Home / ਵੀਡੀਓ / ਇਨ੍ਹਾਂ ਸਕੂਲਾਂ ਚ ਛੁੱਟੀਆਂ ਦਾ ਐਲਾਨ ਜਾਰੀ

ਇਨ੍ਹਾਂ ਸਕੂਲਾਂ ਚ ਛੁੱਟੀਆਂ ਦਾ ਐਲਾਨ ਜਾਰੀ

ਪੰਜਾਬ ਸਮੇਤ ਪੂਰੇ ਉੱਤਰ ਭਾਰਤ ਵਿੱਚ ਸਰਦੀ ਆਪਣਾ ਅਸਰ ਦਿਖਾ ਰਹੀ ਹੈ ਜਿਸ ਕਾਰਨ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਦਿੱਲੀ ਤੋਂ ਬਾਅਦ ਹੁਣ ਚੰਡੀਗੜ੍ਹ ਤੋਂ ਬਾਅਦ ਪੰਜਾਬ ਸਰਕਾਰ ਨੇ ਵੀ ਸਕੂਲਾਂ ਵਿੱਚ 8 ਤੋਂ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ।

ਪੰਜਾਬ ਸਮੇਤ ਪੂਰੇ ਉੱਤਰ ਭਾਰਤ ਵਿੱਚ ਸਰਦੀ ਆਪਣਾ ਅਸਰ ਦਿਖਾ ਰਹੀ ਹੈ ਜਿਸ ਕਾਰਨ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹੁਣ ਚੰਡੀਗੜ੍ਹ ਤੋਂ ਬਾਅਦ ਪੰਜਾਬ ਸਰਕਾਰ ਨੇ ਵੀ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ।

ਮੁੱਖ ਮੰਤਰੀ ਨੇ 10ਵੀਂ ਕਲਾਸ ਤੱਕ ਦੇ ਸਾਰੇ ਸਕੂਲਾਂ ਨੂੰ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਇਸ ਤਰਾਂ ਹੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਮੁਤਾਬਕ ਕੇਂਦਰ ਸਾਸਿਤ ਪ੍ਰਦੇਸ਼ ਦੇ ਅੱਠਵੀਂ ਜਮਾਤ ਤੱਕ ਦੇ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ। ਸਕੂਲਾਂ ‘ਚ ਛੁੱਟੀਆਂ ਹੋਣ ਦੇ ਬਾਵਜੂਦ ਵੀ ਵਿਦਿਆਰਥੀਆਂ ਦੀ ਪੜ੍ਹਾਈ ਉੱਪਰ ਇਸ ਦਾ ਜ਼ਿਆਦਾ ਅਸਰ ਨਹੀਂ ਹੋਵੇਗਾ। ਕਿਉਂਕਿ ਛੁੱਟੀਆਂ ਦੌਰਾਨ ਵੀ ਬੱਚਿਆਂ ਨੂੰ ਆਨਲਾਈਨ ਕਲਾਸਾਂ ਰਾਹੀਂ ਪੜਾਇਆ ਜਾਵੇਗਾ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ 9ਵੀਂ ਕਲਾਸ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸਕੂਲ ਸਵੇਰੇ ਸਾਢੇ 9 ਵਜੇ ਤੋਂ ਖੁੱਲ੍ਹਣਗੇ ਅਤੇ 3 ਵਜੇ ਛੱਟੀ ਹੋਵੇਗੀ।

ਸੂਬੇ ਵਿੱਚ ਲਗਾਤਾਰ ਵਧ ਰਹੀ ਠੰਡ ਕਾਰਨ ਬੀਤੇ ਦਿਨੀਂ ਪੰਜਾਬ ਸਰਕਾਰ ਨੇ ਵੀ ਸੂਬੇ ਵਿੱਚ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਛੁੱਟੀਆਂ ਕਰਨ ਦਾ ਐਲਾਨ ਕੀਤਾ ਸੀ। ਜਿਸ ਦੇ ਤਹਿਤ ਆਂਗਣਵਾੜੀ ਕੇਂਦਰਾਂ ਨੂੰ 14 ਜਨਵਰੀ ਤੱਕ ਛੁੱਟੀਆਂ ਕੀਤੀਆਂ ਗਈਆਂ ਸਨ।

Check Also

Rupinder Dhindsa ਨੇ AI ਨਾਲ ਬਣਾਈ ਪੰਜਾਬੀ ਗੀਤ ਦੀ ਵੀਡੀਓ

Rupinder Dhindsa ਨੇ AI ਨਾਲ ਬਣਾਈ ਪੰਜਾਬੀ ਗੀਤ ਦੀ ਵੀਡੀਓ, ਡਿਜ਼ਿਟਲ ਮਿਊਜ਼ਿਕ ਵਿਜ਼ੂਅਲ ਵਿੱਚ ਨਵਾਂ …