Home / ਦੁਨੀਆ ਭਰ / ਜਗਤਾਰ ਸਿੰਘ ਹਵਾਰਾ ਬਾਰੇ ਵੱਡੀ ਖਬਰ

ਜਗਤਾਰ ਸਿੰਘ ਹਵਾਰਾ ਬਾਰੇ ਵੱਡੀ ਖਬਰ

ਬੱਬਰ ਖ਼ਾਲਸਾ ਇੰਟਰਨੈਸ਼ਨਲ ਜਥੇਬੰਦੀ ਨਾਲ ਜੁੜੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਰ. ਡੀ. ਐਕਸ. ਦੇ ਇਕ ਮਾਮਲੇ ਵਿਚ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਬਰੀ ਕਰ ਦਿੱਤਾ ਹੈ। ਪੁਲਿਸ ਕੇਸ ਨਾਲ ਸੰਬੰਧਿਤ ਅਦਾਲਤ ਵਿਚ ਠੋਸ ਸਬੂਤ ਪੇਸ਼ ਕਰਨ ਵਿਚ ਅਸਫ਼ਲ ਰਹੀ ਹੈ, ਜਿਸ ਕਾਰਨ ਅਦਾਲਤ ਵਲੋਂ ਭਾਈ ਹਵਾਰਾ ਨੂੰ ਬਰੀ ਕੀਤਾ ਗਿਆ ਹੈ।ਭਾਈ ਹਵਾਰਾ ’ਤੇ ਇਹ ਦੋਸ਼ ਸੀ ਕਿ ਉਸ ਵਲੋਂ ਆਪਣੇ ਸਾਥੀਆਂ ਕਮਲਜੀਤ ਅਤੇ ਪਰਮਜੀਤ ਨੂੰ ਆਰ.ਡੀ.ਐਕਸ. ਮੁਹੱਈਆ ਕਰਵਾਇਆ ਗਿਆ ਸੀ।ਜਗਤਾਰ ਸਿੰਘ ਹਵਾਰਾ ਇਸ ਸਮੇਂ ਦਿੱਲੀ ਦੀ ਜੇਲ੍ਹ ਵਿਚ ਬੰਦ ਹਨ।

ਹਵਾਰਾ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਕਤਲ ਦਾ ਮੁੱਖ ਮੁਲਜ਼ਮ ਸੀ। ਉਸ ਉੱਤੇ 15 ਸਾਲ ਦੀ ਉਮਰ ਵਿੱਚ ਮੁਕਤਸਰ ਦੇ ਇੱਕ ਗ੍ਰੰਥੀ ਦਾ ਕ਼ਤਲ ਦਾ ਵੀ ਆਰੋਪ ਸੀ, ਪਰ ਇਸ ਮਾਮਲੇ ਵਿੱਚ ਵੀ ਉਸਨੂੰ ਬਾਅਦ ਵਿੱਚ ਬਰੀ ਕਰ ਦਿੱਤਾ ਗਿਆ ਸੀ। ਸਾਲ 2004 ਵਿੱਚ ਉਹ ਇੱਕ ਵਾਰ ਮੁੜ ਸੁਰਖੀਆਂ ਵਿੱਚ ਆਇਆ ਜਦੋਂ ਉਸਨੇ “ਬੁੜੈਲ” ਜੇਲ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਾਲੇ ਹੱਥਾਂ ਨਾਲ 90 ਫੁੱਟ ਲੰਬੀ ਸੁਰੰਗ ਪੁੱਟ ਕੇ ਫ਼ਰਾਰ ਹੋਇਆ ਸੀ। ਇਸ ਵਿੱਚ ਉਸਦੇ ਦੋ ਸਾਥੀਆਂ ਨੇ ਉਸ ਦੀ ਮਦਦ ਕੀਤੀ ਸੀ।

ਚੰਡੀਗੜ੍ਹ ਦੀ ਜਿਲ੍ਹਾ ਅਦਾਲਤ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ। ਉਨ੍ਹਾਂ ਨੂੰ ਇਹ ਰਾਹਤ ਆਰਡੀਐਕਸ ਨਾਲ ਸਬੰਧਤ ਮਾਮਲੇ ਵਿੱਚ ਮਿਲੀ ਹੈ। ਚੰਡੀਗੜ੍ਹ ਪੁਲੀਸ ਆਰਡੀਐਕਸ ਮਾਮਲੇ ਵਿੱਚ ਜਗਤਾਰ ਸਿੰਘ ਹਵਾਰਾ ਖ਼ਿਲਾਫ਼ ਅਦਾਲਤ ਵਿੱਚ ਸਬੂਤ ਪੇਸ਼ ਨਹੀਂ ਕਰ ਸਕੀ।

ਦਰਅਸਲ ਜਗਤਾਰ ਸਿੰਘ ਹਵਾਰਾ ਨੇ ਧਮਾਕੇ ਨੂੰ ਅੰਜਾਮ ਦੇਣ ਲਈ ਆਪਣੇ ਸਾਥੀਆਂ ਕਮਲਜੀਤ ਅਤੇ ਪਰਮਜੀਤ ਨੂੰ ਆਰਡੀਐਕਸ ਮੁਹੱਈਆ ਕਰਵਾਇਆ ਸੀ। ਇਸ ਮਾਮਲੇ ਵਿੱਚ ਪੁਲਿਸ ਗਵਾਹ ਕਾਫੀ ਸਮੇਂ ਤੋਂ ਆਪਣੀ ਗਵਾਹੀ ਲਈ ਨਹੀਂ ਆ ਰਿਹਾ ਸੀ।

ਹੁਣ ਪੁਲਿਸ ਨੇ ਅਦਾਲਤ ਨੂੰ ਉਸ ਦੀ ਮੌਤ ਦੀ ਸੂਚਨਾ ਦਿੱਤੀ ਹੈ। ਇਸ ਕਾਰਨ ਅਦਾਲਤ ਵਿੱਚ ਜਗਤਾਰ ਸਿੰਘ ਹਵਾਰਾ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ। ਹਵਾਰਾ ਇਸ ਸਮੇਂ ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਬੰਦ ਹੈ।

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …