Home / ਪੰਜਾਬੀ ਖਬਰਾਂ / ਸੀਤ ਲਹਿਰ ਦਾ ਕਹਿਰ ਜਾਰੀ

ਸੀਤ ਲਹਿਰ ਦਾ ਕਹਿਰ ਜਾਰੀ

new

ਦਿੱਲੀ ‘ਚ ਸੀਤ ਲਹਿਰ ਦੀ ਸਥਿਤੀ ਬਣੀ ਹੋਈ ਹੈ ਅਤੇ ਮੰਗਲਵਾਰ ਨੂੰ ਰਾਸ਼ਟਰੀ ਰਾਜਧਾਨੀ ‘ਚ ਧੁੰਦ ਦੀ ਸੰਘਣੀ ਪਰਤ ਛਾਈ। ਭਾਰਤੀ ਮੌਸਮ ਵਿਭਾਗ ਮੁਤਾਬਕ ਰਾਸ਼ਟਰੀ ਰਾਜਧਾਨੀ ਦੇ ਸਫਦਰਜੰਗ ‘ਚ ਘੱਟ ਤੋਂ ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਪਾਲਮ ‘ਚ 7.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ਤੋਂ ਰਵਾਨਾ ਹੋਣ ਵਾਲੀਆਂ ਲਗਭਗ 30 ਉਡਾਣਾਂ ‘ਚ ਦੇਰੀ ਹੋਈ ਅਤੇ 17 ਉਡਾਣਾਂ ਨੂੰ ਮੌਸਮ ਦੀ ਖਰਾਬੀ ਕਾਰਨ ਰੱਦ ਕਰ ਦਿੱਤਾ ਗਿਆ।

newhttps://punjabiinworld.com/wp-admin/options-general.php?page=ad-inserter.php#tab-4

ਰਾਜਧਾਨੀ ‘ਚ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਕਈ ਯਾਤਰੀ ਆਪਣੇ ਸਾਮਾਨ ਨਾਲ ਹਵਾਈ ਅੱਡੇ ‘ਤੇ ਇੰਤਜ਼ਾਰ ਕਰਦੇ ਦੇਖੇ ਗਏ। ਇਕ ਯਾਤਰੀ ਨੇ ਕਿਹਾ ਕਿ ਮੇਰੀ ਫਲਾਈਟ ਸਵੇਰੇ 8:40 ‘ਤੇ ਰਵਾਨਾ ਹੋਣੀ ਸੀ ਪਰ ਹੁਣ ਇਹ ਸਵੇਰੇ 10:30 ‘ਤੇ ਰਵਾਨਾ ਹੋਵੇਗੀ। ਦਿੱਲੀ ਹਵਾਈ ਅੱਡੇ ਨੇ ਇਸ ਸਬੰਧ ਵਿਚ ਇਕ ਐਡਵਾਈਜ਼ਰੀ ਜਾਰੀ ਕੀਤੀ ਹੈ, ਜਿਸ ‘ਚ ਕਿਹਾ ਗਿਆ ਹੈ ਕਿ ਦਿੱਲੀ ਹਵਾਈ ਅੱਡੇ ‘ਤੇ ਘੱਟ ਵਿਜ਼ੀਬਿਲਟੀ ਬਣੀ ਹੋਈ ਹੈ।

new

ਯਾਤਰੀਆਂ ਨੂੰ ਬੇਨਤੀ ਹੈ ਕਿ ਉਹ ਉਡਾਣ ਦੀ ਜਾਣਕਾਰੀ ਲਈ ਸਬੰਧਤ ਏਅਰਲਾਈਨ ਨਾਲ ਸੰਪਰਕ ਕਰਨ। ਇਸ ਦਰਮਿਆਨ ਧੁੰਦ ਕਾਰਨ ਘੱਟ ਵਿਜੀਬਿਲਟੀ ਕਾਰਨ 30 ਟਰੇਨਾਂ ਦੇਰੀ ਨਾਲ ਚੱਲੀਆਂ। ਮੌਸਮ ਵਿਭਾਗ ਨੇ ਕਿਹਾ ਕਿ ਕਿ ਪਾਲਮ ਅਤੇ ਸਫਦਰਜੰਗ ‘ਚ 500 ਮੀਟਰ ਦੀ ਵਿਜੀਬਿਲਟੀ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ‘ਐਕਸ’ ਵਿਚ ਲਿਖਿਆ ਕਿ ਦਿੱਲੀ ਪਾਲਮ (VIDP) ਅਤੇ ਸਫਦਰਜੰਗ ‘ਚ ਅੱਜ 16 ਜਨਵਰੀ ਨੂੰ 5.30 ਵਜੇ ਭਾਰਤੀ ਸਮੇਂ ਅਨੁਸਾਰ 500 ਮੀਟਰ ਦੀ ਵਿਜੀਬਿਲਟੀ ਦੀ ਸੂਚਨਾ ਹੈ।

Advertisement

Check Also

ਕੈਨੇਡਾ ‘ਚ ‘ਤੇ ਸਤੰਬਰ ਤੋਂ ਨਵਾਂ ਨਿਯਮ ਲਾਗੂ

 ਕੈਨੇਡਾ ਵਿਚ ਭਾਰਤੀ ਵਿਦਿਆਰਥੀਆਂ ਸਮੇਤ ਅੰਤਰਰਾਸ਼ਟਰੀ ਵਿਦਿਆਰਥੀ ਮੰਗਲਵਾਰ ਤੋਂ ਲਾਗੂ ਹੋਣ ਵਾਲੇ ਨਵੇਂ ਨਿਯਮ …

error: Content is protected !!