ਅਗਲੇ ਪੰਜ ਦਿਨਾਂ ਤੱਕ ਫਲੱਡ ਗੇਟ ਖੁੱਲ਼੍ਹੇ ਰਹਿਣਗੇ। ਇਸ ਫੈਸਲੇ ਪਿੱਛੋਂ ਦਰਿਆਵਾਂ ਨੇੜਲੇ ਪਿੰਡਾਂ ਵਿਚ ਅਲਰਟ ਜਾਰੀ ਕਰ ਦਿੱਤਾ ਗਿਆ ਗਿਆ ਹੈ। ਫਲੱਡ ਗੇਟ ਅੱਠ ਫੁੱਟ ਖੁੱਲ੍ਹੇ ਰਹਿਣਗੇ। ਖਤਰੇ ਵਾਲੇ ਇਲਾਕਿਆਂ ਵਿਚ ਲੋਕਾਂ ਨੂੰ ਘਰ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ। ਗੇਟ ਖੋਲ੍ਹਣ ਹਿਮਾਚਲ ਪ੍ਰਦੇਸ਼ ਵਿਚ ਹੋ ਰਹੀ ਬਰਸਾਤ ਕਾਰਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚਣ ਪਿੱਛੋਂ ਡੈਮ ਦੇ ਫਲੱਡ ਗੇਟ ਖੋਲ੍ਹਣ ਨਾਲ ਪੰਜਾਬ ਵਿਚ ਮੁੜ ਹੜ੍ਹਾਂ ਦਾ ਖਤਰ ਖੜ੍ਹਾ ਹੋ ਗਿਆ ਹੈ।
ਭਾਖੜਾ ਡੈਮ ’ਚੋਂ 80 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।ਅਗਲੇ ਪੰਜ ਦਿਨਾਂ ਤੱਕ ਫਲੱਡ ਗੇਟ ਖੁੱਲ਼੍ਹੇ ਰਹਿਣਗੇ। ਇਸ ਫੈਸਲੇ ਪਿੱਛੋਂ ਦਰਿਆਵਾਂ ਨੇੜਲੇ ਪਿੰਡਾਂ ਵਿਚ ਅਲਰਟ ਜਾਰੀ ਕਰ ਦਿੱਤਾ ਗਿਆ ਗਿਆ ਹੈ। ਫਲੱਡ ਗੇਟ ਅੱਠ ਫੁੱਟ ਖੁੱਲ੍ਹੇ ਰਹਿਣਗੇ। ਖਤਰੇ ਵਾਲੇ ਇਲਾਕਿਆਂ ਵਿਚ ਲੋਕਾਂ ਨੂੰ ਘਰ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ। ਗੇਟ ਖੋਲ੍ਹਣ ਦੇ ਬਾਵਜੂਦ ਪਾਣੀ ਦਾ ਪੱਧਰ 1677 ਫੁੱਟ ਹੈ। ਖਤਰੇ ਦੇ ਨਿਸ਼ਾਨ ਤੋਂ ਸਿਰਫ 3 ਫੁੱਟ ਹੇਠਾਂ ਹੈ।
ਉਧਰ, ਪੌਂਗ ਡੈਮ ਤੋਂ ਛੱਡੇ ਜਾ ਰਹੇ ਪਾਣੀ ਕਾਰਨ ਬਿਆਸ ਦਰਿਆ ਨਾਲ ਲੱਗਦੇ ਨੌਸ਼ਿਹਰਾ ਪੱਤਣ, ਮਹਿਤਾਬਪੁਰ, ਮੋਤਲਾ, ਹਲੇੜ ਜਨਾਰਦਨ, ਚੱਕ ਭਾਈਆਂ, ਬੇਲਾ ਸਟਿਆਣਾ, ਧਨੋਆ, ਚੱਕਵਾਲ ਸਮੇਤ ਦਰਜਨਾਂ ਪਿੰਡਾਂ ਦੇ ਹਾਲਾਤ ਭਿਆਨਕ ਬਣ ਗਏ ਹਨ। ਤਾਜ਼ਾ ਹਾਲਾਤ ਅਨੁਸਾਰ ਪਿੰਡ ਮਹਿਤਾਬਪੁਰ, ਹਲੇੜ ਜਨਾਰਦਨ, ਬੇਲਾ ਸਰਿਆਣਾ ਸਮੇਤ ਕੁਝ ਪਿੰਡ ਖਾਲੀ ਕਰਵਾਏ ਜਾ ਰਹੇ ਹਨ।
ਨੌਸ਼ਹਿਰਾ ਪੱਤਣ ਕੋਲ ਗੁਰਦਾਸਪੁਰ ਤੋਂ ਬਿਆਸ ਦਰਿਆ ਦਾ ਧੁੱਸੀ ਬੰਨ੍ਹ ਵਿੱਚ ਬੀਤੀ ਸ਼ਾਮ ਪਏ ਪਾੜ ਕਾਰਨ ਜਗਤਪੁਰ, ਟਾਂਡਾ, ਦਾਦੂਵਾਲ, ਪੁਰਾਣਾ ਸ਼ਾਲਾ ਸਮੇਤ ਦਰਜਨ ਭਰ ਪਿੰਡ ਪਾਣੀ ਦੀ ਮਾਰ ਹੇਠ ਆ ਗਏ ਹਨ। ਐਨਡੀਆਰਐਫ ਦੀਆਂ ਟੀਮਾਂ ਵੱਲੋਂ ਟਰੈਕਟਰਾਂ ਦੀ ਮਦਦ ਨਾਲ ਪਾਣੀ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਦਾ ਕੰਮ ਕੀਤਾ ਜਾ ਰਿਹਾ ਹੈ।ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹਣ ਨਾਲ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਅੰਦਰ ਦਹਿਸ਼ਤ ਫੈਲ ਗਈ ਹੈ। ਸਤਲੁਜ ਦਰਿਆ ਦਾ ਪਾਣੀ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਹਰਸਾ ਬੇਲਾ, ਚੰਦਪੁਰ, ਗੱਜਪੁਰ, ਹਰੀਵਾਲ, ਮਹਿੰਦਲੀ ਕਲਾਂ, ਬੇਲਾ ਧਿਆਨੀ, ਭਲਾਣ, ਪੱਤੀ ਦੁਲਚੀ ਹੋਰ ਪਿੰਡਾਂ ਵਿੱਚ ਦਾਖਲ ਹੋ ਗਿਆ ਹੈ। ਸਤਲੁਜ ਦਰਿਆ ਦੇ ਨਾਲ ਲਗਦੇ ਹੋਰ ਬਹੁਤ ਸਾਰੇ ਪਿੰਡਾਂ ਦੇ ਖੇਤਾਂ ਵਿੱਚ ਪਾਣੀ ਦਾਖਲ ਹੋ ਗਿਆ।
ਐੱਨਡੀਆਰਐੱਫ ਦੀਆਂ ਟੀਮਾਂ ਵੱਲੋ ਲੋਕਾਂ ਨੂੰ ਹੜ੍ਹ ਦੇ ਪਾਣੀ ਵਿੱਚੋਂ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਰਿਹਾ ਹੈ। ਹਰਸਾ ਬੇਲਾ ਵਿਖੇ ਬੀਤੀ ਰਾਤ ਤੋਂ ਪਾਣੀ ਵਿੱਚ ਘਿਰੇ 17 ਵਿਅਕਤੀਆਂ ਨੂੰ ਸਮਾਜ ਸੇਵੀ ਲੋਕਾਂ ਦੀ ਮਦਦ ਨਾਲ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।ਉੱਧਰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਡਿਪਟੀ ਕਮਿਸ਼ਨਰ, ਐੱਸਐੱਸਪੀ, ਐੱਸਡੀਐੱਮਜ਼ ਅਤੇ ਜ਼ਿਲ੍ਹੇ ਦੇ ਹੋਰ ਅਧਿਕਾਰੀਆਂ ਤੋਂ ਇਲਾਵਾ ਐੱਨਡੀਆਰਐੱਫ ਦੀਆਂ ਟੀਮਾਂ ਸਮੇਤ ਪ੍ਰਭਾਵਿਤ ਪਿੰਡਾਂ ਵਿੱਚ ਖੁਦ ਪਹੁੰਚ ਕੇ ਹੜ੍ਹ ਵਿੱਚ ਘਿਰੇ ਲੋਕਾਂ ਦੀ ਮੱਦਦ ਕਰ ਰਹੇ ਹਨ”’
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.