Home / ਦੁਨੀਆ ਭਰ / ਫੌਜੀ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਕਰੋੜ ਦਾ ਚੈੱਕ

ਫੌਜੀ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਕਰੋੜ ਦਾ ਚੈੱਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ ਕਸ਼ਮੀਰ ਵਿੱਚ ਦੇਸ਼ ਦੀ ਸੇਵਾ ਨਿਭਾਉਂਦਿਆਂ ਸਹੀਦੀ ਪ੍ਰਾਪਤ ਕਰਨ ਵਾਲੇ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦੇ ਚੈੱਕ ਸੌਂਪਿਆ। ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਦੇਸ਼ ਪ੍ਰਤੀ ਯੋਗਦਾਨ ਦੇ ਸਤਿਕਾਰ ਵਿੱਚ ਸੂਬਾ ਸਰਕਾਰ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਦੇਵੇਗੀ। ਮਾਨਸਾ ਦੇ ਪਿੰਡ ਕੋਟਲੀ ਕਲਾਂ ਵਿਖੇ ਸਹੀਦ ਦੇ ਜੱਦੀ ਘਰ ਦਾ ਦੌਰਾ ਕਰਨ ਉਪਰੰਤ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਹਾਦਰ ਸੈਨਿਕ ਨੇ ਦੇਸ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣਾ ਫਰਜ ਨਿਭਾਉਂਦੇ ਹੋਏ ਸਹਾਦਤ ਪ੍ਰਾਪਤ ਕੀਤੀ ਹੈ ਅਤੇ ਉਸ ਵੱਲੋਂ ਪਾਏ ਗਏ ਵੱਡਮੁੱਲੇ ਯੋਗਦਾਨ ਦੇ ਸਨਮਾਨ ਵਜੋਂ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਹੈ।

new

ਮੁੱਖ ਮੰਤਰੀ ਨੇ ਦੇਸ਼ ਦੇ ਪਹਿਲੇ ਸ਼ਹੀਦ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੂੰ ਮਿਲ ਕੇ ਸ਼ਹੀਦ ਸੈਨਿਕ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ ਜਿਸ ਨੇ 19 ਵਰਿ੍ਹਆਂ ਦੀ ਉਮਰ ਵਿੱਚ ਦੇਸ਼ ਦੀ ਖਾਤਰ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਸਰਕਾਰ ਪਰਿਵਾਰ ਦੇ ਨਾਲ ਖੜ੍ਹੀ ਹੈ ਕਿਉਂਕਿ ਇਹ ਦੇਸ ਅਤੇ ਖਾਸ ਕਰਕੇ ਸ਼ਹੀਦ ਦੇ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਸ਼ਹੀਦ ਦੇ ਨਾਮ ਉਤੇ ਬੁੱਤ ਵੀ ਸਥਾਪਤ ਕੀਤਾ ਜਾਵੇਗਾ।

ਸ਼ਹੀਦ ਅੰਮ੍ਰਿਤਪਾਲ ਸਿੰਘ ਨੂੰ ਫੌਜ ਵੱਲੋਂ ‘ਗਾਰਡ ਆਫ ਆਨਰ’ ਨਾ ਦੇਣ ਉਤੇ ਸਖਤ ਇਤਰਾਜ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭੇਦਭਾਵ ਵਾਲੇ ਇਸ ਮਾੜੇ ਵਰਤਾਰੇ ਨਾਲ ਫੌਜੀ ਜਵਾਨਾਂ ਦੇ ਮਨੋਬਲ ਨੂੰ ਸੱਟ ਵੱਜੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਜਵਾਨ ਅਗਨੀਵੀਰ ਹੋਣ ਕਰਕੇ ਫੌਜ ਦਾ ਉਸ ਪ੍ਰਤੀ ਇਹ ਵਤੀਰਾ ਬਹੁਤ ਦੁਖਦਾਇਕ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਦੇ ਮਾਪਿਆਂ ਨੇ ਆਪਣਾ ਬੇਟਾ ਦੇਸ਼ ਦੀ ਸੇਵਾ ਕਰਨ ਲਈ ਭੇਜਿਆ ਸੀ ਅਤੇ ਡਿਊਟੀ ਨਿਭਾਉਂਦਿਆਂ ਉਸ ਦੀ ਮੌਤ ਨੂੰ ਸ਼ਹੀਦ ਨਾ ਮੰਨਣਾ ਬਹੁਤ ਮੰਦਭਾਗੀ ਗੱਲ ਹੈ ਜਿਸ ਨਾਲ ਗਲਤ ਮਿਸਾਲ ਪੈਦਾ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਦੇਖਿਆ ਗਿਆ ਹੈ ਕਿ ਸ਼ਹੀਦ ਸੈਨਿਕ ਦੀ ਦੇਹ ਨੂੰ ਪ੍ਰਾਈਵੇਟ ਐਂਬੂਲੈਂਸ ਵਿੱਚ ਲਿਆਉਣਾ ਪਿਆ ਹੋਵੇ ਜੋ ਸਰਾਸਰ ਸ਼ਹੀਦ ਦਾ ਅਪਮਾਨ ਹੈ।

newhttps://punjabiinworld.com/wp-admin/options-general.php?page=ad-inserter.php#tab-4

ਦੱਸ ਦਈਏ ਕਿ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦਾ 60 ਫੀਸਦੀ ਬਜਟ ਰੱਖਿਆ ਦੇ ਖੇਤਰ ਲਈ ਹੁੰਦਾ ਹੈ ਪਰ ਫੌਜ ਵੱਲੋਂ ਸ਼ਹੀਦ ਅੰਮ੍ਰਿਤਪਾਲ ਸਿੰਘ ਦੀ ਦੇਹ ਲਿਜਾਣ ਲਈ ਐਂਬੂਲੈਂਸ ਤੱਕ ਵੀ ਮੁਹੱਈਆ ਨਹੀਂ ਕਰਵਾਈ ਗਈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਦੀ ਸ਼ਹਾਦਤ ਨੂੰ ਖੁਦਕੁਸ਼ੀ ਕਰਾਰ ਦੇਣਾ ਹੋਰ ਵੀ ਦੁੱਖ ਦੀ ਗੱਲ ਹੈ। ਉਨ੍ਹਾਂ ਨੇ ਫੌਜ ਦੇ ਬਿਆਨ ਨੂੰ ਜ਼ਖਮਾਂ ਉਤੇ ਲੂਣ ਛਿੜਕਣ ਵਾਲਾ ਦੱਸਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਲਈ ਮਰ-ਮਿਟਣ ਦਾ ਜਜ਼ਬਾ ਲੈ ਕੇ ਡਿਊਟੀ ਉਤੇ ਜਾਣ ਵਾਲਾ ਬਹਾਦਰ ਫੌਜੀ ਕਦੇ ਵੀ ਖੁਦਕੁਸ਼ੀ ਨਹੀਂ ਕਰ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸ਼ਹੀਦਾਂ ਨਾਲ ਅਜਿਹਾ ਸਲੂਕ ਕੀਤਾ ਜਾਣਾ ਲੱਗਾ ਤਾਂ ਫੇਰ ਮਾਪੇ ਆਪਣੇ ਬੱਚਿਆਂ ਨੂੰ ਫੌਜ ਵਿੱਚ ਭੇਜਣ ਤੋਂ ਗੁਰੇਜ਼ ਕਰਨ ਲੱਗ ਪੈਣਗੇ।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!