1977-ਜਰਨੈਲ ਸਿੰਘ ਸਿੱਖਾਂ ਦੀਆਂ ਧਾਰਮਿਕ ਪ੍ਰਚਾਰ ਨਾਲ ਸਬੰਧਤ ਸੰਸਥਾਵਾਂ ਵਿਚੋਂ ਪ੍ਰਮੁੱਖ ਦਮਦਮੀ ਟਕਸਾਲ ਦੇ ਮੁਖੀ ਚੁਣੇ ਗਏ ਅਤੇ ਉਨ੍ਹਾਂ ਅੰਮ੍ਰਿਤ ਪ੍ਰਚਾਰ ਮੁਹਿੰਮ ਵਿਚ ਤੇਜ਼ੀ ਲਿਆਉਣ ਦੀ ਸ਼ੁਰੂਆਤ ਕੀਤੀ।-ਅਖੰਡ ਕੀਰਤਨੀ ਜਥੇ ਤੇ ਦਮਦਮੀ ਟਕਸਾਲ ਨਾਲ ਸਬੰਧਤ ਸਿੱਖਾਂ ਵੱਲੋਂ ਨਿਰੰਕਾਰੀਆਂ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਦੌਰਾਨ ਅੰਮ੍ਰਿਤਸਰ ਵਿੱਚ ਫਾਇਰਿੰਗ ਦੌਰਾਨ 13 ਸਿੱਖਾਂ ਦੀ ਮੌਤ ਹੋਈ। ਅਸਲ ਵਿੱਚ ਇਸ ਵਾਰਦਾਤ ਦੌਰਾਨ 18 ਜਣੇ ਮਾਰੇ ਗਏ, ਜਿੰਨ੍ਹਾਂ ਵਿੱਚੋਂ 13 ਸਿੱਖ ਜਥੇ ਨਾਲ ਸਬੰਧਤ ਸਨ, 3 ਨਿਰੰਕਾਰੀ ਅਤੇ 2 ਆਮ ਲੋਕ ਸਨ।
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ਸਾਰੇ…ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।
ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।
ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।