ਸ਼੍ਰੋਮਣੀ ਅਕਾਲੀ ਦਲ ਨੂੰ ਬੂਥ ਪੱਧਰ ’ਤੇ ਮਜਬੂਤ ਕਰਨ ਲਈ ਦਲ ਦੇ ਆਗੂਆਂ ਨੇ ਵਰਕਰਾਂ ਨਾਲ ਤਾਲਮੇਲ ਮੀਟਿੰਗਾਂ ਸ਼ੁਰੂ ਕੀਤੀਆਂ ਹਨ। ਇਸ ਲੜੀ ਵੱਜੋਂ ਇੱਥੇ ਵਿਜੈ ਨਾਇਕ ਸੀਨੀਅਰ ਅਕਾਲੀ ਆਗੂ ਦੇ ਘਰ ਅਕਾਲੀ ਆਗੂਆਂ ਵੱਲੋਂ ਮੀਟਿੰਗ ਕਰਕੇ ਪਿੰਡਾਂ ਤੇ ਸ਼ਹਿਰ ਵਿੱਚ ਵਰਕਰਾਂ ਨਾਲ ਮੀਟਿੰਗਾਂ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ। ਮੀਟਿੰਗ ਵਿੱਚ ਹਾਜ਼ਰ ਸਾਬਕਾ ਚੈਅਰਮੈਨ ਰੁਪਿੰਦਰ ਸਿੰਘ ਰੰਧਾਵਾ, ਸਾਬਕਾ ਚੈਅਰਮੈਨ ਕੁਲਵੰਤ ਸਿੰਘ ਜੌਲੀਆਂ, ਸਾਬਕਾ ਚੈਅਰਮੈਨ ਰਵਜਿੰਦਰ ਸਿੰਘ ਕਾਕੜਾ, ਕੋਰ ਕਮੇਟੀ ਮੈਂਬਰ ਹਰਵਿੰਦਰ ਸਿੰਘ ਗੋਲਡੀ ਤੂਰ, ਐੱਮਸੀ ਗੁਰਵਿੰਦਰ ਸੱਗੂ, ਲੱਕੀ ਯੂਥ ਆਗੂ ਲੱਕੀ, ਮਨਦੀਪ ਦੀਪੀ, ਬਿੱਲੂ ਵਰਮਾ ਅਤੇ ਪਰਮਜੀਤ ਸਿੰਘ ਨਾਇਕ ਨੇ ਕਿਹਾ ਕਿ ਪੰਜਾਬ ਅਤੇ ਪੰਥ ਦੇ ਹਿੱਤਾਂ ਲਈ ਧੜੇਬਾਜ਼ੀਆਂ ਛੱਡ ਕੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਸਖ਼ਤ ਲੋੜ ਹੈ।
ਉਨ੍ਹਾਂ ਦੱਸਿਆ ਕਿ ਜੇਕਰ ਪਾਰਟੀ ਮਜਬੂਤ ਹੋਵੇਗੀ ਤਾਂ ਹੀ ਆਗੂ ਮਜਬੂਤ ਹੋਣਗੇ। ਉਨਾਂ ਦੱਸਿਆ ਕਿ ਸ਼ਹਿਰ ਦੇ ਵਾਰਡਾਂ ਅਤੇ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ ਤੇ ਸੂਬਾਈ ਪੱਧਰ ’ਤੇ ਪ੍ਰਚਾਰ ਕਰ ਕੇ ਅਕਾਲੀ ਦਲ ਨੂੰ ਹੋਰ ਮਜਬੂਤ ਕਰਨ ਲਈ ਕਾਰਵਾਈ ਆਰੰਭੀ ਜਾਵੇਗੀ। -ਪੱਤਰ ਪ੍ਰੇਰਕਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਪਾਰਟੀ ਵੱਲੋਂ ਸੇਵਾਵਾਂ ਨਿਭਾ ਰਹੇ ਹਲਕਾ ਇੰਚਾਰਜ਼ਾਂ ਦੀ ਅਗਵਾਈ ਵਿੱਚ ਸਮੁੱਚੇ ਅਕਾਲੀ ਦਲ ਦੇ ਵਰਕਰਾਂ ਦੇ ਘਰਾਂ ਤਕ ਪਹੁੰਚ ਕੀਤੀ ਜਾਵੇਗੀ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਨਵ-ਨਿਯੁਕਤ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਨੇ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੇ ਪਿੰਡ ਕਲੌੜ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜੱਥੇਦਾਰ ਪਰਦੀਪ ਸਿੰਘ ਕਲੋੜ ਦੇ ਗ੍ਰਹਿ ਵਿਖੇ ਪਾਰਟੀ ਆਗੂਆਂ ਦੀ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਜੱਥੇਦਾਰ ਚਨਾਰਥਲ ਨੇ ਕਿਹਾ ਕਿ ਪਾਰਟੀ ਵਿਚ ਹਰੇਕ ਵਰਕਰ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।
ਇਸ ਮੌਕੇ ਤੇ ਹਲਕਾ ਇੰਚਾਰਜ ਬੱਸੀ ਪਠਾਣਾਂ ਦਰਬਾਰਾ ਸਿੰਘ ਗੁਰੂ ਦੀ ਅਗਵਾਈ ਵਿੱਚ ਜਥੇਦਾਰ ਪਰਦੀਪ ਸਿੰਘ ਕਲੌੜ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਨਵ- ਨਿਯੁਕਤ ਜਿਲ੍ਹਾ ਪ੍ਰਧਾਨ ਸਰਨਜੀਤ ਸਿੰਘ ਚਨਾਰਥਲ ਦਾ ਸਿਰੋਪਾਓ ਅਤੇ ਲੋਈ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.