Home / ਪੰਜਾਬੀ ਖਬਰਾਂ / ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

new

ਇਸ ਸਾਲ ਪੈ ਰਹੀ ਹੱਡ ਚੀਰਵੀਂ ਠੰਡ ਨੇ ਪਹਿਲਾਂ ਹੀ ਲੋਕਾਂ ਦੀ ਤੌਬਾ ਕਰਵਾਈ ਹੋਈ ਹੈ ਅਤੇ ਤਾਪਮਾਨ ਵਿਚ ਆਈ ਗਿਰਾਵਟ ਨੇ ਪਿਛਲੇ ਰਿਕਾਰਡ ਤੋੜ ਦਿੱਤੇ ਹਨ। ਇਸ ਦੇ ਨਾਲ ਹੀ ਲੋਹੜੀ ਵਾਲੇ ਦਿਨ ਵੀ ਠੰਡ ਦਾ ਕਹਿਰ ਜਾਰੀ ਰਿਹਾ ਜਿਸ ਤੋਂ ਬਾਅਦ ਆਉਣ ਵਾਲੇ ਦਿਨਾਂ ਵਿਚ ਵੀ ਲੋਕਾਂ ਨੂੰ ਠੰਡ ਤੋਂ ਰਾਹਤ ਮਿਲਣ ਦੀ ਸੰਭਾਵਨਾ ਨਜ਼ਰ ਨਹੀਂ ਆ ਰਹੀ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ’ਚ ਗੁਰਦਾਸਪੁਰ ਸਮੇਤ ਆਸ ਪਾਸ ਇਲਾਕੇ ’ਚ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਦਿੱਤੀ ਹੈ।

newhttps://punjabiinworld.com/wp-admin/options-general.php?page=ad-inserter.php#tab-4

ਦੱਸਣਯੋਗ ਹੈ ਕਿ ਸਰਦੀਆਂ ਦੇ ਇਸ ਮੌਸਮ ’ਚ ਜਨਵਰੀ ਮਹੀਨੇ ਬੀਤੇ ਕੱਲ੍ਹ ਸ਼ੁੱਕਰਵਾਰ ਦਾ ਦਿਨ ਸਭ ਤੋਂ ਠੰਡਾ ਦਿਨ ਸੀ ਅਤੇ ਆਉਣ ਵਾਲੇ ਕੁਝ ਦਿਨਾਂ ਲਈ ਵੀ ਮੌਸਮ ਵਿਭਾਗ ਨੇ ਠੰਡ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਅੱਜ ਗੁਰਦਾਸਪੁਰ ਵਿਚ ਬਾਅਦ ਦੁਪਹਿਰ ਸੂਰਜ ਦੇਵਤਾ ਦੇ ਦਰਸ਼ਨ ਹੋਏ ਪਰ ਲਗਭਗ 4 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚਲ ਰਹੀ ਸੀਤ ਲਹਿਰ ਨੇ ਠੰਡ ਵਿਚ ਵਾਧਾ ਕੀਤਾ ਹੈ। ਆਮ ਤੌਰ ’ਤੇ ਹਰੇਕ ਸਾਲ ਲੋਹੜੀ ਦੇ ਤਿਉਹਾਰ ’ਤੇ ਜਾਂ ਤਾਂ ਮੀਂਹ ਪੈਂਦਾ ਹੈ ਜਾਂ ਫਿਰ ਹਵਾ ਨਹੀਂ ਚੱਲਦੀ ਪਰ ਇਸ ਵਾਰ ਮੌਸਮ ਪਿਛਲੇ ਸਾਲਾਂ ਵਰਗਾ ਨਹੀਂ ਰਿਹਾ। ਇਸ ਸਾਲ ਠੰਡ ਨੇ ਸਮੁੱਚੇ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ।

new

ਕੜਾਕੇ ਦੀ ਠੰਡ ਅਤੇ ਧੁੰਦ ਕਾਰਨ ਟਰੇਨਾਂ ਵੀ ਦੇਰੀ ਨਾਲ ਪਹੁੰਚ ਰਹੀਆਂ ਹਨ। ਧੁੰਦ ਕਾਰਨ ਵਿਜ਼ੀਬਿਲਟੀ ਘੱਟ ਹੋਣ ਕਾਰਨ ਵਾਹਨਾਂ ਦੀ ਸਪੀਡ ਵੀ ਘੱਟ ਹੈ। ਕੁਫ਼ਰੀ ਸਮੇਤ ਕਈ ਇਲਾਕਿਆਂ ’ਚ ਬੀਤੇ ਦਿਨੀਂ ਹੋਈ ਬਰਫ਼ਬਾਰੀ ਦਾ ਸਿੱਧਾ ਅਸਰ ਮੈਦਾਨੀ ਇਲਾਕਿਆਂ ’ਤੇ ਪਿਆ ਹੈ। ਇਸ ਕਾਰਨ ਪੰਜਾਬ ’ਚ ਫਿਰ ਤੋਂ ਸੀਤ ਲਹਿਰ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ’ਚ ਠੰਡ ਦਾ ਭਾਰੀ ਕਹਿਰ ਜਾਰੀ ਰਹਿਣ ਦੀ ਚਿਤਾਵਨੀ ਦਿੱਤੀ ਗਈ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਆਪਣੇ ਨਵੇਂ ਬੁਲੇਟਿਨ ’ਚ ਕਿਹਾ ਕਿ ਪੰਜਾਬ ਦੀਆਂ ਵਧੇਰੇ ਥਾਵਾਂ ’ਤੇ ਸੀਤ ਲਹਿਰ ਨੂੰ ਲੈ ਕੇ ਗੰਭੀਰ ਸਥਿਤੀ ਬਣੀ ਹੋਈ ਹੈ ।

Advertisement

Check Also

1 ਚੀਜ਼ ਵਰਤ ਕੇ ਦੋਖੋ ਦਿਮਾਗ ਕੰਮ ਨਹੀਂ ਕਰਦਾ

 ਕਈ ਵਾਰ ਅਜਿਹਾ ਹੁੰਦਾ ਹੈ ਕਿ ਅਸੀਂ ਕਿਸੇ ਚੀਜ਼ ਨੂੰ ਯਾਦ ਕਰਨ ਦੀ ਕੋਸ਼ਿਸ਼ …

error: Content is protected !!