Home / ਦੁਨੀਆ ਭਰ / ਭਗਵੰਤ ਮਾਨ ਦਾ ਵੱਡਾ ਅੰਦੇਸ਼

ਭਗਵੰਤ ਮਾਨ ਦਾ ਵੱਡਾ ਅੰਦੇਸ਼

ਜਗਰਾਓਂ ਤੋਂ ਬਾਅਦ ਹੁਣ ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਕਰੀਬੀ ਵੱਲੋਂ ਗ਼ੈਰ ਕਾਨੂੰਨੀ ਤੌਰ ‘ਤੇ ਕੋਠੀ ‘ਤੇ ਕਬਜ਼ਾ ਕਰਨ ਦੇ ਇਲਜ਼ਾਮ ਲੱਗੇ ਹਨ। ਇਹ ਦੋਸ਼ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਤੋਂ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਦੇ ਕਰੀਬੀ ‘ਤੇ ਲਾਏ ਗਏ ਹਨ ਕਿ 40 ਲੱਖ ਰੁਪਏ ਦੀ ਕੋਠੀ ਦੇ ਬਿਆਨਾ ਦਾ 6 ਲੱਖ ਰੁਪਏ ਦਿੱਤਾ ਪਰ ਹੁਣ ਨਾ ਤਾਂ ਕੋਠੀ ਦਾ ਕਬਜ਼ਾ ਦਿੱਤਾ ਜਾ ਰਿਹਾ ਤੇ ਨਾ ਹੀ ਬਿਆਨੇ ਦੀ ਰਕਮ ਵਾਪਸ ਕੀਤੀ ਜਾ ਰਹੀ ਹੈ।

new

ਇਹ ਕੋਠੀ ਅੰਮ੍ਰਿਤਸਰ ਦੇ ਹਲਕਾ ਪੱਛਮੀ ਵਿੱਚ ਬਣਾਈ ਗਈ ਹੈ। ਪੀੜਤ ਮਹਿਲਾ ਕੁਲਵਿੰਦਰ ਕੌਰ ਨੇ ਸਾਰੀ ਜਾਣਕਾਰੀ ਦਿੰਦਿਆ ਦੱਸਿਆ ਕਿ ਕਿ ਡਾਕਟਰ ਜਸਬੀਰ ਸਿੰਘ ਸੰਧੂ ਜੋ ਕਿ ਉਨ੍ਹਾਂ ਦੇ ਹਲਕੇ ਦੇ ਵਿਧਾਇਕ ਹਨ ਅਤੇ ਉਨ੍ਹਾਂ ਦੇ ਕਰੀਬੀ ਵੱਲੋਂ ਕੋਠੀ ਜੋ ਕਿ 40 ਲੱਖ ਰੁਪਏ ਮੁੱਲ ਪਾਇਆ ਗਿਆ ਸੀ ਉਸ ਦਾ ਮੈਂ ਬਿਆਨਾ 6 ਲੱਖ ਰੁਪਏ ਦਿੱਤਾ ਸੀ। ਬਿਆਨਾ ਕਰਨ ਤੋਂ ਬਾਅਦ ਉਸ ਨੂੰ ਨਾ ਤਾਂ ਕੋਠੀ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਉਸਦੇ ਪੂਰੇ ਪੈਸੇ ਦਿੱਤੇ ਜਾ ਰਹੇ ਹਨ। ਪੀੜਤ ਮਹਿਲਾ ਕੁਲਵਿੰਦਰ ਕੌਰ ਨੇ ਦੱਸਿਆ ਕਿ ਮੈਂ ਇਸ ਸਬੰਧੀ ਅਧਿਕਾਰੀਆਂ ਦੇ ਨਾਲ ਗੱਲ ਕੀਤੀ ਸੀ ਪਰ ਕਿਸੇ ਮੇਰੀ ਨਹੀਂ ਸੁਣੀ। ਉਹਨਾਂ ਨੇ ਕਿਹਾ ਕਿ ਪਹਿਲਾਂ ਡਾਕਟਰ ਜਸਬੀਰ ਸਿੰਘ ਸੰਧੂ ਦੇ ਨਾਲ ਵੀ ਗੱਲਬਾਤ ਕੀਤੀ ਸੀ ਉਸ ਵੇਲੇ ਉਹਨਾਂ ਵੱਲੋਂ ਭਰੋਸਾ ਦਿੱਤਾ ਗਿਆ ਕਿ ਕਾਰਵਾਈ ਕੀਤੀ ਜਾਵੇਗੀ। ਪਰ ਹਾਲੇ ਤੱਕ ਉਹਨਾਂ ਨੂੰ ਬਣਦਾ ਹੱਕ ਨਹੀਂ ਦਵਾਇਆ ਗਿਆ ਹੈ

ਪੀੜਤ ਔਰਤ ਨੇ ਦੱਸਿਆ ਕਿ ਉਸ ਦਾ ਪਤੀ ਇਸ ਦੁਨੀਆਂ ਵਿੱਚ ਨਹੀਂ ਹੈ। ਕੋਠੀ ਖਰੀਦਣ ਦੇ ਲਈ ਮੈਂ 5 ਲੱਖ ਰੁਪਏ ਬਿਆਨੇ ਦੇ ਤੌਰ ਤੇ ਡਾਕਟਰ ਜਸਬੀਰ ਸਿੰਘ ਸੰਧੂ ਦੇ ਕਰੀਬੀ ਨੂੰ ਦਿੱਤੇ ਸਨ। ਅਤੇ ਇੱਕ ਲੱਖ ਰੁਪਏ ਕੋਠੀ ਦੀ NOC ਲੈਣ ਵਾਸਤੇ ਦਿੱਤਾ ਸੀ। ਇਸ ਸਾਰੀ ਰਕਮ ਦੀ ਲਿਖਤ ਵੀ ਮੌਜੂਦ ਹੈ। ਪਰ ਫਿਰ ਵੀ ਨਾ ਤਾਂ ਕੋਠੀ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਉਸਨੂੰ ਉਸਦੇ ਪੈਸੇ ਵਾਪਸ ਕੀਤੇ ਜਾ ਰਹੇ ਹਨ। ਇਨਸਾਫ਼ ਲੈਣ ਲਈ ਇਸ ਪੀੜਤ ਮਹਿਲਾ ਵੱਲੋਂ ਅੱਜ ਡਾਕਟਰ ਜਸਬੀਰ ਸਿੰਘ ਸੰਧੂ ਦੇ ਨਾਲ ਮੁਲਾਕਾਤ ਕੀਤੀ ਗਈ। ਵਿਧਾਇਕ ਨੇ ਮੁੜ ਭਰੋਸਾ ਦਿੱਤਾ ਹੈ। ਮਹਿਲਾ ਨੇ ਕਿਹਾ ਕਿ ਜੇਕਰ ਕੋਈ ਕਾਰਵਾਈ ਨਹੀਂ ਹੋਈ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਤੇ ਪ੍ਰਸ਼ਾਸਨ ਖਿਲਾਫ਼ ਧਰਨਾ ਦੇਣ ਲਈ ਮਜ਼ਬੂਰ ਹੋਵਾਂਗੀ।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!