾਣਕਾਰੀ ਇੱਕ ਯੂ-ਟਿਊਬ ਨਿਊਜ਼ ਚੈਨਲ ਵਲੋਂ ਚਲਾਈ ਖ਼ਬਰ ਤੋਂ ਮਿਲੀ। ਜਿਸ ਜਾਅਲੀ SC ਸਰਟੀਫਿਕੇਟ ‘ਤੇ ਨੌਕਰੀ ਹਾਸਿਲ ਕਰਨ ਵਾਲਾ ਵਿਅਕਤੀ ਹੋਰ ਕੋਈ ਨਹੀਂ ਸਗੋਂ ਪੰਜਾਬੀ ਗਾਇਕ ਅੰਮ੍ਰਿਤ ਮਾਨ ਦੇ ਪਿਤਾ ਸਰਬਜੀਤ ਸਿੰਘ ਹਨ।ਯੂ-ਟਿਊਬ ਨਿਊਜ਼ ਚੈਨਲ ਦੀ ਖ਼ਬਰ ਅਨੁਸਾਰ, ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਦੇ ਇੱਕ ਪਿੰਡ ਖਾਰਾ ਦਾ ਰਹਿਣ ਵਾਲੇ ਸਰਬਜੀਤ ਸਿੰਘ ਨੇ ਸਾਲ 1989 ਵਿੱਚ ਇੱਕ ਗਣਿਤ ਅਧਿਆਪਕ ਦੀ ਰਾਖਵੀਂ ਅਨੁਸੂਚਿਤ ਜਾਤੀ ਦੀ ਨੌਕਰੀ ਲੈਣ ਲਈ ਜਾਅਲੀ SC ਸਰਟੀਫਿਕੇਟ ਦੀ ਵਰਤੋਂ ਕੀਤੀ ਸੀ,

ਜਿਸ ਨੂੰ ਸੂਬਾ ਸਰਕਾਰ ਵੱਲੋਂ ਮਨਜ਼ੂਰੀ ਦਿੱਤੀ ਗਈ ਸੀ। ਨਿਊਜ਼ ਚੈਨਲ ਮੁਤਾਬਕ ਪੰਜਾਬ ਦੇ ਸਕੂਲਾਂ ਵਿੱਚ ਅਧਿਆਪਨ ਦੀਆਂ 252 ਅਸਾਮੀਆਂ ਸਨ, ਜਿਨ੍ਹਾਂ ਵਿੱਚੋਂ 25% ਸੀਟਾਂ ਅਨੁਸੂਚਿਤ ਜਾਤੀਆਂ ਦੇ ਉਮੀਦਵਾਰਾਂ ਲਈ ਰਾਖਵੀਆਂ ਸਨ।ਹੁਣ ਅਵਤਾਰ ਸਿੰਘ ਸਹੋਤਾ ਨਾਮਕ ਇੱਕ ਸੇਵਾਮੁਕਤ ਅਧਿਕਾਰੀ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸ਼ਿਕਾਇਤ ਦੇ ਕੇ ਇਹ ਇਲਜ਼ਾਮ ਲਾਇਆ ਹੈ ਕਿ ਸਰਬਜੀਤ ਸਿੰਘ ਨੇ ਜਾਅਲੀ SC ਸਰਟੀਫਿਕੇਟ ਦੇ ਕੇ 34 ਸਾਲ ਤੋਂ ਵੱਧ ਸਮੇਂ ਤੱਕ ਨੌਕਰੀ ਕੀਤੀ।ਇਸ ਦੌਰਾਨ ਕਮਿਸ਼ਨ ਨੇ ਪੰਜਾਬ ਸਰਕਾਰ ਨੇ ਸਕੂਲ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਸਮਾਜਿਕ, ਨਿਆਂ ਅਤੇ ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਇਲਜ਼ਾਮਾਂ ਦੀ ਜਾਂਚ ਕਰਨ ਅਤੇ ਰਿਪੋਰਟ 21 ਜੂਨ ਤੱਕ ਸੌਂਪਣ ਲਈ ਕਿਹਾ ਹੈ।

newhttps://punjabiinworld.com/wp-admin/options-general.php?page=ad-inserter.php#tab-4

SC ਕਮਿਸ਼ਨ ਦੇ ਚੇਅਰਮੈਨ ਮੁਤਾਬਕ ਜੇਕਰ ਕਾਰਵਾਈ ਦੀ ਰਿਪੋਰਟ ਨਿਰਧਾਰਤ ਸਮੇਂ ਵਿੱਚ ਪ੍ਰਾਪਤ ਨਹੀਂ ਹੁੰਦੀ ਤਾਂ ਕਮਿਸ਼ਨ ਭਾਰਤੀ ਸੰਵਿਧਾਨ ਦੀ ਧਾਰਾ 338 ਤਹਿਤ ਪ੍ਰਾਪਤ ਸਿਵਲ ਅਦਾਲਤ ਦੀਆਂ ਸ਼ਕਤੀਆਂ ਦੀ ਵਰਤੋਂ ਕਰ ਕਮਿਸ਼ਨ ਅੱਗੇ ਨਿੱਜੀ ਤੌਰ ‘ਤੇ ਦਿੱਲੀ ਵਿੱਚ ਹਾਜ਼ਰ ਹੋਣ ਲਈ ਸੰਮਨ ਵੀ ਜਾਰੀ ਕਰ ਸਕਦਾ ਹੈ।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!