Home / ਦੁਨੀਆ ਭਰ / ਮਨਪ੍ਰੀਤ ਬਾਦਲ ਬਾਰੇ ਵੱਡੀ ਖਬਰ

ਮਨਪ੍ਰੀਤ ਬਾਦਲ ਬਾਰੇ ਵੱਡੀ ਖਬਰ

ਪੰਜਾਬ ‘ਚ ਭ੍ਰਿਸ਼ਟਾਚਾਰ ਦੇ ਮਾਮਲਿਆਂ ‘ਚ ਕਈ ਸਾਬਕਾ ਕਾਂਗਰਸੀ ਮੰਤਰੀਆਂ ‘ਤੇ ਕਾਰਵਾਈ ਕਰਨ ਤੋਂ ਬਾਅਦ ਹੁਣ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੀ ਵਿਜੀਲੈਂਸ ਬਿਊਰੋ (ਵੀਬੀ) ਦੇ ਰਡਾਰ ‘ਚ ਆ ਗਏ ਹਨ। ਨਿਯਮਾਂ ਦੇ ਖ਼ਿਲਾਫ਼ ਜਾ ਕੇ ਬਠਿੰਡਾ ’ਚ ਆਪਣੀ ਕੋਠੀ ਬਣਾਉਣ ਲਈ ਪਲਾਟ ਖਰੀਦਣ ਦੇ ਮਾਮਲੇ ’ਚ ਵਿਜੀਲੈਂਸ ਵਿਭਾਗ ਵਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਮੇਤ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਇਕ ਹੋਰ ਵੱਡੀ ਕਾਰਵਾਈ ਕੀਤੀ ਗਈ ਹੈ।

new

ਵਿਭਾਗ ਵਲੋਂ ਮਨਪ੍ਰੀਤ ਬਾਦਲ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਨੇ ਦੇਸ਼ ਦੇ ਹਵਾਈ ਅੱਡਿਆਂ ਨੂੰ ਵੀ ਮਨਪ੍ਰੀਤ ਬਾਦਲ ਨੂੰ ਲੈ ਕੇ ਅਲਰਟ ਕਰ ਦਿੱਤਾ ਹੈ। ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਨਪ੍ਰੀਤ ਬਾਦਲ ਦੀ ਕਿਉਂਕਿ ਗ੍ਰਿਫ਼ਤਾਰੀ ਨਹੀਂ ਹੋਈ ਹੈ, ਇਸ ਲਈ ਹਵਾਈ ਅੱਡਿਆਂ ਨੂੰ ਅਲਰਟ ਕੀਤਾ ਜਾਣਾ ਜ਼ਰੂਰੀ ਸੀ ਤਾਂ ਕਿ ਉਹ ਦੇਸ਼ ਤੋਂ ਬਾਹਰ ਨਾ ਜਾ ਸਕਣ।

ਮਨਪ੍ਰੀਤ ਬਾਦਲ ਪਿਛਲੇ 2 ਮਹੀਨਿਆਂ ਤੋਂ ਸਿਆਸੀ ਤੌਰ ’ਤੇ ਘੱਟ ਹੀ ਸਰਗਰਮ ਦਿਖਾਈ ਦੇ ਰਹੇ ਸਨ। ਵਿਜੀਲੈਂਸ ਅਧਿਕਾਰੀਆਂ ਦਾ ਮੰਨਣਾ ਹੈ ਕਿ ਪਿਛਲੇ 2 ਮਹੀਨਿਆਂ ਤੋਂ ਮਨਪ੍ਰੀਤ ਦਾ ਅਤਾ-ਪਤਾ ਨਹੀਂ ਲੱਗ ਰਿਹਾ ਸੀ। ਵਿਜੀਲੈਂਸ ਬਿਊਰੋ ਵਲੋਂ ਉਨ੍ਹਾਂ ਦੇ ਨਜ਼ਦੀਕੀਆਂ ਦੇ ਟਿਕਾਣਿਆਂ ’ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ ਸੋਮਵਾਰ ਨੂੰ ਵੀ ਵਿਜੀਲੈਂਸ ਵਿਭਾਗ ਨੇ ਪਿੰਡ ਬਾਦਲ ਸਥਿਤ ਮਨਪ੍ਰੀਤ ਬਾਦਲ ਦੀ ਰਿਹਾਇਸ਼ ’ਤੇ ਛਾਪੇਮਾਰੀ ਕੀਤੀ ਸੀ।

newhttps://punjabiinworld.com/wp-admin/options-general.php?page=ad-inserter.php#tab-4

ਵਿਜੀਲੈਂਸ ਬਿਊਰੋ ਨੇ ਪਲਾਟ ਖ਼ਰੀਦ ਮਾਮਲੇ ਵਿਚ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਦੋ ਕਰੀਬੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿਅਕਤੀਆਂ ਦੀ ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਠਿੰਡਾ ’ਚ ਖ਼ਰੀਦੇ ਗਏ ਪਲਾਟ ਮਾਮਲੇ ਵਿਚ ਭੂਮਿਕਾ ਦੱਸੀ ਜਾ ਰਹੀ ਹੈ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਨਾਂ ਅਮਨਦੀਪ ਅਤੇ ਰਾਜੀਵ ਕੁਮਾਰ ਹਨ।

new

ਜ਼ਿਕਰਯੋਗ ਹੈ ਕਿ ਅਕਾਲੀ ਦਲ ਦੇ ਬਠਿੰਡਾ (ਸ਼ਹਿਰੀ) ਤੋਂ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਪਲਾਟ ਖ਼ਰੀਦ ਮਾਮਲੇ ’ਚ ਕਥਿਤ ਬੇਨਿਯਮੀਆਂ ਦੇ ਦੋਸ਼ ਲਾ ਕੇ ਵਿਜੀਲੈਂਸ ਕੋਲ ਤਤਕਾਲੀ ਕਾਂਗਰਸ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ।

Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!