ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭਲਕੇ ਦੁਸਹਿਰੇ ਮੌਕੇ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 24 ਅਕਤੂਬਰ ਨੂੰ ਸਾਰੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕਾਰਜਸ਼ੀਲ ਰਹਿਣਗੇ ਅਤੇ ਇਨ੍ਹਾਂ ਕੇਂਦਰਾਂ ਵਿਖੇ ਆਮ ਦਿਨਾਂ ਵਾਂਗ ਸਾਰੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਲੈਣ ਲਈ 24 ਅਕਤੂਬਰ ਨੂੰ ਬਾਅਦ ਦੁਪਹਿਰ 2 ਵਜੇ ਤੋਂ ਪਹਿਲਾਂ ਸੇਵਾ ਕੇਂਦਰਾਂ ਵਿਚ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ 24 ਅਕਤੂਬਰ ਨੂੰ ਛੱਡ ਕੇ ਬਾਕੀ ਦਿਨ ਸੇਵਾ ਕੇਂਦਰ ਆਪਣੇ ਮੌਜੂਦਾ ਸਮੇਂ ਅਨੁਸਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਰਹਿਣਗੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੁਸਹਿਰੇ ਮੌਕੇ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 24 ਅਕਤੂਬਰ ਨੂੰ ਸਾਰੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕਾਰਜਸ਼ੀਲ ਰਹਿਣਗੇ ਅਤੇ ਇਹਨਾਂ ਕੇਂਦਰਾਂ ਵਿਖੇ ਆਮ ਦਿਨਾਂ ਵਾਂਗ ਸਾਰੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਲੈਣ ਲਈ 24 ਅਕਤੂਬਰ ਨੂੰ ਬਾਅਦ ਦੁਪਹਿਰ 2 ਵਜੇ ਤੋਂ ਪਹਿਲਾਂ ਸੇਵਾ ਕੇਂਦਰਾਂ ਵਿੱਚ ਜਾ ਸਕਦੇ ਹਨ।ਉਨ੍ਹਾਂ ਕਿਹਾ ਕਿ 24 ਅਕਤੂਬਰ ਨੂੰ ਛੱਡ ਕੇ ਬਾਕੀ ਦਿਨ ਸੇਵਾ ਕੇਂਦਰ ਆਪਣੇ ਮੌਜੂਦਾ ਸਮੇਂ ਅਨੁਸਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਰਹਿਣਗੇ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.