Home / ਦੁਨੀਆ ਭਰ / ਸ਼ਹੀਦ ਸਿੰਘਾਂ ਦਾ ਪਹਿਰਾ ਦੋਖੋ

ਸ਼ਹੀਦ ਸਿੰਘਾਂ ਦਾ ਪਹਿਰਾ ਦੋਖੋ

ਧੰਨ ਧੰਨ ਬਾਬਾ ਦੀਪ ਸਿੰਘ ਜੀ ਬਾਬਾ ਦੀਪ ਸਿੰਘ ਜੀ ਨੇ ਆਪ ਖ਼ੁਦ ਗੁਰਬਾਣੀ ਦੇ ਅਭਿਲਾਸ਼ੀ ਅਤੇ ਰਸੀਏ ਹੋਣ ਕਰਕੇ ਵਿਸ਼ੇਸ਼ ਦਿਲਚਸਪੀ ਨਾਲ ਇਹ ਸੇਵਾ ਕੀਤੀ ਤੇ ਸਥਾਨਕ ਸੰਗਤਾਂ ਨੂੰ ਸਿੱਖੀ ਤੋਂ ਜਾਣੂ ਕਰਵਾਉਂਦੇ ਰਹੇ । ਇਸ ਸਮੇਂ ਦੌਰਾਨ ਹੀ ਬਾਬਾ ਜੀ ਨੇ ਸ੍ਰੀ ਗੁਰੂ ਗੰਰਥ ਸਾਹਿਬ ਜੀ ਦੀਆਂ ਚਾਰ ਬੀੜਾਂ ਦਾ ਆਪਣੇ ਹੱਥੀਂ ਉਤਾਰਾ ਕੀਤਾ ਸੀ। ਇਹ ਆਪਣੇ ਸਮੇ ਦੇ ਸਭ ਤੋਂ ਉਚੇ ਸਿਖ ਵਿਦਵਾਨਾਂ ਵਿਚੋਂ ਇਕ ਸਨ1 ਕਿਹਾ ਜਾਂਦਾ ਹੈ ਕਿ ਭਾਈ ਮਨੀ ਸਿੰਘ ਜੀ ਦੀ ਸ਼ਹਾਦਤ ਤੋਂ ਪਿੱਛੋਂ ਬਾਬਾ ਦੀਪ ਸਿੰਘ ਜੀ ਨੇ ਸਿਖੀ ਵਿਦਵਤਾ ਨੂੰ ਸਿਖਰਾਂ ਤੇ ਪਹੁੰਚਾਇਆ।

new

ਨਦੇੜ ਵਿਚ ਜਦੋਂ ਗੁਰੂ ਗੋਬਿੰਦ ਜੀ ਨੇ ਮਾਧੋ ਦਾਸ ਨੂੰ ਬੰਦਾ ਬਹਾਦੁਰ ਦਾ ਖਿਤਾਬ ਬਖਸ਼ ਕੇ 1708 ਈ:ਵਿਚ ਪੰਜਾਬ ਭੇਜਿਆ ਤਾਂ ਸਿੱਖੀ ਦੀ ਸ਼ਾਨ ਹੋਰ ਵਧਾਉਣ ਲਈ ਆਪ ਮੈਦਾਨ ਵਿੱਚ ਕੁੱਦ ਪਏ ਤੇ ਬਾਬਾ ਬੰਦਾ ਬਹਾਦਰ ਦੇ ਮੁਗਲ ਹਕੂਮਤ ਖਿਲਾਫ਼ ਹਰ ਯੁੱਧ ਵਿੱਚ ਸਾਥ ਦਿਤਾ1 ਇਹ ਮੈਦਾਨ-ਏ-ਜੰਗ ਵਿਚ ਸਭ ਤੋਂ ਅੱਗੇ ਹੋ ਕੇ ਲੜਦੇ ਜਿਸ ਨਾਲ ਵਿਰੋਧੀਆਂ ਵਿਚ ਬਾਬਾ ਜੀ ਦਾ ਇਤਨਾ ਦਬਦਬਾ ਬੈਠ ਗਿਆ ਕਿ ਬਾਬਾ ਦੀਪ ਸਿੰਘ ਜੀ ਦਾ ਨਾਂ ਸੁਣ ਕੇ ਹੀ ਮੈਦਾਨ ਵਿੱਚੋਂ ਫੌਜ਼ ਤਿੱਤਰ-ਬਿੱਤਰ ਹੋ ਜਾਇਆ ਕਰਦੀ1 ਇਨ੍ਹਾਂ ਦੇ ਜਥੇ ਦਾ ਨਾਂ ਸ਼ਹੀਦੀ ਜਥਾ ਪ੍ਰਸਿੱਧ ਹੋ ਗਿਆ ਸੀ। ਅਖੀਰ ਸਰਹੰਦ ਨੂੰ ਫਤਹਿ ਕਰਕੇ ਜਿੱਤ ਦਾ ਪਰਚਮ ਸਰਹੰਦ ਦੇ ਕਿਲੇ ਤੇ ਜਾ ਲਹਿਰਾਇਆ।

ਉਨ੍ਹਾ ਨੇ ਆਪਣੇ ਹਥਾਂ ਨਾਲ ਸ੍ਰੀ ਗੁਰੂ ਗਰੰਥ ਸਾਹਿਬ ਦੀਆਂ ਚਾਰ ਬੀੜਾਂ ਲਿਖਣ ਦੀ ਸੇਵਾ ਕੀਤੀ ਜੋ ਮਗਰੋਂ ਚਾਰੇ ਤਖਤਾਂ ਤੇ ਪ੍ਰਕਾਸ਼ ਕਰਨ ਲਈ ਭੇਜ ਦਿਤੀਆਂ ਗਈਆਂ 1 ਇਤਿਹਾਸ ਵਿਚ ਜ਼ਿਕਰ ਆਉਂਦਾ ਹੈ ਕਿ ਜਦ ਬਾਬਾ ਜੀ ਨੇ ਗੁਰੂ ਗਰੰਥ ਸਾਹਿਬ ਦੀ ਲਿਖਾਈ ਸ਼ੁਰੂ ਕੀਤੀ ਤਾਂ ਪਹਿਲੇ ਕਲਮਾਂ ਘੜ ਘੜ ਕੇ ਕੋਠਾ ਭਰ ਲਿਆ 1 ਜਦ ਲਿਖਦਿਆਂ ਲਿਖਦਿਆਂ ਕਲਮ ਘਿਸ ਕੇ ਮੋਟੀ ਹੋ ਜਾਂਦੀ ਤਾਂ ਉਹ ਕਲਮ ਸਰੋਵਰ ਵਿਚ ਪਾਕੇ ਦੂਸਰੀ ਲੈ ਲੈਂਦੇ 1 ਇਕ ਸਿਖ ਜੋ ਕੋਲ ਬੈਠਾ ਸੀ ਕਿਹਾ ,” ਬਾਬਾ ਜੀ ਕਲਮ ਤਾਂ ਅਜੇ ਚੰਗੀ ਭਲੀ ਹੈ ਜੋ ਤੁਸੀਂ ਸੁਟ ਦਿੰਦੇ ਹੋ 1 ਥੋੜਾ ਚਾਕੂ ਨਾਲ ਛਿਲ ਕੇ ਇਸ ਨਾਲ ਕਿਤਨਾ ਕੁਝ ਹੋਰ ਲਿਖਿਆ ਜਾ ਸਕਦਾ ਹੈ 1 ਤਾਂ ਬਾਬਾ ਜੀ ਨੇ ਜਵਾਬ ਦਿਤਾ ,” ਸਿੰਘੋ ਤੁਸੀਂ ਮੇਰੇ ਭਾਵ ਨੂੰ ਨਹੀਂ ਸਮਝ ਰਹੇ ,ਜਿਹੜੀ ਕਲਮ ਮਹਾਰਾਜ ਦੀ ਪਵਿਤਰ ਬਾਣੀ ਨੂੰ ਲਿਖਦੀ ਹੈ , ਉਸ ਕਲਮ ਦੇ ਮੂੰਹ ਨੂੰ ਚਾਕੂ ਨਾਲ ਛਿਲਾਂ ? ਉਸਦਾ ਸਨਮਾਨ ਕਰਨ ਦੀ ਬਜਾਏ ਅਪਮਾਨ ਕਰਾਂ 1 ਇਹ ਮੈਥੋ ਨਹੀਂ ਹੋ ਸਕਦਾ 1 ਇਹ ਸੀ ਉਨ੍ਹਾ ਦੀ ਸੋਚ ਦੀ ਉਚਾਈ। ਵਾਹਿਗੁਰੂ ਜੀ ਧੰਨ ਧੰਨ ਬਾਬਾ ਦੀਪ ਸਿੰਘ ਮਹਾਰਾਜ ਜੀ।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!