Home / ਦੁਨੀਆ ਭਰ / ਇਨ੍ਹਾਂ ਸਕੂਲਾਂ ਚ ਛੁੱਟੀਆਂ ਬਾਰੇ ਵੱਡੀ ਖਬਰ

ਇਨ੍ਹਾਂ ਸਕੂਲਾਂ ਚ ਛੁੱਟੀਆਂ ਬਾਰੇ ਵੱਡੀ ਖਬਰ

ਜ਼ਿਲ੍ਹਾ ਮੈਜਿਸਟਰੇਟ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਫਾਜ਼ਿਲਕਾ ਅਧੀਨ ਪੈਂਦੇ ਬਲਾਕ ਗੁਰੂਹਰਸਹਾਏ-3, ਜਲਾਲਾਬਾਦ-1, ਫਾਜ਼ਿਲਕਾ-1 ਅਤੇ ਫਾਜ਼ਿਲਕਾ-2 ਦੇ ਵੱਖ-ਵੱਖ ਸਕੂਲਾਂ ਨੂੰ 26 ਅਗਸਤ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਬਲਾਕ ਗੁਰੂਹਰਸਹਾਏ-3 ਅਧੀਨ ਅਤੇ ਜ਼ਿਲ੍ਹਾ ਫਾਜ਼ਿਲਕਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਬੋਦਲ ਪੀਰੇ ਕੇ, ਸਰਕਾਰੀ ਪ੍ਰਾਇਮਰੀ ਸਕੂਲ ਮਹਿਮੂਦ ਖਾਨੇ ਕੇ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੋਹਣੇ ਵਾਲੇ ਝੁੱਗੇ, ਜਲਾਲਾਬਾਦ-1 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਬਚਨ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਗਹਿਲੇ ਵਾਲਾ ਤੇ ਸਰਕਾਰੀ ਪ੍ਰਾਇਮਰੀ ਸਕੂਲ ਜੋਧਾ ਭੈਣੀ ਅਤੇ ਫਾਜ਼ਿਲਕਾ-1 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਘੁਰਕਾ, ਸਰਕਾਰੀ ਪ੍ਰਾਇਮਰੀ ਸਕੂਲ ਗੁੱਦੜ ਭੈਣੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਮੋਹਨਾ ਰਾਮ ਨੂੰ ਬੰਦ ਰੱਖਿਆ ਜਾਵੇਗਾ।

new

ਇਸ ਤੋਂ ਇਲਾਵਾ ਫਾਜ਼ਿਲਕਾ-2 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਝੰਗੜ ਭੈਣੀ, ਸਰਕਾਰੀ ਪ੍ਰਾਇਮਰੀ ਸਕੂਲ ਗੁਲਾਬਾ ਭੈਣੀ, ਸਰਕਾਰੀ ਪ੍ਰਾਇਮਰੀ ਸਕੂਲ ਦੋਨਾ ਨਾਨਕਾ, ਸਰਕਾਰੀ ਪ੍ਰਾਇਮਰੀ ਸਕੂਲ ਗੱਟੀ ਨੰਬਰ 1, ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਸੱਦਾ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਮੁਹਾਰ ਜਮਸ਼ੇਰ, ਸਰਕਾਰੀ ਪ੍ਰਾਇਮਰੀ ਸਕੂਲ ਮਹਾਤਮ ਨਗਰ, ਸਰਕਾਰੀ ਪ੍ਰਾਇਮਰੀ ਸਕੂਲ ਰੇਤੇ ਵਾਲੀ ਭੈਣੀ, ਸਰਕਾਰੀ ਪ੍ਰਾਇਮਰੀ ਸਕੂਲ ਮੁਹਾਰ ਖੀਵਾ, ਸਰਕਾਰੀ ਪ੍ਰਾਇਮਰੀ ਸਕੂਲ ਮਨਸਾ ਬ੍ਰਾਂਚ, ਸਰਕਾਰੀ ਪ੍ਰਾਇਮਰੀ ਸਕੂਲ ਨੂਰ ਮੁਹੰਮਦ, ਸਰਕਾਰੀ ਪ੍ਰਾਇਮਰੀ ਸਕੂਲ ਮੁਹਾਰ ਸੋਨਾ, ਸਰਕਾਰੀ ਪ੍ਰਾਇਮਰੀ ਸਕੂਲ ਤੇਜਾ ਰੁਹੇਲਾ, ਸਰਕਾਰੀ ਹਾਈ ਸਕੂਲ ਮੁਹਾਰ ਸੋਨਾ, ਸਰਕਾਰੀ ਹਾਈ ਸਕੂਲ ਜੋਧਾ ਭੈਣੀ, ਸਰਕਾਰੀ ਹਾਈ ਸਕੂਲ ਪ੍ਰਭਾਤ ਸਿੰਘ ਵਾਲਾ ਹਿਠਾੜ,

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਗੜ ਭੈਣੀ, ਸਰਕਾਰੀ ਮਿਡਲ ਸਕੂਲ ਮਹਾਤਮ ਨਗਰ, ਸਰਕਾਰੀ ਹਾਈ ਸਕੂਲ ਕਾਵਾਂ ਵਾਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਸਤਾ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜ਼ਿਲਕਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ, ਸਰਕਾਰੀ ਮਿਡਲ ਸਕੂਲ ਸਲੇਮਸ਼ਾਹ, ਸਰਕਾਰੀ ਹਾਈ ਸਕੂਲ ਮੌਜਮ, ਸਰਕਾਰੀ ਹਾਈ ਸਕੂਲ ਆਸਫਵਾਲਾ ਅਤੇ ਸਰਕਾਰੀ ਹਾਈ ਸਕੂਲ ਨੂਰਸ਼ਾਹ ਸ਼ਾਮਿਲ ਹਨ।

newhttps://punjabiinworld.com/wp-admin/options-general.php?page=ad-inserter.php#tab-4

ਦੱਸ ਦਈਏ ਕਿ ਪੰਜਾਬ ‘ਚ ਹੜ੍ਹ ਦੇ ਹਾਲਾਤ ਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਸਕੂਲ 26 ਅਗਸਤ ਤੱਕ ਬੰਦ ਕਰ ਦਿੱਤੇ ਗਏ ਹਨ। ਇਸ ਦੌਰਾਨ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸੂਬੇ ਦੇ ਸਾਰੇ ਮੈਰੀਟੋਰੀਅਸ ਸਕੂਲ ਖੁੱਲ੍ਹੇ ਰਹਿਣਗੇ। ਦੱਸਿਆ ਜਾ ਰਿਹਾ ਹੈ ਕਿ ਸਕੂਲ ਦੇ ਅੰਦਰ ਹੀ ਹੋਸਟਲ ਹੈ, ਜਿਸ ਕਾਰਨ ਬੱਚੇ ਸਕੂਲ ਅੰਦਰ ਤੋਂ ਹੀ ਆ ਕੇ ਆਪਣੀਆਂ ਕਲਾਸਾਂ ਲਾ ਸਕਣਗੇ।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!