ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਆਨੰਦ ਕਾਰਜ ਨੂੰ ਲੈ ਕੇ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਡੈਸਟੀਨੇਸ਼ਨ ਆਨੰਦ ਕਾਰਜ ’ਤੇ ਰੋਕ ਲਗਾ ਦਿੱਤੀ ਹੈ। ਦਰਅਸਲ ਡੈਸਟੀਨੇਸ਼ਨ ਵੈਡਿੰਗ ’ਚ ਲੋਕ ਥੀਮ ਅਧਾਰਿਤ ਵਿਆਹ ਕਰਦੇ ਸਨ ਜਿਵੇਂ ਕਿ ਬੀਚ ਕਿਨਾਰੇ ਜਾਂ ਫਿਰ ਕਿਸੇ ਰਿਸੋਰਟ ਵਿਚ ਹੀ ਅਨੰਦ ਕਾਰਜ ਦੀਆਂ ਰਸਮਾਂ ਕਰ ਲਈਆਂ ਜਾਂਦੀਆਂ ਸਨ। ਹੁਣ ਇਸ ਤਰ੍ਹਾਂ ਦੇ ਡੈਸਟੀਨੇਸ਼ਨ ਵਿਆਹਾਂ ਮੌਕੇ ਆਨੰਦ ਕਾਰਜ ਨਹੀਂ ਹੋਣਗੇ। ਇਹ ਫ਼ੈਸਲਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਵਿਚ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਲਿਆ ਗਿਆ ਹੈ।
ਇਥੇ ਦੱਸਣਯੋਗ ਹੈ ਕਿ ਮੈਰਿਜ ਪੈਲੇਸ ਵਿਚ ਪਹਿਲਾਂ ਤੋਂ ਆਨੰਦ ਕਾਰਜ ਕਰਵਾਉਣ ’ਤੇ ਪਾਬੰਦੀ ਲੱਗੀ ਹੋਈ ਹੈ। ਬੀਤੇ ਦਿਨੀਂ ਇਕ ਅਜਿਹੇ ਮਾਮਲੇ ਵਿਚ ਸਾਹਮਣੇ ਆਏ ਸਨ ਜਿਨ੍ਹਾਂ ਵਿਚ ਬੀਚ ਕਿਨਾਰੇ ਆਨੰਦ ਕਾਰਜ ਕਰਵਾਏ ਜਾ ਰਹੇ ਸਨ, ਇਸ ਨੂੰ ਦੇਖਦਿਆਂ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਹ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਵਿਆਹ ਦੀ ਪਾਰਟੀ ਭਾਵੇਂ ਕਿਤੇ ਵੀ ਕੀਤੀ ਜਾ ਸਕਦੀ ਹੈ ਪਰ ਲਾਵਾਂ ਫੇਰੇ ਗੁਰਦੁਆਰਾ ਸਾਹਿਬ ’ਚ ਹੀ ਲੈਣੇ ਪੈਣਗੇ।
ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਆਨੰਦ ਕਾਰਜ ਨੂੰ ਲੈ ਕੇ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਡੈਸਟੀਨੇਸ਼ਨ ਆਨੰਦ ਕਾਰਜ ‘ਤੇ ਰੋਕ ਲਗਾ ਦਿਤੀ ਹੈ। ਡੈਸਟੀਨੇਸ਼ਨ ਵੈਡਿੰਗ ‘ਚ ਲੋਕ ਥੀਮ ਅਧਾਰਿਤ ਵਿਆਹ ਜਿਵੇਂ ਕਿ ਬੀਚ ਕਿਨਾਰੇ ਜਾਂ ਫੇਰ ਕਿਸੇ ਰਿਸੋਰਟ ‘ਚ ਕਰਦੇ ਹਨ।ਹੁਣ ਇਸ ਤਰ੍ਹਾਂ ਦੇ ਡੈਸਟੀਨੇਸ਼ਨ ਵਿਆਹਾਂ ‘ਚ ਆਨੰਦ ਕਾਰਜ ਨਹੀਂ ਹੋਣਗੇ। ਹੁਣ ਲੋਕ ਸਮੁੰਦਰ ਕੰਢੇ ਜਾਂ ਕਿਸੇ ਰਿਸੋਰਟ ‘ਚ ਅਨੰਦ ਕਾਰਜ ਨਹੀਂ ਕਰਵਾ ਸਕਦੇ।
ਦੱਸ ਦੇਈਏ ਕਿ ਮੈਰਿਜ਼ ਪੈਲੇਸ ‘ਚ ਪਹਿਲਾਂ ਤੋਂ ਆਨੰਦ ਕਾਰਜ ਕਰਵਾਉਣ ‘ਤੇ ਪਾਬੰਦੀ ਲੱਗੀ ਹੋਈ ਹੈ।ਲੰਘੇ ਦਿਨੀ ਕਈ ਥਾਵਾਂ ‘ਤੇ ਬੀਚ ‘ਤੇ ਆਨੰਦ ਕਾਰਜ ਕਰਵਾਉਣ ਦੇ ਮਾਮਲੇ ਸਾਹਮਣੇ ਆਏ ਸਨ ਜਿਸ ਨੂੰ ਦੇਖਦਿਆਂ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ। ਵਿਆਹ ਦੀ ਪਾਰਟੀ ਤੁਸੀਂ ਕੀਤੇ ਵੀ ਕਰ ਸਕਦੇ ਹੋ ਪਰ ਲਾਵਾਂ ਗੁਰਦੁਆਰਾ ਸਾਹਿਬ ‘ਚ ਹੀ ਲੈਣੀਆਂ ਪੈਣਗੀਆਂ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.