Home / ਦੁਨੀਆ ਭਰ / ਸਿਮਰਜੀਤ ਮਾਨ ਨੇ ਆਖੀ ਵੱਡੀ ਗੱਲ

ਸਿਮਰਜੀਤ ਮਾਨ ਨੇ ਆਖੀ ਵੱਡੀ ਗੱਲ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਪਿੰਡ ਮੂਸਾ ਪਹੁੰਚੇ ਅਤੇ ਸਿੱਧੂ ਮੂਸੇ ਵਾਲਾ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ। ਸਿਮਰਨਜੀਤ ਸਿੰਘ ਮਾਨ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਅੰਤਰਰਾਸ਼ਟਰੀ ਪੱਧਰ ਉੱਤੇ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਸਿਮਰਨਜੀਤ ਸਿੰਘ ਮਾਨ ਨੇ ਮੂਸੇਵਾਲਾ ਦੇ ਮਾਪਿਆਂ ਨਾਲ ਕਰੀਬ ਇੱਕ ਘੰਟਾ ਮੁਲਾਕਾਤ ਕੀਤੀ ਹੈ। ਮਾਨ ਨੇ ਦਾਅਵਾ ਕੀਤਾ ਕਿ ਜਦੋਂ ਤੱਕ ਇਸ ਮਾਮਲੇ ਦੀ ਅੰਤਰਰਾਸ਼ਟਰੀ ਪੱਧਰ ਉੱਤੇ ਜਾਂਚ ਨਹੀਂ ਹੁੰਦੀ, ਉਨ੍ਹਾਂ ਨੂੰ ਯਕੀਨ ਨਹੀਂ ਆਵੇਗਾ ਕਿ ਇਸ ਮਾਮਲੇ ਵਿੱਚ ਹੋਇਆ ਕੀ ਹੈ।

ਮਾਨ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਕਹਾਣੀ ਦਾ ਮੁੱਢ ਵਿੱਕੀ ਮਿੱਡੂਖੇੜਾ ਕਤਲਕਾਂਡ ਨੂੰ ਦੱਸਿਆ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਉੱਤੇ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਦਿੱਲੀ ਪੁਲਿਸ ਵੱਲੋਂ ਪਹਿਲਾਂ ਹੀ ਜਾਣਕਾਰੀ ਮਿਲ ਗਈ ਸੀ ਕਿ ਸਿੱਧੂ ਮੂਸੇ ਵਾਲਾ ਦਾ ਕਤਲ ਹੋਣ ਵਾਲਾ ਹੈ ਪਰ ਉਸ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਸਿੱਧੂ ਮੂਸੇਵਾਲਾ ਦੀ ਸਕਿਓਰਟੀ ਵਾਪਸ ਲਈ ਗਈ, ਜੋ ਇੱਕ ਸਿਆਸੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀ ਹੈ।

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਇੱਕ ਮਹੀਨੇ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਪੰਜਾਬ ਪੁਲਿਸ ਵੱਲੋਂ ਕੋਈ ਵੀ ਗ੍ਰਿਫ਼ਤਾਰੀ ਨਾ ਕੀਤੇ ਜਾਣ ਉੱਤੇ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਸਰਕਾਰ ਦੇ ਅਧੀਨ ਕੰਮ ਕਰਦੀ ਹੈ ਅਤੇ ਪੁਲਿਸ ਦੇ ਹੱਥ ਬੰਨ੍ਹੇ ਹੋਏ ਹਨ, ਜਿਸ ਕਾਰਨ ਪੁਲਿਸ ਇਸ ਮਾਮਲੇ ਦੀ ਜਾਂਚ ਨਹੀਂ ਕਰ ਪਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਜਾਂ ਡੀਜੀਪੀ ਨੂੰ ਇਹ ਨਹੀਂ ਪੁੱਛ ਸਕਦੀ ਕਿ ਜਾਣਕਾਰੀ ਹੋਣ ਦੇ ਬਾਵਜੂਦ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਿਚ ਕਟੌਤੀ ਕਿਉਂ ਕੀਤੀ ਗਈ।

ਬਰਗਾੜੀ ਬੇਅਦਬੀ ਮਾਮਲੇ ਨੂੰ ਲੈ ਕੇ ਮਾਨ ਨੇ ਬਾਦਲਾਂ ਉੱਤੇ ਵਰ੍ਹਦਿਆਂ ਕਿਹਾ ਕਿ ਬਰਗਾੜੀ ਬੇਅਦਬੀ ਮਾਮਲੇ ਵਿੱਚ ਖੁਦ ਨੂੰ ਬੇਕਸੂਰ ਕਹਿਣ ਵਾਲੇ ਬਾਦਲਾਂ ਨੂੰ ਲੋਕਾਂ ਨੇ ਚੋਣਾਂ ਵਿੱਚ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਵੱਲੋਂ ਖੁਦ ਨੂੰ ਬੇਕਸੂਰ ਕਹਿਣਾ ਬੇਸ਼ਰਮੀ ਦੀ ਗੱਲ ਹੈ।

Check Also

CM ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ …

ਮੰਤਰੀ ਭਗਵੰਤ ਮਾਨ ਨੂੰ ਰੈਗੂਲਰ ਸਿਹਤ ਜਾਂਚ ਲਈ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ …