Home / ਪੰਜਾਬੀ ਖਬਰਾਂ / 14 ਜਨਵਰੀ ਤੱਕ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ‘ਚ ਛੁੱਟੀਆਂ

14 ਜਨਵਰੀ ਤੱਕ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ‘ਚ ਛੁੱਟੀਆਂ

ਉੱਤਰ ਭਾਰਤ ਵਿਚ ਇਸ ਸਮੇਂ ਕੜਾਕੇ ਦੀ ਠੰਡ ਪੈ ਰਹੀ ਹੈ। ਸੀਤ ਲਹਿਰ ਦਾ ਕਹਿਰ ਜਾਰੀ ਹੈ, ਜਿਸ ਕਾਰਨ ਹੱਡ ਚੀਰਵੀਂ ਠੰਡ ਪੈ ਰਹੀ ਹੈ। ਇਸ ਠੰਡ ਵਿਚ ਸਵੇਰੇ-ਸਵੇਰੇ ਬੱਚਿਆਂ ਦਾ ਸਕੂਲ ਜਾਣਾ ਔਖਾ ਹੁੰਦਾ ਜਾ ਰਿਹਾ ਹੈ। ਛੋਟੇ ਬੱਚਿਆਂ ਨੂੰ ਠੰਡ ਤੋਂ ਬਚਾਅ ਕੇ ਰੱਖਣ ਲਈ ਸਾਰੇ ਪ੍ਰਾਇਮਰੀ, ਜੂਨੀਅਰ ਹਾਈ ਸਕੂਲ ਅਤੇ ਆਂਗਣਬਾੜੀ ਕੇਂਦਰਾਂ ‘ਚ ਆਉਣ ਵਾਲੀ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ ਵਿਚ ਸੀਤ ਲਹਿਰ ਨੂੰ ਵੇਖਦੇ ਹੋਏ ਕੀਤਾ ਗਿਆ ਹੈ।

ਜ਼ਿਲ੍ਹਾ ਅਧਿਕਾਰੀ ਦੁਰਗਾ ਸ਼ਕਤੀ ਨਾਗਪਾਲ ਨੇ ਸ਼ੁੱਕਰਵਾਰ ਨੂੰ ਜਾਰੀ ਹੁਕਮ ਵਿਚ ਕਿਹਾ ਕਿ ਸੀਤ ਲਹਿਰ ਤੋਂ ਬਚਾਅ ਲਈ ਜ਼ਿਲ੍ਹੇ ਦੇ ਸਾਰੇ ਪ੍ਰਾਇਮਰੀ ਅਤੇ ਜੂਨੀਅਰ ਹਾਈ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਦੇ ਆਂਗਣਬਾੜੀ ਕੇਂਦਰਾਂ ‘ਚ ਆਉਣ ਵਾਲੇ ਪ੍ਰਾਇਮਰੀ ਸਕੂਲਾਂ ਦੇ ਬੱਚੇ ਘੱਟ ਉਮਰ ਦੇ ਹੁੰਦੇ ਹਨ। ਠੰਡ ਤੋਂ ਬਚਾਅ ਲਈ ਕੋਈ ਸਾਧਨ ਉਪਲਬਧ ਨਹੀਂ ਹਨ।

ਇਸ ਲਈ ਕੇਂਦਰਾਂ ਵਿਚ ਆਉਣ ਵਾਲੇ 6 ਸਾਲ ਤੱਕ ਦੇ ਬੱਚਿਆਂ ਨੂੰ ਠੰਡ ਤੋਂ ਬਚਾਉਣ ਲਈ 14 ਜਨਵਰੀ ਤੱਕ ਸਾਰੇ ਆਂਗਣਵਾੜੀ ਕੇਂਦਰਾਂ ‘ਚ ਛੁੱਟੀ ਰਹੇਗੀ ਪਰ ਇਸ ਸਮੇਂ ਦੌਰਾਨ ਸਾਰੇ ਆਂਗਣਵਾੜੀ ਕੇਂਦਰ ਖੁੱਲ੍ਹੇ ਰਹਿਣਗੇ ਅਤੇ ਆਂਗਣਵਾੜੀ ਵਰਕਰਾਂ ਅਤੇ ਸਹਾਇਕਾਂ ਵਲੋਂ ਘਰ-ਘਰ ਰਾਸ਼ਨ ਵੰਡ ਕੇ ਸਮਾਜਿਕ ਗਤੀਵਿਧੀਆਂ ਦੇ ਨਾਲ-ਨਾਲ ਹੋਰ ਸਰਕਾਰੀ ਕੰਮਾਂ ਨੂੰ ਚਲਾਉਣਾ ਮੁੜ ਸ਼ੁਰੂ ਕੀਤਾ ਜਾਵੇਗਾ।

Check Also

ਤੇਜ਼ ਹਨ੍ਹੇਰੀ ਤੇ ਭਾਰੀ ਮੀਂਹ ਦੀ ਚਿਤਾਵਨੀ

ਪੰਜਾਬ ਵਿਚ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲਣ ਜਾ ਰਹੀ ਹੈ। ਮੌਸਮ ਵਿਭਾਗ ਵੱਲੋਂ …