Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

new

ਕਰੀਬ ਇੱਕ ਮਹੀਨੇ ਬਾਅਦ ਉੱਤਰੀ ਭਾਰਤ ਵਿੱਚ ਧੁੱਪ ਨਿਕਲਣ ਨਾਲ ਸੀਤ ਲਹਿਰ ਅਤੇ ਠੰਢ ਤੋਂ ਰਾਹਤ ਮਿਲੀ ਹੈ। ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 5 ਡਿਗਰੀ ਦਾ ਸੁਧਾਰ ਹੋਇਆ ਹੈ। ਹਰਿਆਣਾ ਵਿੱਚ ਹਾਲਾਤ ਆਮ ਵਾਂਗ ਹੋ ਗਏ ਹਨ। ਚੰਡੀਗੜ੍ਹ ਵਿੱਚ ਵੀ ਹਾਲਾਤ ਆਮ ਵਾਂਗ ਹਨ। ਹਿਮਾਚਲ ਦੇ ਉਪਰਲੇ ਇਲਾਕਿਆਂ ਵਿੱਚ ਬਰਫ਼ਬਾਰੀ ਹੋਈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 10 ਦਿਨਾਂ ‘ਚ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ।

ਪਰ ਪੰਜਾਬ ਦੇ ਅਜੇ ਵੀ ਕਈ ਜ਼ਿਲਿਆਂ ’ਚ ਸੰਘਣੀ ਧੁੰਦ ਛਾਈ ਹੋਈ ਹੈ। ਦੱਸ ਦਈਏ ਕਿ ਪੰਜਾਬ ’ਚ ਸੀਤ ਲਹਿਰ ਦਾ ਪ੍ਰਕੋਪ ਜਾਰੀ ਹੈ। ਬੇਸ਼ੱਕ ਕੁਝ ਇਲਾਕਿਆਂ ’ਚ ਧੁੱਪ ਖਿੜ ਗਈ ਹੈ ਪਰ ਅਜੇ ਵੀ ਕਈ ਥਾਂਈ ਸੰਘਣੀ ਧੁੰਦ ਛਾਈ ਹੋਈ ਹੈ। ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਇੱਕ ਵਾਰ ਫਿਰ ਹਿਮਾਚਲ ਵਿੱਚ ਸਰਗਰਮ ਹੋ ਗਈ ਹੈ। ਜਿਸ ਕਾਰਨ ਆਉਣ ਵਾਲੇ 10 ਦਿਨਾਂ ‘ਚ ਹਿਮਾਚਲ ‘ਚ ਬਰਫਬਾਰੀ ਅਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਨਾਲ ਨਾ ਸਿਰਫ਼ ਹਿਮਾਚਲ ਵਿੱਚ ਸਗੋਂ ਪੰਜਾਬ ਅਤੇ ਹਰਿਆਣਾ ਵਿੱਚ ਵੀ ਰਾਹਤ ਮਿਲੇਗੀ।

newhttps://punjabiinworld.com/wp-admin/options-general.php?page=ad-inserter.php#tab-4

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਏ. ਕੇ. ਸਿੰਘ ਦਾ ਕਹਿਣਾ ਹੈ ਕਿ ਵੀਰਵਾਰ ਨਿਕਲੀ ਧੁੱਪ ਦਾ ਮਤਲਬ ਇਹ ਨਹੀਂ ਕਿ ਮੌਸਮ ਸਾਫ਼ ਹੋ ਗਿਆ ਹੈ। ਪੂਰਵ ਅਨੁਮਾਨ ਦੇ ਮੱਦੇਨਜ਼ਰ ਅਲਰਟ ਵਧਾ ਦਿੱਤਾ ਗਿਆ ਹੈ। ਧੁੰਦ ਤੋਂ ਫਿਲਹਾਲ ਕੋਈ ਰਾਹਤ ਨਹੀਂ ਹੈ। ਖਾਸ ਕਰ ਕੇ ਦੋ ਦਿਨਾਂ ਤਕ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਰੈੱਡ ਅਲਰਟ ਦਿੱਤਾ ਹੈ। ਇਸ ਦੇ ਨਾਲ ਹੀ ਤਿੰਨ ਦਿਨਾਂ ਲਈ ਓਰੇਂਜ ਅਲਰਟ ਵੀ ਦਿੱਤਾ ਗਿਆ ਹੈ।

new

ਸੂਰਜ ਦੀ ਰੌਸ਼ਨੀ ਕਾਰਨ ਤਾਪਮਾਨ ਵਿਚ ਮਾਮੂਲੀ ਵਾਧਾ ਦੇਖਿਆ ਗਿਆ ਸੀ, ਪਰ ਇਹ ਸਥਾਈ ਨਹੀਂ ਹੈ ਅਤੇ ਜਲਦੀ ਹੀ ਡਿੱਗ ਜਾਵੇਗਾ। ਅਫਗਾਨਿਸਤਾਨ ਤੋਂ ਪੱਛਮੀ ਪੌਣਾਂ ਸਰਗਰਮ ਹੋ ਚੁੱਕੀਆਂ ਹਨ ਪਰ ਚੰਡੀਗੜ੍ਹ ’ਤੇ ਇਸ ਦਾ ਕੋਈ ਅਸਰ ਨਹੀਂ ਹੋਵੇਗਾ। ਪਹਾੜਾਂ ਦੇ ਉੱਪਰਲੇ ਹਿੱਸਿਆਂ ਵਿਚ ਵੀ ਅਸਰ ਪੈ ਸਕਦਾ ਹੈ। ਦੂਜੀਆਂ ਪੱਛਮੀਆਂ ਪੌਣਾਂ 27 ਨੂੰ ਵੀ ਸਰਗਰਮ ਨਜ਼ਰ ਆ ਰਹੀਆਂ ਹਨ। ਉਹ ਕਿੰਨੀਆਂ ਮਜ਼ਬੂਤ ਹੋਣਗੀਆਂ, ਫਿਲਹਾਲ ਕੁਝ ਨਹੀਂ ਕਿਹਾ ਜਾ ਸਕਦਾ।

ਵੱਧ ਤੋਂ ਵੱਧ ਤਾਪਮਾਨ ਪਹੁੰਚਿਆ 16.5 ਡਿਗਰੀ—-ਬੀਤੇ ਦਿਨ 11 ਸਾਲਾਂ ਬਾਅਦ ਸਭ ਤੋਂ ਘੱਟ ਵੱਧ ਤੋਂ ਵੱਧ ਤਾਪਮਾਨ ਦਰਜ ਹੋਇਆ। ਹਾਲਾਂਕਿ ਵੀਰਵਾਰ ਧੁੱਪ ਨਿਕਲਣ ਨਾਲ ਠੰਡ ਤੋਂ ਕੁਝ ਰਾਹਤ ਮਿਲੀ। ਦਿਨ ਦਾ ਵੱਧ ਤੋਂ ਵੱਧ ਤਾਪਮਾਨ 16.5 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 2 ਡਿਗਰੀ ਘੱਟ ਸੀ। ਘੱਟੋ-ਘੱਟ ਤਾਪਮਾਨ 4.6 ਡਿਗਰੀ ਦਰਜ ਕੀਤਾ ਗਿਆ। ਵਿਭਾਗ ਨੇ 28 ਤਰੀਕ ਤਕ ਅਲਰਟ ਦਿੱਤਾ ਹੈ। ਲੰਬੀ ਭਵਿੱਖਬਾਣੀ ’ਤੇ ਨਜ਼ਰ ਮਾਰੀਏ ਤਾਂ ਮੌਸਮ ਵਿਚ ਕੁਝ ਰਾਹਤ ਮਿਲੀ ਹੈ। ਇਸ ਦੌਰਾਨ ਦਿਨ ਦਾ ਤਾਪਮਾਨ 16 ਤੋਂ 20 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਘੱਟੋ-ਘੱਟ ਤਾਪਮਾਨ 6 ਤੋਂ 7 ਡਿਗਰੀ ਰਹੇਗਾ।

Advertisement

Check Also

ਭਾਈ ਸਾਹਿਬ ਦੀ ਘਰਵਾਲੀ ਬਾਰੇ ਆਈ ਵੱਡੀ ਖਬਰ

 ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਖਾਲਿਸਤਾਨ ਹਮਾਇਤੀ ਅਮ੍ਰਿਤਪਾਲ ਸਿੰਘ ਵੱਲੋਂ 2024 ਦੀ …

error: Content is protected !!