Home / ਪੰਜਾਬੀ ਖਬਰਾਂ / ਫਿਰ ਤੋਂ ਵਧੀਆਂ ਸਕੂਲਾਂ ‘ਚ ਛੁੱਟੀਆਂ

ਫਿਰ ਤੋਂ ਵਧੀਆਂ ਸਕੂਲਾਂ ‘ਚ ਛੁੱਟੀਆਂ

new

ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਦੀਆਂ ਛੁੱਟੀਆਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਹੁਣ 21 ਜਨਵਰੀ ਤੱਕ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ।

ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲ ਪੰਜਵੀਂ ਕਲਾਸ ਤੱਕ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 15 ਜਨਵਰੀ ਤੋਂ 21 ਜਨਵਰੀ 2024 ਤੱਕ ਬੰਦ ਰਹਿਣਗੇ।

ਸੂਬੇ ਦੇ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਕੱਲ੍ਹ ਤੋਂ ਰੈਗੂਲਰ ਤੌਰ ‘ਤੇ ਸਵੇਰੇ 10:00 ਵਜੇ ਤੋਂ 3:00 ਵਜੇ ਤੱਕ ਲੱਗਣਗੇ। ਡਬਲ ਸ਼ਿਫ਼ਟ ਵਾਲੇ ਸਾਰੇ ਸਕੂਲਾਂ ਦਾ ਸਮਾਂ ਸਵੇਰੇ 9 :00 ਵਜੇ ਤੋਂ ਸ਼ਾਮ 4:00 ਵਜੇ ਤੱਕ ਰਹੇਗਾ। ਡਬਲ ਸ਼ਿਫ਼ਟ ਵਾਲਾ ਕੋਈ ਵੀ ਸਕੂਲ ਸ਼ਾਮ 4:00 ਵਜੇ ਤੋਂ ਬਾਅਦ ਨਹੀਂ ਖੁੱਲ੍ਹੇਗਾ। ਇਹ ਹੁਕਮ ਤੁਰੰਤ ਪ੍ਰਭਾਵ ਤੋਂ 21 ਜਨਵਰੀ 2024 ਤੱਕ ਲਾਗੂ ਰਹਿਣਗੇ।

newhttps://punjabiinworld.com/wp-admin/options-general.php?page=ad-inserter.php#tab-4

ਉੱਤਰ ਭਾਰਤ ਇਸ ਵੇਲੇ ਠੰਡ ਦੀ ਲਪੇਟ ‘ਚ ਹੈ ਅਤੇ ਤਕਰੀਬਨ ਸਾਰੇ ਹੀ ਸਕੂਲਾਂ ਵਿਚ ਠੰਡ ਕਾਰਨ ਛੁੱਟੀਆਂ ਵਧੀਆਂ ਹੋਈਆਂ ਹਨ। ਤਾਜ਼ਾ ਜਾਣਕਾਰੀ ਚੰਡੀਗੜ੍ਹ ਦੇ ਸਮੂਹ ਸਕੂਲਾਂ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਕੜਾਕੇ ਦੀ ਠੰਡ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਫ਼ੈਸਲਾ ਕੀਤਾ ਹੈ। ਹੁਣ ਚੰਡੀਗੜ੍ਹ ਵਿੱਚ 8ਵੀਂ ਜਮਾਤ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 20 ਜਨਵਰੀ ਤੱਕ ਬੰਦ ਰਹਿਣਗੇ। ਇਸ ਤੋਂ ਪਹਿਲਾਂ ਕੜਾਕੇ ਦੀ ਠੰਡ ਕਾਰਨ ਸਕੂਲ 13 ਜਨਵਰੀ ਤੱਕ ਬੰਦ ਕਰ ਦਿੱਤੇ ਗਏ ਸਨ।

new

ਚੰਡੀਗੜ੍ਹ ਸਕੂਲ ਸਿੱਖਿਆ ਦੇ ਡਾਇਰੈਕਟਰ ਐੱਚ. ਪੀ. ਐੱਸ. ਬਰਾੜ ਵੱਲੋਂ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਮੌਜੂਦਾ ਖ਼ਰਾਬ ਮੌਸਮ ਦੇ ਮੱਦੇਨਜ਼ਰ ਅਤੇ ਠੰਡ ਦੇ ਮੌਸਮ ਵਿੱਚ ਬੱਚਿਆਂ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਲਈ ਚੰਡੀਗੜ੍ਹ ਦੇ ਸਾਰੇ ਸਕੂਲਾਂ, ਜਿਨ੍ਹਾਂ ਵਿੱਚ ਸਰਕਾਰੀ ਸਹਾਇਤਾ ਪ੍ਰਾਾਪਤ, ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿੱਚ 20 ਜਨਵਰੀ ਤੱਕ 8ਵੀਂ ਜਮਾਤ ਤੱਕ ਦੀਆਂ ਕਲਾਸਾਂ ਲਈ ਫਿਜ਼ੀਕਲ ਮੋਡ ਵਿੱਚ ਕਲਾਸਾਂ ਨਹੀਂ ਲੱਗਣਗੀਆਂ। ਸਕੂਲ ਆਨਲਾਈਨ ਕਲਾਸਾਂ ਲਗਾ ਸਕਦੇ ਹਨ।

ਇਨ੍ਹਾਂ ਵਿਦਿਆਰਥੀਆਂ ਲਈ ਸਕੂਲ ਰਿਪੋਰਟਿੰਗ ਦਾ ਸਮਾਂ ਬਦਲਿਆ –ਆਦੇਸ਼ ਵਿੱਚ ਅੱਗੇ ਕਿਹਾ ਗਿਆ ਹੈ ਕਿ 9ਵੀਂ ਜਮਾਤ ਅਤੇ ਇਸ ਤੋਂ ਉੱਪਰ ਦੇ ਵਿਦਿਆਰਥੀਆਂ ਲਈ ਸਕੂਲ ਸਵੇਰੇ 9.30 ਵਜੇ ਤੋਂ ਪਹਿਲਾਂ ਨਹੀਂ ਖੁੱਲ੍ਹਣਗੇ ਅਤੇ ਸ਼ਾਮ 4 ਵਜੇ ਤੋਂ ਪਹਿਲਾਂ ਬੰਦ ਹੋ ਜਾਣਗੇ। ਆਦੇਸ਼ ਵਿੱਚ ਅੱਗੇ ਕਿਹਾ ਗਿਆ ਹੈ, “ਸਕੂਲਾਂ ਨੂੰ ਇਨ੍ਹਾਂ ਕਲਾਸਾਂ ਦੀ ਸਮਾਂ-ਸਾਰਣੀ ਕਰਦੇ ਸਮੇਂ ਸਵੇਰ ਅਤੇ ਦੇਰ ਸ਼ਾਮ ਦੇ ਠੰਡੇ ਮੌਸਮ ਅਤੇ ਬੱਚਿਆਂ ਦੁਆਰਾ ਸਕੂਲ ਆਉਣ-ਜਾਣ ਲਈ ਲੱਗਣ ਵਾਲੇ ਸਮੇਂ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ।” ਸਕੂਲ ਆਪਣੇ ਕਰਮਚਾਰੀਆਂ ਦੇ ਸਮੇਂ ਨੂੰ ਇਸ ਅਨੁਸਾਰ ਨਿਯਮਤ ਕਰ ਸਕਦੇ ਹਨ।

Advertisement

Check Also

1 ਚੀਜ਼ ਵਰਤ ਕੇ ਦੋਖੋ ਦਿਮਾਗ ਕੰਮ ਨਹੀਂ ਕਰਦਾ

 ਕਈ ਵਾਰ ਅਜਿਹਾ ਹੁੰਦਾ ਹੈ ਕਿ ਅਸੀਂ ਕਿਸੇ ਚੀਜ਼ ਨੂੰ ਯਾਦ ਕਰਨ ਦੀ ਕੋਸ਼ਿਸ਼ …

error: Content is protected !!