Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਸੁਰਿੰਦਰ ਸ਼ਿੰਦਾ ਬਾਰੇ ਆਈ ਵੱਡੀ ਖਬਰ

ਸੁਰਿੰਦਰ ਸ਼ਿੰਦਾ ਬਾਰੇ ਆਈ ਵੱਡੀ ਖਬਰ

ਮਸ਼ਹੂਰ ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ (Surinder Shinda) ਦੀ ਮੌਤ ਦੀ ਝੂਠੀ ਖ਼ਬਰ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਹਾਲਾਂਕਿ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਉਹ ਲੁਧਿਆਣਾ ਦੇ ਮਾਡਲ ਟਾਊਨ ਵਿਖੇ ਸਥਿਤ ਦੀਪ ਹਸਪਤਾਲ ਵਿੱਚ ਦਾਖਲ ਹਨ ਤੇ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ।

ਦਰਅਸਲ ‘ਚ ਸੁਰਿੰਦਰ ਸ਼ਿੰਦਾ ਦੀ ਮੌਤ ਦੀ ਖ਼ਬਰ ਫੈਲਣ ਤੋਂ ਬਾਅਦ ਉਨ੍ਹਾਂ ਦੇ ਬੇਟੇ ਮਨਿੰਦਰ ਸ਼ਿੰਦਾ ਛਿੰਦਾ ਨੇ ਫੇਸਬੁੱਕ ਉਤੇ ਲਾਈਵ ਹੋ ਕੇ ਸਪੱਸ਼ਟ ਕੀਤਾ ਹੈ ਕਿ ਉਸ ਦੇ ਪਿਤਾ ਬਿਲਕੁਲ ਠੀਕ ਹਨ ਤੇ ਉਹ ਆਪਣਾ ਇਲਾਜ ਕਰਵਾ ਰਹੇ ਹਨ। ਇਸ ਲਈ ਉਹ ਹਸਪਤਾਲ ਜ਼ੇਰੇ ਇਲਾਜ ਹਨ। ਮਨਿੰਦਰ ਸ਼ਿੰਦਾ ਨੇ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਮੀਡੀਆ ਵਿੱਚ ਚੱਲ ਰਹੀਆਂ ਖ਼ਬਰਾਂ ‘ਤੇ ਧਿਆਨ ਨਾ ਦਿੱਤਾ ਜਾਵੇ ਅਤੇ ਪ੍ਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕੀਤੀ ਜਾਵੇ ਕਿ ਉਹ ਜਲਦੀ ਤੰਦਰੁਸਤ ਹੋਣ। ਇਹ ਖ਼ਬਰ ਮਿਲਦਿਆਂ ਹੀ ਗਾਇਕ ਸੁਰਿੰਦਰ ਸ਼ਿੰਦਾ ਦੇ ਪ੍ਰਸ਼ੰਸਕ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰ ਰਹੇ ਹਨ।

ਜਾਣਕਾਰੀ ਅਨੁਸਾਰ ਲੋਕ ਗਾਇਕ ਸੁਰਿੰਦਰ ਸ਼ਿੰਦਾ ਦਾ ਕੁਝ ਦਿਨ ਪਹਿਲਾਂ ਮਾਮੂਲੀ ਅਪਰੇਸ਼ਨ ਹੋਇਆ ਸੀ, ਜਿਸ ਤੋਂ ਬਾਅਦ ਅਚਾਨਕ ਇਨਫੈਕਸ਼ਨ ਵਧ ਗਈ ਸੀ। ਇਸ ਕਾਰਨ ਉਸ ਨੂੰ ਸਾਹ ਲੈਣ ਆਦਿ ਵਿਚ ਦਿੱਕਤ ਆ ਰਹੀ ਸੀ। ਹਾਲਤ ਠੀਕ ਨਾ ਹੋਣ ਕਰਕੇ ਉਨ੍ਹਾਂ ਨੂੰ ਲੁਧਿਆਣਾ ਦੇ ਦੀਪ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਹ ਵੈਟੀਲੇਟਰ ਉਤੇ ਹਨ।

Check Also

Navigating King Casino Online feels surprisingly straightforward for newcomers

Navigating king casino online presents a clean layout and intuitive menus that help newcomers feel at ease while getting accustomed to its features, inviting a smooth start to their experience.