ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਡੂੰਘਾ ਸਦਮਾ ਲੱਗਾ ਹੈ। ਉਨ੍ਹਾਂ ਦੇ ਮਾਤਾ ਪਰਮਿੰਦਰ ਕੌਰ ਦਾ ਦਿਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਦਾ ਅੰਤਿਮ ਸੰਸਕਾਰ ਗੁਰਦੁਆਰਾ ਪਰਮੇਸ਼ਰ ਦੁਆਰ ਵਿਖੇ ਭਲਕੇ ਦੁਪਹਿਰ 2 ਵਜੇ ਕੀਤਾ ਜਾਵੇਗਾ। ਢੱਡਰੀਆਂ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦੇ ਮਾਤਾ ਦੇ ਛਾਤੀ ‘ਚ ਇਨਫੈਕਸ਼ਨ ਫੈਲ ਗਈ ਅਤੇ ਹਾਰਟ ‘ਚ ਵੀ ਕੁੱਝ ਸਮੱਸਿਆ ਆਈ ਸੀ, ਜਿਸ ਤੋਂ ਬਾਅਦ ਸਟੰਟ ਪੁਆਏ ਗਏ।
ਉਹ ਠੀਕ ਵੀ ਹੋ ਗਏ ਪਰ ਹਸਪਤਾਲ ਤੋਂ ਘਰ ਆਉਣ ਮਗਰੋਂ ਸਿਹਤ ਜ਼ਿਆਦਾ ਵਿਗੜ ਗਈ ਅਤੇ ਇਨਫੈਕਸ਼ਨ ਫੈਲਣ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਕਿਹਾ ਕਿ ਮਾਤਾ ਜੀ ਸਾਰਾ ਟੱਬਰ ਸਾਂਭ ਕੇ ਬੈਠੇ ਸਨ ਅਤੇ ਮੇਰੀ ਜ਼ਿੰਦਗੀ ‘ਚ ਉਨ੍ਹਾਂ ਦੀ ਬੇਹੱਦ ਅਹਿਮ ਭੂਮਿਕਾ ਸੀ। ਮੈਂ ਹਰ ਤਰ੍ਹਾਂ ਦੇ ਦੁੱਖ-ਸੁੱਖ ਦੀ ਗੱਲ ਉਨ੍ਹਾਂ ਨਾਲ ਸਾਂਝੀ ਕਰਦਾ ਸੀ ਅਤੇ ਮਾਤਾ ਨਾਲ ਦਿਲੋਂ ਬਹੁਤ ਲਗਾਅ ਸੀ।
ਉਨ੍ਹਾਂ ਕਿਹਾ ਕਿ ਮਾਤਾ ਜੀ ਦਾ ਸੰਸਕਾਰ ਗੁਰਦੁਆਰਾ ਪਰਮੇਸ਼ਵਰ ਦੁਆਰ ਵਿਖੇ ਭਲਕੇ ਦੁਪਹਿਰ 2 ਵਜੇ ਕੀਤਾ ਜਾਵੇਗਾ।ਉਨ੍ਹਾਂ ਲੋਕਾਂ ਨੂੰ ਮਾਤਾ ਜੀ ਦੇ ਅੰਤਿਮ ਸੰਸਕਾਰ ‘ਚ ਪੁੱਜਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਂ ਵਰਗੀ ਠੰਡੀ ਛਾਂ ਅਤੇ ਸੁੱਖ ਦੁਨੀਆ ‘ਚ ਕੋਈ ਨਹੀਂ ਦੇ ਸਕਦਾ। ਢੱਡਰੀਆਂ ਵਾਲੇ ਅੱਜ ਹੀ ਅਮਰੀਕਾ ਤੋਂ ਵਾਪਸ ਆਏ ਹਨ।
ਮਾਤਾ ਪਰਮਿੰਦਰ ਕੌਰ ਦੇ ਦੇਹਾਂਤ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਇਸ ਮੌਕੇ ਗੁਰਦੁਆਰਾ ਪਰਮੇਸ਼ਵਰ ਦੁਆਰ ਵਿੱਚ ਮੌਜੂਦ ਸੰਗਤ ਨੇ ਕਿਹਾ ਕਿ ਮਾਤਾ ਜੀ ਦਾ ਸੁਭਾਅ ਬਹੁਤ ਚੰਗਾ ਸੀ ਉਨ੍ਹਾਂ ਦੀ ਮੌਤ ਨਾਲ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਜ਼ਿਕਰ ਕਰ ਦਈਏ ਕਿ ਮੋਹਾਲੀ ਦੇ ਨਿੱਜੀ ਹਸਪਤਾਲ ‘ਚ ਉਨ੍ਹਾਂ ਨੇ ਆਖਰੀ ਸਾਹ ਲਏ ਹਨ। ਉਨ੍ਹਾਂ ਦੇ ਮਾਤਾ ਪਿਛਲੇ ਕਾਫ਼ੀ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਹੁਣ 9 ਸਤੰਬਰ ਨੂੰ ਢੱਡਰੀਆਂ ਵਾਲੇ ਦੇ ਮਾਤਾ ਜੀ ਦਾ ਗੁਰਦੁਆਰਾ ਪ੍ਰਮੇਸ਼ਰ ਦੁਆਰ ਵਿਖੇ ਅੰਤਿਮ ਸਸਕਾਰ ਕੀਤਾ ਜਾਵੇਗਾ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.