Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਪੋਹ ਦੇ ਮਹੀਨੇ ਚ ਇਹ 3 ਕੰਮ ਕਰੋ

ਪੋਹ ਦੇ ਮਹੀਨੇ ਚ ਇਹ 3 ਕੰਮ ਕਰੋ

ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ। ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ।

ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧।ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।੨।

ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩।

ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੪।੬।

Check Also

Navigating King Casino Online feels surprisingly straightforward for newcomers

Navigating king casino online presents a clean layout and intuitive menus that help newcomers feel at ease while getting accustomed to its features, inviting a smooth start to their experience.