Home / ਪੰਜਾਬੀ ਖਬਰਾਂ / ਜਥੇਦਾਰ ਕਾਉਂਕੇ ਬਾਰੇ ਵੱਡਾ ਖੁਲਾਸਾ

ਜਥੇਦਾਰ ਕਾਉਂਕੇ ਬਾਰੇ ਵੱਡਾ ਖੁਲਾਸਾ

new

ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਪੁਲਿਸ ਹਿਰਾਸਤ ਦੌਰਾਨ ਕਥਿਤ ਤੌਰ ਉੱਤੇ ਹੋਈ ਮੌਤ ਦਾ ਮਾਮਲਾ ਕਰੀਬ ਤਿੰਨ ਦਹਾਕੇ ਬਾਅਦ ਮੁੜ ਚਰਚਾ ਵਿੱਚ ਆਇਆ ਹੈ।ਗੁਰਦੇਵ ਸਿੰਘ ਕਾਉਂਕੇ ਦੇ ਮਾਮਲੇ ਵਿੱਚ ਪੁਲਿਸ ਉੱਤੇ ਇਲਜ਼ਾਮ ਸਨ ਕਿ ਜਥੇਦਾਰ ਨੂੰ ਪੁਲਿਸ ਹਿਰਾਸਤ ਵਿੱਚ ਕਥਿਤ ਤੌਰ ਉੱਤੇ ਤਸੀਹੇ ਦੇ ਕੇ ਕਤਲ ਕਰ ਦਿੱਤਾ ਗਿਆ ਸੀ।

ਭਾਵੇਂ ਕਿ ਪੁਲਿਸ ਨੇ ਜਨਤਕ ਤੌਰ ਉੱਤੇ ਇਨ੍ਹਾਂ ਇਲਜਾਮਾਂ ਨੂੰ ਸਵਿਕਾਰ ਨਹੀਂ ਕੀਤਾ, ਪਰ ਹੁਣ ਪੰਜਾਬ ਪੁਲਿਸ ਦੇ ਆਪਣੇ ਹੀ ਵਧੀਕ ਡੀਜੀਪੀ ਪੱਧਰ ਦੇ ਅਫ਼ਸਰ ਦੀ ਜਾਂਚ ਰਿਪੋਰਟ ਦੇ ਜਨਤਕ ਹੋਣ ਨਾਲ ਪੁਲਿਸ ਦੀ ਕਾਰਗੁਜ਼ਾਰੀ ਉੱਤੇ ਵੀ ਸਵਾਲ ਖੜ੍ਹੇ ਹੋ ਗਏ ਹਨ।ਅਕਾਲ ਤਖ਼ਤ ਸਿੱਖਾਂ ਦੀ ਸਰਬਉੱਚ ਧਾਰਮਿਕ ਸੰਸਥਾ ਹੈ ਜੋ ਅੰਮ੍ਰਿਤਸਰ ਵਿੱਚ ਸਥਿਤ ਹੈ ਅਤੇ ਇਸ ਦੇ ਮੁਖੀ ਨੂੰ ਜਥੇਦਾਰ ਕਿਹਾ ਜਾਂਦਾ ਹੈ। ਉਹ ਸਿੱਖ ਕੌਮ ਦਾ ਧਾਰਮਿਕ, ਸਮਾਜਿਕ ਤੇ ਪੰਥਕ ਸਿਆਸੀ ਮਸਲਿਆਂ ਉੱਤੇ ਮਾਰਗ ਦਰਸ਼ਨ ਕਰਦਾ ਹੈ।

newhttps://punjabiinworld.com/wp-admin/options-general.php?page=ad-inserter.php#tab-4

new

ਗੁਰਦੇਵ ਸਿੰਘ ਕਾਉਂਕੇ ਨੂੰ ਪੁਲਿਸ ਵੱਲੋਂ ਚੁੱਕ ਕੇ ਮਾਰਨ ਦੇ ਮਾਮਲੇ ਬਾਰੇ ਪੰਜਾਬ ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ ਪੁਲਿਸ ਬੀ. ਪੀ. ਤਿਵਾੜੀ ਵੱਲੋਂ ਸਾਲ 1999 ਵਿੱਚ ਜਾਂਚ ਰਿਪੋਰਟ ਡੀਜੀਪੀ ਦਫ਼ਤਰ ਨੂੰ ਸੌਂਪੀ ਗਈ ਸੀ।
ਉਦੋਂ ਪੰਜਾਬ ਵਿੱਚ ਸਿੱਖਾਂ ਦੀ ਨੁਮਾਇੰਦਗੀ ਕਰਨ ਦਾ ਦਾਅਵਾ ਕਰਨ ਵਾਲੀ ਸਿਆਸੀ ਪਾਰਟੀ ਅਕਾਲੀ ਦਲ ਦੀ ਸਰਕਾਰ ਪ੍ਰਕਾਸ਼ ਸਿੰਘ ਬਾਦਲ ਅਗਵਾਈ ਵਿੱਚ ਚੱਲ ਰਹੀ ਸੀ। ਭਾਰਤੀ ਜਨਤਾ ਪਾਰਟੀ ਇਸ ਵਿੱਚ ਭਾਈਵਾਲ ਸੀ।

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਅਜੀਤ ਸਿੰਘ ਬੈਂਸ ਵੱਲੋਂ ਸਥਾਪਤ ਪੰਜਾਬ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ ਨੇ ਬੀਤੇ ਸ਼ੁੱਕਰਵਾਰ (15 ਦਸੰਬਰ) ਨੂੰ ਗੁਰਦੇਵ ਸਿੰਘ ਕਾਉਂਕੇ ਦੀ ਪੁਲਿਸ ਹਿਰਾਸਤ ਦੌਰਾਨ ਕਥਿਤ ਮੌਤ ਦੇ ਮਾਮਲੇ ਵਿੱਚ ਸਰਕਾਰੀ ਜਾਂਚ ਰਿਪੋਰਟ ਜਨਤਕ ਕੀਤੀ ਹੈ।ਸਾਲ 1999 ਵਿੱਚ ਪੰਜਾਬ ਪੁਲਿਸ ਵਲੋਂ ਕੀਤੀ ਗਈ ਜਾਂਚ ਰਿਪੋਰਟ ਨੇ ਨਾ ਸਿਰਫ਼ ਗੁਰਦੇਵ ਸਿੰਘ ਕਾਉਂਕੇ ਦੀ ਗ੍ਰਿਫਤਾਰੀ ਬਾਰੇ ਪੁਲਿਸ ਦੇ ਦਾਅਵਿਆਂ ਉੱਤੇ ਸਵਾਲ ਖੜ੍ਹੇ ਕੀਤੇ ਸਨ, ਸਗੋਂ ਲੁਧਿਆਣਾ ਦਿਹਾਤੀ ਪੁਲਿਸ ( ਪੁਲਿਸ ਜ਼ਿਲ੍ਹਾ ਜਗਰਾਓਂ) ਦੇ ਉਸ ਦਾਅਵੇ ਨੂੰ ਵੀ ਝੂਠਾ ਦੱਸਿਆ ਹੈ ਕਿ ਗੁਰਦੇਵ ਸਿੰਘ ਹਿਰਾਸਤ ਤੋਂ ਫਰਾਰ ਹੋ ਗਿਆ ਸੀ।

Advertisement

Check Also

1 ਚੀਜ਼ ਵਰਤ ਕੇ ਦੋਖੋ ਦਿਮਾਗ ਕੰਮ ਨਹੀਂ ਕਰਦਾ

 ਕਈ ਵਾਰ ਅਜਿਹਾ ਹੁੰਦਾ ਹੈ ਕਿ ਅਸੀਂ ਕਿਸੇ ਚੀਜ਼ ਨੂੰ ਯਾਦ ਕਰਨ ਦੀ ਕੋਸ਼ਿਸ਼ …

error: Content is protected !!