ਬਾਬਾ ਬਗੇਸ਼ਵਰ ਧਰੇਂਦਰ ਕ੍ਰਿਸ਼ਨ ਸ਼ਾਸਤਰੀ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬੀ ਗਾਇਕ ਇੰਦਰਜੀਤ ਸਿੰਘ ਨਿੱਕੂ ਵੀ ਨਜ਼ਰ ਆਏ। ਬਾਬਾ ਬਗੇਸ਼ਵਰ ਨੇ ਮੱਥਾ ਟੇਕਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਅੱਜ ਗੁਰੂ ਰਾਮਦਾਸ ਜੀ ਦੀ ਨਗਰੀ ਪਹੁੰਚੇ ਹਾਂ ਅੰਮ੍ਰਿਤਸਰ ਬਹੁਤ ਪਵਿੱਤਰ ਧਰਤੀ ਹੈ। ਉਨ੍ਹਾਂ ਕਿਹਾ ਅਰਦਾਸ ਕਰਦੇ ਹਾਂ ਕਿ ਸਾਰੇ ਲੋਕਾਂ ’ਚ ਏਕਤਾ ਬਣੀ ਰਹੇ ਅਤੇ ਆਪਸ ’ਚ ਪਿਆਰ ਨਾਲ ਰਹਿਣ।
ਬਾਬਾ ਬਗੇਸ਼ਵਰ ਧਰੇਂਦਰ ਕ੍ਰਿਸ਼ਨ ਸ਼ਾਸਤਰੀ ਨੇ ਕਿਹਾ ਕਿ ਗੁਰੂ ਨਗਰੀ ਤੋਂ ਬਾਅਦ ਉਹ ਪਠਾਨਕੋਟ ਦੀ 3 ਦਿਨ ਦੀ ਯਾਤਰਾ ’ਤੇ ਜਾਣਗੇ। ਉਨ੍ਹਾਂ ਦਸਿਆ ਕਿ ਇਸ ਤੋਂ ਪਹਿਲਾਂ ਵੀ ਉਹ ਇਕ ਵਾਰ ਪੰਜਾਬ ਆ ਚੁੱਕੇ ਹਨ ਅਤੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੇ ਬਹੁਤ ਪਿਆਰ ਦਿਤਾ ਹੈ ਅਤੇ ਉਹ ਇਸੇ ਤਰ੍ਹਾਂ ਪੰਜਾਬ ਆਉਂਦੇ ਰਹਿਣਗੇ। ਇਸ ਦੌਰਾਨ ਉਨ੍ਹਾਂ ਨੇ ਸਿਰ ਦੇ ਪੀਲੀ ਦਸਤਾਰ ਸਜਾਈ ਹੋਈ ਸੀ ਅਤੇ ਪੰਜਾਬ ਦੇ ਲੋਕਾਂ ਦੀ ਪ੍ਰਸ਼ੰਸਾ ਵੀ ਕੀਤੀ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਵਾਹਿਗੁਰੂ ਦੀ ਅਰਦਾਸ ਕੀਤੀ।ਇਸ ਮੌਕੇ ਬਾਬਾ ਜੀ ਨੇ ਗੁਰਬਾਣੀ ਦਾ ਸਰਵਣ ਵੀ ਕੀਤਾ।ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਉਹ ਇੱਥੇ ਪਹੁੰਚੇ ਹਨ ਅਤੇ ਸਭ ਨੂੰ ਗੁਰੂ ਗ੍ਰੰਥ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਹੋਣ।
ਦੱਸ ਦਈਏ ਕਿ ਪਠਾਨਕੋਟ ਵਿਖੇ ਉਨ੍ਹਾਂ ਦਾ ਪ੍ਰੋਗਰਾਮ ਹੈ।ਉਨ੍ਹਾਂ ਦੇ ਨਾਲ ਇੰਦਰਜੀਤ ਨਿੱਕੂ ਵੀ ਆਏ ਹਨ।ਉਹ ਪਹਿਲਾਂ ਵੀ ਇੱਥੇ ਆਏ ਹਨ ਅਤੇ ਅੱਜ ਵੀ ਉਹ ਸਰਦਾਰ ਜੀ ਦੀ ਤਰ੍ਹਾਂ ਨਜ਼ਰ ਆ ਰਹੇ ਹਨ।ਇਸ ਮੌਕੇ ਇੰਦਰਜੀਤ ਨਿੱਕੂ ਨੇ ਕਿਹਾ ਕਿ ਇਹ ਉਨ੍ਹਾਂ ਦਾ ਵਿਸ਼ਵਾਸ ਹੈ ਕਿ ਇੱਥੇ ਆਪਣਾ ਸੀਸ ਝੁਕਾਉਣ ਪਹੁੰਚੇ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.