ਪੰਜਾਬ ਸਰਕਾਰ ਨੇ ਪਿੰਡ ਭਾਮੇ ਕਲਾਂ, ਤਹਿਸੀਲ ਸਰਦੂਲਗੜ੍ਹ, ਜ਼ਿਲ੍ਹਾ ਮਾਨਸਾ ਵਿਖੇ ਸਰਪੰਚ ਦੀ ਹੋ ਰਹੀ ਜ਼ਿਮਨੀ ਚੋਣ ਨੂੰ ਮੁੱਖ ਰੱਖਦੇ ਹੋਏ ਕਾਮਿਆਂ ਲਈ 24 ਦਸੰਬਰ, 2023 ਨੂੰ ਚੋਣ ਵਾਲੇ ਦਿਨ ਤਨਖਾਹ ਸਮੇਤ ਹਫਤਾਵਰੀ ਛੁੱਟੀ ਦਾ ਐਲਾਨ ਕੀਤਾ ਹੈ। ਇਕ ਬੁਲਾਰੇ ਨੇ ਦੱਸਿਆ ਕਿ ਪਿੰਡ ਭਾਮੇ ਕਲਾਂ, ਤਹਿਸੀਲ ਸਰਦੂਲਗੜ੍ਹ, ਜ਼ਿਲ੍ਹਾ ਮਾਨਸਾ ਵਿਖੇ ਸਰਪੰਚ ਦੀ ਹੋ ਰਹੀ ਜ਼ਿਮਨੀ ਚੋਣ ਬਾਬਤ ਪੰਜਾਬ ਵਿਚ ਸਥਿਤ ਦੁਕਾਨਾਂ ਅਤੇ ਤਜਾਰਤੀ ਅਦਾਰਿਆਂ/ ਉਦਯੋਗਿਕ ਅਦਾਰਿਆਂ ਵਿਚ ਕੰਮ ਕਰਦੇ ਕਿਰਤੀਆਂ, ਜੋ ਕਿ ਸਬੰਧਤ ਗ੍ਰਾਮ ਪੰਚਾਇਤ ਦੇ ਵੋਟਰ ਹਨ,
ਉਨ੍ਹਾਂ ਨੂੰ ਆਪਣੀ ਵੋਟ ਦਾ ਹੱਕ ਸੁਨਿਸ਼ਚਿਤ ਕਰਨ ਲਈ 24 ਦਸੰਬਰ 2023 ਦਿਨ ਐਤਵਾਰ ਨੂੰ ਸਰਕਾਰ ਵੱਲੋਂ ਇਨ੍ਹਾਂ ਹਲਕਿਆਂ ਦੇ ਅਧਿਕਾਰ ਖੇਤਰ ਵਿਚ ਆਉਂਦੇ ਉਨ੍ਹਾਂ ਦੁਕਾਨਾਂ ਅਤੇ ਤਜਾਰਤੀ ਅਦਾਰਿਆਂ/ ਉਦਯੋਗਿਕ ਅਦਾਰਿਆਂ, ਜਿੱਥੇ ਐਤਵਾਰ ਨੂੰ ਨਾਗਾ ਨਹੀਂ ਰੱਖਿਆ ਜਾਂਦਾ ਹੈ, ਲਈ ਤਨਖਾਹ ਸਮੇਤ ਹਫਤਾਵਰੀ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਿਰਤ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ
ਪੰਜਾਬ ਸਰਕਾਰ ਨੇ ਪਿੰਡ ਭਾਮੇ ਕਲਾਂ, ਤਹਿਸੀਲ ਸਰਦੂਲਗੜ੍ਹ, ਜ਼ਿਲ੍ਹਾ ਮਾਨਸਾ ਵਿਖੇ ਸਰਪੰਚ ਦੀ ਹੋ ਰਹੀ ਜ਼ਿਮਨੀ ਚੋਣ ਨੂੰ ਮੁੱਖ ਰੱਖਦੇ ਹੋਏ ਕਾਮਿਆਂ ਲਈ 24 ਦਸੰਬਰ, 2023 ਨੂੰ ਚੋਣ ਵਾਲੇ ਦਿਨ ਤਨਖਾਹ ਸਮੇਤ ਹਫਤਾਵਰੀ ਛੁੱਟੀ ਦਾ ਐਲਾਨ ਕੀਤਾ ਹੈ। ਇਕ ਬੁਲਾਰੇ ਨੇ ਦੱਸਿਆ ਕਿ ਪਿੰਡ ਭਾਮੇ ਕਲਾਂ, ਤਹਿਸੀਲ ਸਰਦੂਲਗੜ੍ਹ, ਜ਼ਿਲ੍ਹਾ ਮਾਨਸਾ ਵਿਖੇ ਸਰਪੰਚ ਦੀ ਹੋ ਰਹੀ ਜ਼ਿਮਨੀ ਚੋਣ ਬਾਬਤ ਪੰਜਾਬ ਵਿਚ ਸਥਿਤ ਦੁਕਾਨਾਂ ਅਤੇ ਤਜਾਰਤੀ ਅਦਾਰਿਆਂ/ ਉਦਯੋਗਿਕ ਅਦਾਰਿਆਂ ਵਿਚ ਕੰਮ ਕਰਦੇ ਕਿਰਤੀਆਂ, ਜੋ ਕਿ ਸਬੰਧਤ ਗ੍ਰਾਮ ਪੰਚਾਇਤ ਦੇ ਵੋਟਰ ਹਨ,
ਉਨ੍ਹਾਂ ਨੂੰ ਆਪਣੀ ਵੋਟ ਦਾ ਹੱਕ ਸੁਨਿਸ਼ਚਿਤ ਕਰਨ ਲਈ 24 ਦਸੰਬਰ 2023 ਦਿਨ ਐਤਵਾਰ ਨੂੰ ਸਰਕਾਰ ਵੱਲੋਂ ਇਨ੍ਹਾਂ ਹਲਕਿਆਂ ਦੇ ਅਧਿਕਾਰ ਖੇਤਰ ਵਿਚ ਆਉਂਦੇ ਉਨ੍ਹਾਂ ਦੁਕਾਨਾਂ ਅਤੇ ਤਜਾਰਤੀ ਅਦਾਰਿਆਂ/ ਉਦਯੋਗਿਕ ਅਦਾਰਿਆਂ, ਜਿੱਥੇ ਐਤਵਾਰ ਨੂੰ ਨਾਗਾ ਨਹੀਂ ਰੱਖਿਆ ਜਾਂਦਾ ਹੈ, ਲਈ ਤਨਖਾਹ ਸਮੇਤ ਹਫਤਾਵਰੀ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਿਰਤ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ….
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.