ਦਰਅਸਲ ਮੌਸਮ ਵਿਭਾਗ ਨੇ ਕਿਹਾ ਹੈ ਕਿ 22 ਜਨਵਰੀ ਤੋਂ ਧੁੰਦ ਵਿੱਚ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ਵਿਚ ਬੇਸ਼ੱਕ ਤਾਪਮਾਨ ਵਿੱਚ ਜ਼ਿਆਦਾ ਤਬਦੀਲੀ ਨਹੀਂ ਆਏਗੀ ਪਰ ਦਿਨ ਵੇਲੇ ਧੁੱਪ ਨਿਕਲਣ ਕਾਰਨ ਰਾਹਤ ਮਿਲੇਗੀ।ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਧੁੰਦ ਤੇ ਸੀਤ ਲਹਿਰ ਦਾ ਕਹਿਰ ਜਾਰੀ ਹੈ। ਇਸ ਲਈ ਸਕੂਲਾਂ ਵਿੱਚ ਛੋਟੇ ਬੱਚਿਆਂ ਨੂੰ ਛੁੱਟੀਆਂ ਕੀਤੀਆਂ ਹੋਈਆਂ ਹਨ। ਪ੍ਰੀਖਿਆਵਾਂ ਸਿਰ ਉੱਪਰ ਹੋਣ ਕਰਕੇ ਮਾਪੇ ਤੇ ਅਧਿਆਪਕ ਫਿਕਰਮੰਦ ਹਨ। ਉਨ੍ਹਾਂ ਨੂੰ ਡਰ ਹੈ ਕਿ ਠੰਢ ਕਰਕੇ ਕਿਤੇ ਛੁੱਟੀਆਂ ਹੋਰ ਨਾ ਵਧਾ ਦਿੱਤੀਆਂ ਜਾਣ। ਅਜਿਹੇ ਵਿੱਚ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਮੌਸਮ ਵਿੱਚ ਸੁਧਾਰ ਹੋਣ ਕਰਕੇ ਛੁੱਟੀਆਂ ਹੋਰ ਨਹੀਂ ਵਧਾਈਆਂ ਜਾਣਗੀਆਂ।
ਦਰਅਸਲ ਮੌਸਮ ਵਿਭਾਗ ਨੇ ਕਿਹਾ ਹੈ ਕਿ 22 ਜਨਵਰੀ ਤੋਂ ਧੁੰਦ ਵਿੱਚ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ਵਿਚ ਬੇਸ਼ੱਕ ਤਾਪਮਾਨ ਵਿੱਚ ਜ਼ਿਆਦਾ ਤਬਦੀਲੀ ਨਹੀਂ ਆਏਗੀ ਪਰ ਦਿਨ ਵੇਲੇ ਧੁੱਪ ਨਿਕਲਣ ਕਾਰਨ ਰਾਹਤ ਮਿਲੇਗੀ। ਪਿਛਲੇ ਦੋ-ਤਿੰਨ ਦਿਨਾਂ ਤੋਂ ਦਿਨ ਵੇਲੇ ਧੁੱਪ ਨਿਕਲ ਰਹੀ ਹੈ। 20 ਜਨਵਰੀ ਤੋਂ ਮੌਸਮ ਹੋਰ ਸਾਫ ਹੋਣ ਦੀ ਸੰਭਾਵਨਾ ਹੈ। ਇਸ ਲਈ 22 ਜਨਵਰੀ ਤੋਂ ਸਕੂਲ ਖੱਲ੍ਹ ਜਾਣਗੇ।
ਸੂਬੇ ਦੇ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਕੱਲ੍ਹ ਤੋਂ ਰੈਗੂਲਰ ਤੌਰ ਤੇ ਸਵੇਰੇ 10:00 ਵਜੇ ਤੋਂ 3:00 ਵਜੇ ਤੱਕ ਲੱਗਣਗੇ। ਡਬਲ ਸ਼ਿਫ਼ਟ ਵਾਲੇ ਸਾਰੇ ਸਕੂਲਾਂ ਦਾ ਸਮਾਂ ਸਵੇਰੇ 9 :00 ਵਜੇ ਤੋਂ ਸ਼ਾਮ 4:00 ਵਜੇ ਤੱਕ ਰਹੇਗਾ। ਡਬਲ ਸ਼ਿਫ਼ਟ ਵਾਲਾ ਕੋਈ ਵੀ ਸਕੂਲ ਸ਼ਾਮ 4:00 ਵਜੇ ਤੋਂ ਬਾਅਦ ਨਹੀਂ ਖੁੱਲ੍ਹੇਗਾ। ਇਹ ਹੁਕਮ ਤੁਰੰਤ ਪ੍ਰਭਾਵ ਤੋਂ 21 ਜਨਵਰੀ 2024 ਤੱਕ ਲਾਗੂ ਰਹਿਣਗੇ।