ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੁੱਲ੍ਹੀ ਬਹਿਸ ਦੀ ਚੁਣੌਤੀ ਨੂੰ ਲੈ ਕੇ ਸਿਆਸੀ ਹਲਚਲ ਮਚ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਦੇ ਸੂਬਾ ਪ੍ਰਧਾਨਾਂ ਨੂੰ ਰੋਜ਼ਾਨਾ ਦੀ ਕਿੱਚ-ਕਿੱਚ ਦੀ ਬਜਾਏ ਲਾਈਵ ਬਹਿਸ ਕਰਨ ਲਈ ਕਿਹਾ ਹੈ।
ਇਸ ਨੂੰ ਲੈ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਤੇਰਾ ਚੈਲੇਂਜ ਮਨਜ਼ੂਰ ਹੈ। 1 ਨਵੰਬਰ ਤਾਂ ਅਜੇ ਬਹੁਤ ਦੂਰ ਹੈ। ਮੈਂ ਆ ਰਿਹਾ ਹਾਂ ਤੇਰੇ ਘਰ ਚੰਡੀਗੜ੍ਹ 10 ਅਕਤੂਬਰ ਨੂੰ। ਹਿੰਮਤ ਹੈ ਤਾਂ ਬਾਹਰ ਆਕੇ ਮਿਲਣਾ ਜ਼ਰੂਰ। ਪੰਜਾਬ ਦੇ ਪਾਣੀਆਂ ਸਮੇਤ ਸੂਬੇ ਦੇ ਹਰ ਮੁੱਦੇ ‘ਤੇ ਕਰਾਂਗੇ ਸਿੱਧੀ ਗੱਲਬਾਤ, ਉਹ ਵੀ ਸਾਰੇ ਮੀਡੀਆ ਦੇ ਸਾਹਮਣੇ।ਪਰ ਹਾਂ ਇੱਕ ਵਾਰ ਪੰਜਾਬ ਦੇ ਅਸਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਓਥੇ ਹੀ ਬੁਲਾ ਲਈਂ ਕਿਉਂਕਿ ਤੇਰੇ ਪੱਲੇ ਤਾਂ ਕੁੱਝ ਹੈ ਨਹੀਂ, ਤੂੰ ਤਾਂ ਇਕੱਲਾ ਮੋਹਰਾ ਹੈਂ, ਇਸ ਕਰਕੇ ਤਾਂ ਤੂੰ ਮੁੱਕਰਨ ਲੱਗੇ ਵੀ ਮਿੰਟ ਲਾਉਂਦਾ ਹੈਂ।
ਇਸ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਟਵੀਟ ਕਰਕੇ ਕਿਹਾ ਸੀ…ਭਾਜਪਾ ਪ੍ਰਧਾਨ ਜਾਖੜ ਜੀ, ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਤੇ ਕਾਂਗਰਸ ਦੇ ਰਾਜਾ ਵੜਿੰਗ-ਪ੍ਰਤਾਪ ਬਾਜਵਾ ਜੀ ਨੂੰ ਮੇਰਾ ਖੁੱਲਾ ਸੱਦਾ ਹੈ ਕਿ ਰੋਜ਼-ਰੋਜ਼ ਦੀ ਕਿੱਚ ਕਿੱਚ ਨਾਲੋਂ ਆਜੋ ਆਪਾਂ ਪੰਜਾਬੀਆਂ ਤੇ ਮੀਡੀਆ ਸਾਹਮਣੇ ਬੈਠ ਕੇ ਪੰਜਾਬ ਨੂੰ ਹੁਣ ਤੱਕ ਕੀਹਨੇ ਕਿਵੇਂ ਲੁੱਟਿਆ, ਭਾਈ-ਭਤੀਜੇ ਸਾਲੇ-ਜੀਜੇ, ਮਿੱਤਰ ਮੁਲਾਹਜ਼ੇ, ਟੋਲ ਪਲਾਜੇ, ਜਵਾਨੀ ਕਿਸਾਨੀ, ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ, ਨਹਿਰਾਂ ਦਾ ਪਾਣੀ..ਸਾਰੇ ਮੁੱਦਿਆਂ ਤੇ ਲਾਈਵ ਬਹਿਸ ਕਰੀਏ..ਤੁਸੀਂ ਆਪਣੇ ਨਾਲ ਕਾਗਜ਼ ਵੀ ਲਿਆ ਸਕਦੇ ਹੋ ਪਰ ਮੈਂ ਮੂੰਹ ਜ਼ੁਬਾਨੀ ਬੋਲਾਂਗਾ..1 ਨਵੰਬਰ ‘ਪੰਜਾਬ ਦਿਵਸ” ਵਾਲਾ ਦਿਨ ਠੀਕ ਰਹੇਗਾ..ਤੁਹਾਨੂੰ ਤਿਆਰੀ ਲਈ ਟਾਈਮ ਵੀ ਮਿਲ ਜਾਵੇਗਾ.. ਮੇਰੀ ਤਾਂ ਪੂਰੀ ਤਿਆਰੀ ਐ ਕਿਉਂਕਿ ਸੱਚ ਬੋਲਣ ਵਾਸਤੇ ਰੱਟੇ ਨਹੀਂ ਲਾਉਣੇ ਪੈਂਦੇ..
ਸੁਖਬੀਰ ਬਾਦਲ ਨੇ ਕਿਹਾ —-ਭਗਵੰਤ ਮਾਨ ਤੇਰਾ ਚੈਲੇਂਜ ਮਨਜ਼ੂਰ ਹੈ।
1 ਨਵੰਬਰ ਤਾਂ ਅਜੇ ਬਹੁਤ ਦੂਰ ਹੈ।
ਮੈਂ ਆ ਰਿਹਾ ਹਾਂ ਤੇਰੇ ਘਰ ਚੰਡੀਗੜ੍ਹ 10 ਅਕਤੂਬਰ ਨੂੰ।
ਹਿੰਮਤ ਹੈ ਤਾਂ ਬਾਹਰ ਆਕੇ ਮਿਲਣਾ ਜ਼ਰੂਰ।
ਪੰਜਾਬ ਦੇ ਪਾਣੀਆਂ ਸਮੇਤ ਸੂਬੇ ਦੇ ਹਰ ਮੁੱਦੇ ‘ਤੇ ਕਰਾਂਗੇ ਸਿੱਧੀ ਗੱਲਬਾਤ, ਉਹ ਵੀ ਸਾਰੇ ਮੀਡੀਆ ਦੇ ਸਾਹਮਣੇ।
ਪਰ ਹਾਂ ਇੱਕ ਵਾਰ ਪੰਜਾਬ ਦੇ ਅਸਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਓਥੇ ਹੀ ਬੁਲਾ ਲਈਂ ਕਿਉਂਕਿ ਤੇਰੇ ਪੱਲੇ ਤਾਂ ਕੁੱਝ ਹੈ ਨਹੀਂ, ਤੂੰ ਤਾਂ ਇਕੱਲਾ ਮੋਹਰਾ ਹੈਂ, ਇਸ ਕਰਕੇ ਤਾਂ ਤੂੰ ਮੁੱਕਰਨ ਲੱਗੇ ਵੀ ਮਿੰਟ ਲਾਉਂਦਾ ਹੈਂ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.