ਆਪਣੇ-ਆਪ ਨੂੰ ਪੰਜਾਬੀਅਤ ਦੇ ਅਲੰਬਰਦਾਰ ਕਹਾਉਣ ਵਾਲਿਆਂ ਦੇ ਮੂੰਹੋਂ ਕਾਫ਼ੀ ਸਮੇਂ ਤੋਂ ਅਸੀਂ ਇਹ ਗੱਲ ਆਮ ਹੀ ਸੁਣਦੇ ਆ ਰਹੇ ਆਂ ਕਿ ਪੰਜਾਬ ਵਿੱਚ ਬਾਹਰੀ ਸੂਬਿਆਂ, ਖ਼ਾਸ ਕਰ ਬਿਹਾਰ ਤੇ ਯੂ.ਪੀ ਤੋਂ ਰੋਜ਼ੀ-ਰੋਟੀ ਲਈ ਆਉਣ ਵਾਲੇ ਮਜ਼ਦੂਰ ਪੰਜਾਬੀ ਸੱਭਿਆਚਾਰ ਲਈ ਖ਼ਤਰਾ ਹਨ। ਇਸ ਤੋਂ ਬਿਨਾਂ ਇਹਨਾਂ ਪ੍ਰਵਾਸੀ ਮਜ਼ਦੂਰਾਂ ’ਤੇ ਇਹ ਵੀ ਦੋਸ਼ ਲੱਗ ਰਹੇ ਹਨ ਕਿ ਉਹ ਪੰਜਾਬੀ ਭਾਸ਼ਾ ਲਈ ਵੀ ਖ਼ਤਰਾ ਸਾਬਤ ਹੋ ਰਹੇ ਹਨ। ਇਕ ਹੋਰ ਸੰਗੀਨ ਦੋਸ਼ ਇਹ ਲਗਾਇਆ ਜਾ ਰਿਹਾ ਹੈ ਕਿ ਪ੍ਰਵਾਸੀ ਲੁੱਟਾਂ-ਖੋਹਾਂ ਕਰ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੇ ਹਨ। ਪੰਜਾਬੀਅਤ ਦੇ ਅਲੰਬਰਦਾਰਾਂ ਦਾ ਕਹਿਣਾ ਹੈ ਕਿ ਇਹਨਾਂ ਕਾਰਨਾਂ ਨੂੰ ਮੁੱਖ ਰੱਖਦੇ ਹੋਏ ਪ੍ਰਵਾਸੀ ਮਜ਼ਦੂਰਾਂ ਦੀ ਪੰਜਾਬ ਆਮਦ ’ਤੇ ਰੋਕ ਲਗਾਉਣੀ ਚਾਹੀਦੀ ਹੈ। ਇੰਝ ਕਰਨ ਨਾਲ ਹੀ ਪੰਜਾਬ ਬਚ ਸਕਦਾ ਹੈ। ਆਓ, ਅਸੀਂ ਇਹਨਾਂ ਦਾਅਵਿਆਂ ਦੀ ਨਿਰਪੱਖਤਾ-ਪੂਰਨ ਪਰਖ-ਪੜਚੋਲ ਕਰੀਏ।

ਪ੍ਰਵਾਸੀਆਂ ਨੇ ਦਸਿਆ ਕਿ ਬਿਹਾਰ ਵਿਚ ਬਿਲਕੁਲ ਵੀ ਕੰਮ ਕਰ ਨਹੀਂ ਹੈ। ਸਰਕਾਰਾਂ ਬਿਲਕੁਲ ਸਾਡੀ ਮਦਦ ਨਹੀਂ ਕਰ ਰਹੀ ਹੈ ਜਿਸ ਕਰਕੇ ਸਾਨੂ ਪੰਜਾਬ ਵੱਲ ਆਉਣਾ ਪੈ ਰਿਹਾ ਹੈ। ਜੇਕਰ ਸਾਨੂ ਰੋਜਗਾਰ ਸਾਡੇ ਵਤਨ ਮਿਲਦਾ ਹੋਵੇ ਤਾ ਅਸੀਂ ਪੰਜਾਬ ਵੱਲ ਕਿ ਕਰਨ ਆਉਣਾ ਹੈ। ਪ੍ਰਵਾਸੀ ਮਜਦੂਰਾਂ ਨੇ ਦਸਿਆ ਕਿ ਸਾਡੇ ਬਿਹਾਰ ਵਿਚ ਕੋਈ ਕਾਰੋਬਾਰ ਨਹੀਂ ਹੈ। ਜਿਸ ਕਰਕੇ ਸਾਨੂ ਪੰਜਾਬ ਵੱਲ ਮੁੜਨਾ ਪੈ ਰਿਹਾ ਹੈ। ਹਜਾਰਾਂ ਦੀ ਗਿਣਤੀ ਵਿਚ ਮਜਦੂਰ ਰੇਲਵੇ ਸਟੇਸ਼ਨ ਤੇ ਰਾਜਪੁਰਾ ਦੇ ਗਗਨ ਚੌਕ ਤੇ ਬੱਸਾਂ ਆਟੋ ਰਿਕਸ਼ਿਆਂ ਰਹੀ ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚ ਰਹੇ ਹਨ।
ਪ੍ਰਵਾਸੀਆਂ ਨੇ ਦਸਿਆ ਕਿ ਸਾਡੇ ਵਤਨ ਵਿਚ ਰੋਜਗਾਰ ਨਹੀ ਜਿਸ ਕਰਕੇ ਸਾਨੂ ਪੰਜਾਬ ਵਿਚ ਕੰਮ ਕਰਨ ਲਈ ਆ ਰਹੇ ਹਾਂ।ਰੇਲਵੇ ਸਟੇਸ਼ਨਾਂ ਤੇ ਹਜ਼ਾਰਾਂ ਦੀ ਗਿਣਤੀ ਵਿੱਚ ਪ੍ਰਵਾਸੀ ਮਜ਼ਦੂਰ ਆ ਰਹੇ ਹਨ। ਇਹਨਾਂ ਪ੍ਰਵਾਸੀ ਮਜਦੂਰਾਂ ਨੂੰ ਰੋਜਗਾਰ ਨਹੀਂ ਮਿਲਿਆ ਹੈ। ਜਿਸ ਕਾਰਨ ਲੋਕ ਡਾਊਨ ਤੋਂ ਬਾਅਦ ਹੁਣ ਪ੍ਰਵਾਸੀਆਂ ਨੇ ਮੁੜ ਪੰਜਾਬ ਵੱਲ ਮੂੰਹ ਕੀਤਾ ਹੈ। ਰੇਲਵੇ ਸਟੇਸ਼ਨ ਅਤੇ ਰਾਜਪੁਰਾ ਦੇ ਗਗਨ ਚੌਕ ਤੇ ਹਜ਼ਾਰਾਂ ਦੀ ਗਿਣਤੀ ਵਿਚ ਪ੍ਰਵਾਸੀ ਰੋਜਾਨਾ ਆ ਰਹੇ ਹਨ।
ਜੇਕਰ ਵਿਵੇਕਸ਼ੀਲ ਨਜ਼ਰੀਏ ਤੋਂ ਝਾਤ ਮਾਰੀਏ ਤਾਂ ਅਸੀਂ ਵੇਖਦੇ ਹਾਂ ਕਿ ਪੰਜਾਬ ਵਿੱਚ ਆਰੀਅਨ, ਈਰਾਨੀ, ਦੁਹਾਨੀ, ਟੱਕ, ਮੁੰਡਾ, ਮੁਗਲ ਆਦਿ ਅਨੇਕਾਂ ਜਾਤੀਆਂ ਵਾਲੇ ਵੀ ਲੁੱਟ-ਖਸੁੱਟ ਤੇ ਰਾਜ ਕਰਨ ਦੇ ਮਨਸ਼ੇ ਨਾਲ ਆਏ ਸਨ। ਉਨਾਂ ਇਥੋਂ ਦੀਆਂ ਔਰਤਾਂ ਨਾਲ ਵਿਆਹ ਕਰਵਾ ਕੇ ਇਥੇ ਹੀ ਰਹਿਣਾ ਸ਼ੁਰੂ ਕਰ ਦਿੱਤਾ। ਇਨਾਂ ਜਾਤੀਆਂ ਨੇ ਅਨੇਕਾਂ ਸੱਭਿਆਚਾਰਕ ਤੇ ਭਾਸ਼ਾਈ ਗੁਣ ਤੇ ਹੋਰ ਵੀ ਬਹੁਤ ਕੁਝ ਪੰਜਾਬੀ ਭਾਸ਼ਾ ਤੇ ਸੱਭਿਆਚਾਰ ਨੂੰ ਦਿੱਤਾ ਮਿਸਾਲ ਵਜੋਂ ਪੰਜਾਬੀ ਨੂੰ ਇੱਕ ਸ਼ਾਨਾ-ਮੱਤਾ ਵਿਰਸਾ ਮਿਲਿਆ। ਨਵੀਂ ਭਾਸ਼ਾ ਉਰਦੂ ਦਾ ਜਨਮ ਏਥੇ ਹੀ ਹੋਇਆ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.