Home / ਦੁਨੀਆ ਭਰ / ਅਮਰੀਕਾ ਤੋਂ ਨੌਜਵਾਨ ਬਾਰੇ ਵੱਡੀ ਖਬਰ

ਅਮਰੀਕਾ ਤੋਂ ਨੌਜਵਾਨ ਬਾਰੇ ਵੱਡੀ ਖਬਰ

ਪੰਜਾਬ ਦੇ ਨੌਜਵਾਨਾਂ ਅੰਦਰ ਵਿਦੇਸ਼ ਦੀ ਧਰਤੀ ’ਤੇ ਜਾ ਕੇ ਵਸਣ ਦੀ ਲਾਲਸਾ ਘਟਣ ਦੀ ਬਜਾਏ ਦਿਨੋ-ਦਿਨ ਵਧਦੀ ਹੀ ਜਾ ਰਹੀ ਹੈ। ਭਾਵੇਂ ਸਮੇਂ ਸਮੇਂ ਕਈ ਦੁਖਦਾਈ ਹਾਦਸੇ ਵੀ ਵਾਪਰੇ ਜਿਵੇਂ ਕਿ 25 ਦਸੰਬਰ 1996 ਦਾ ਮਾਲਟਾ ਕਾਂਡ। (ਮਾਲਟਾ ਕਾਂਡ ’ਚ 300 ਗਭਰੂ ਸਮੁੰਦਰ ਦੀ ਭੇਟ ਚੜ੍ਹ ਗਏ ਸਨ। ਇਨ੍ਹਾਂ ’ਚੋਂ 170 ਭਾਰਤੀ ਪੰਜਾਬ ਦੇ ਤੇ 40 ਪਾਕਿਸਤਾਨੀ ਪੰਜਾਬ ਦੇ ਸਨ ਤੇ 90 ਸ੍ਰੀਲੰਕਾ ਵਾਸੀ ਸਨ) 21 ਅਪ੍ਰੈਲ 2002 ਦੇ ਤੁਰਕੀ ਦੁਖਾਂਤ ’ਚ 30 ਪੰਜਾਬੀ ਨੌਜਵਾਨਾਂ ਨੂੰ ਕਿਸ਼ਤੀ ਲੈ ਡੁੱਬੀ ਸੀ।

ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬ ਦੇ ਗੱਭਰੂ ਦੀ ਹੋਈ ਮੌਤ, ਦੋ ਬੱਚਿਆਂ ਦਾ ਪਿਓ ਸੀ ਮ੍ਰਿਤਕ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਥਾਣਾ ਪੁਰਾਣਾਸ਼ਾਲਾ ਅਧੀਨ ਆਉਦੇ ਪਿੰਡ ਬਹਾਦਰ ਦੇ ਜੰਮਪਲ ਜਗਜੋਤ ਸਿੰਘ (30) ਦੀ ਅਮਰੀਕਾ ਵਿਚ ਇਕ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਪਿਤਾ ਜੋਗਿੰਦਰ ਸਿੰਘ ਨੇ ਦੱਸਿਆ ਕਿ ਮੈਂ ਆਪਣੇ ਪੁੱਤਰ ਜਗਜੋਤ ਸਿੰਘ ਨੂੰ 2017 ਵਿਚ ਅਮਰੀਕਾ ਭੇਜਿਆ ਸੀ ਅਤੇ ਉਹ ਨਿਊਯਾਰਕ ਤੋਂ ਕੈਲੀਫੋਰਨੀਆ ਤੱਕ ਟਰੱਕ ਚਲਾਉਣ ਦਾ ਕੰਮਕਾਰ ਕਰਦਾ ਸੀ।

ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਐੱਲ.ਏ ਸ਼ਹਿਰ ਵਿਚ 28 ਅਗਸਤ ਨੂੰ ਇਕ ਸੜਕ ਹਾਦਸੇ ਦੌਰਾਨ ਕਾਫ਼ੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਐੱਲ.ਏ ਦੇ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਹੋਇਆ ਸੀ, ਪਰ 7 ਸਤੰਬਰ ਨੂੰ ਉਸਦੀ ਮੌਤ ਹੋ ਗਈ ਹੈ। ਜਿਸ ਦੀ ਸੂਚਨਾ ਸਾਡੇ ਉਥੇ ਰਹਿੰਦੇ ਰਿਸ਼ਤੇਦਾਰਾਂ ਵੱਲੋਂ ਦਿੱਤੀ ਗਈ ਹੈ ।

ਪਰਿਵਾਰਕ ਮੈਂਬਰ ਅਨੁਸਾਰ ਜਗਜੋਤ ਸਿੰਘ ਆਪਣੇ ਪਿੱਛੇ 2 ਮੁੰਡੇ, ਪਤਨੀ ਸਮੇਤ ਮਾਪਿਆਂ ਨੂੰ ਛੱਡ ਗਿਆ ਹੈ। ਪਰਿਵਾਰਕ ਮੈਂਬਰ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਜਲਦ ਭਾਰਤ ਲਿਆਂਦਾ ਜਾਵੇ।

Check Also

ਕੈਨੇਡਾ ’ਚ ਬਟਾਲਾ ਦੇ ਨੌਜਵਾਨ ਦੀ…….

ਬਟਾਲਾ ਦੇ ਬਾਉਲੀ ਇੰਦਰਜੀਤ ਦੇ ਰਹਿਣ ਵਾਲੇ 30 ਸਾਲਾਂ ਨੌਜਵਾਨ ਪ੍ਰਭਜੀਤ ਸਿੰਘ ਦੀ ਕੈਨੇਡਾ ਵਿਚ …