Home / ਪੰਜਾਬੀ ਖਬਰਾਂ / ਭਾਨੇ ਸਿੱਧੂ ਬਾਰੇ ਵੱਡੀ ਖਬਰ

ਭਾਨੇ ਸਿੱਧੂ ਬਾਰੇ ਵੱਡੀ ਖਬਰ

new

ਭਾਨਾ ਸਿੱਧੂ ਨੂੰ ਅੱਜ ਪਟਿਆਲਾ ਦੀ ਜ਼ਿਲ੍ਹਾ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਭਾਨਾ ਨੂੰ ਅਦਾਲਤ ਵੱਲੋਂ 12 ਫਰਵਰੀ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਿੱਧੂ ਦੀ ਪੇਸ਼ੀ ਦੌਰਾਨ ਪਟਿਆਲਾ ਜ਼ਿਲ੍ਹਾ ਅਦਾਲਤ ‘ਚ ਭਾਰੀ ਪੁਲਿਸ ਫੋਰਸ ਤੈਨਾਤ ਵੇਖਣ ਨੂੰ ਮਿਲਿਆ। ਸੋਸ਼ਲ ਮੀਡੀਆ ਫੇਮ ਦੇ ਸਮਰਥਨ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਵਿਰਕ ਅਦਾਲਤ ਪਹੁੰਚੇ ਹਨ।

ਭਾਨਾ ਸਿੱਧੂ (Bhana Sidhu) ਹਾਲ ਹੀ ਵਿੱਚ ਉਨ੍ਹਾਂ ਟਰੈਵਲ ਏਜੰਟਾਂ ਨੂੰ ਫੋਨ ਕਰਕੇ ਲੋਕਾਂ ਦੇ ਪੈਸੇ ਵਾਪਸ ਕਰਨ ਲਈ ਕਹਿ ਰਿਹਾ ਸੀ ਜਿਨ੍ਹਾਂ ਨੇ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕਥਿਤ ਤੌਰ ‘ਤੇ ਠੱਗੀ ਮਾਰੀ ਜਾਂ ਪੈਸੇ ਨਹੀਂ ਮੋੜ ਰਹੇ ਸਨ। ਭਾਨਾ ਸਿੱਧੂ, ਜੋ ਟਰੈਵਲ ਏਜੇਂਟ ਕਥਿਤ ਤੌਰ ‘ਤੇ ਲੋਕਾਂ ਦੇ ਪੈਸੇ ਵਾਪਿਸ ਨਹੀਂ ਕਰਦੇ, ਉਨ੍ਹਾਂ ਦੇ ਖਿਲਾਫ ਸੋਸ਼ਲ ਮੀਡਿਆ ਤੇ ਵੀਡੀਓ ਪਾਉਂਦਾ ਹੈ।

newhttps://punjabiinworld.com/wp-admin/options-general.php?page=ad-inserter.php#tab-4

ਭਾਨਾ ਸਿੰਘ ਸਿੱਧੂ ਨੂੰ ਲੁਧਿਆਣਾ ਸਿਟੀ ਪੁਲਿਸ ਨੇ ਲੁਧਿਆਣਾ ਦੇ ਮਾਡਲ ਟਾਊਨ ਇਲਾਕੇ ਵਿੱਚ ਇੱਕ ਟਰੈਵਲ ਏਜੰਸੀ ਚਲਾਉਣ ਵਾਲੀ ਇੱਕ ਔਰਤ ਨੂੰ ਕਥਿਤ ਤੌਰ ‘ਤੇ ਬਲੈਕਮੇਲ ਕਰਨ ਅਤੇ 10,000 ਰੁਪਏ ਦੀ ਮੰਗ ਕਰਨ ਦੇ ਇੱਕ ਕੇਸ ਵਿੱਚ ਗ੍ਰਿਫਤਾਰ ਕੀਤਾ ਸੀ।ਬਾਅਦ ‘ਚ ਲੁਧਿਆਣਾ ਅਦਾਲਤ ਨੇ ਉਸਦੀ ਜ਼ਮਾਨਤ ਮਨਜ਼ੂਰ ਕਰ ਲਈ। ਭਾਨੇ ਸਿੱਧੂ ਦੀ ਰਿਹਾਈ ਤੋਂ ਠੀਕ ਪਹਿਲਾਂ ਪਟਿਆਲਾ ਪੁਲਿਸ ਨੇ ਸ਼ੁੱਕਰਵਾਰ ਨੂੰ ਉਸਨੂੰ ਮਲੇਰਕੋਟਲਾ ਜੇਲ ਤੋਂ ਆਪਣੀ ਹਿਰਾਸਤ ਵਿਚ ਲੈ ਲਿਆ।

new

ਉਸ ਨੂੰ 20 ਜਨਵਰੀ ਨੂੰ ਪਟਿਆਲਾ ਸਦਰ ਪੁਲਿਸ ਸਟੇਸ਼ਨ ਵਿੱਚ ਦਰਜ ਕੀਤੇ ਗਏ ਇੱਕ ਕਥਿਤ ਸਨੈਚਿੰਗ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ। ਪਟਿਆਲਾ ਅਦਾਲਤ ਨੇ ਭਾਨਾ ਸਿੱਧੂ ਨੂੰ 29 ਜਨਵਰੀ ਤੱਕ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ ਹੈ। ਭਾਨਾ ਸਿੱਧੂ ਬਰਨਾਲਾ ਜ਼ਿਲ੍ਹੇ ਦੇ ਪਿੰਡ ਕੋਟਦੁਨਾ ਦਾ ਨਿਵਾਸੀ ਹੈ। ਉਨ੍ਹਾਂ ਦੇ ਫੇਸਬੁੱਕ ਉੱਤੇ 10 ਲੱਖ ਤੋਂ ਵੱਧ ਫਾਲੋਅਰਜ਼ ਹਨ ਅਤੇ ਇੰਸਟਾਗ੍ਰਾਮ ‘ਤੇ 9 ਲੱਖ ਤੋਂ ਵੱਧ ਫਾਲੋਅਰਜ਼ ਹਨ। 33 ਸਾਲਾ ਭਾਨਾ ਸਿੱਧੂ ਮਸ਼ਹੂਰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਜ਼ਦੀਕੀ ਸਾਥੀ ਰਿਹਾ ਹੈ।

ਭਾਨਾ ਨੇ ਵੱਖ-ਵੱਖ ਪੰਜਾਬੀ ਫਿਲਮਾਂ ਜਿਵੇਂ ਮੂਸਾ ਜੱਟ ਅਤੇ ਹੋਰ ਕਈ ਪੰਜਾਬੀ ਗੀਤਾਂ ਵਿੱਚ ਕੰਮ ਕੀਤਾ ਹੈ। ਭਾਨਾ ਸਿੱਧੂ ਦੇ ਛੋਟੇ ਭਰਾ ਅਮਨਦੀਪ ਸਿੰਘ ਨੇ ਦੱਸਿਆ ਕਿ ਭਾਨਾ ਸਿੱਧੂ ਨੇ 2011-12 ਵਿੱਚ ਸਮਾਜਿਕ ਕਾਰਜ ਸ਼ੁਰੂ ਕੀਤੇ ਸਨ ਅਤੇ ਬਾਅਦ ਵਿੱਚ ਉਹ ਕਿਸਾਨ ਯੂਨੀਅਨਾਂ ਵਿੱਚ ਸਰਗਰਮ ਰਿਹਾ। ਉਨ੍ਹਾਂ ਨੇ ਅੱਗੇ ਕਿਹਾ ਕਿ ਭਾਨਾ ਸਿੱਧੂ ਨੇ ਨਵੀਂ ਦਿੱਲੀ ਵਿਖੇ ਇੱਕ ਸਾਲ ਤਕ ਚੱਲੇ ਕਿਸਾਨ ਧਰਨੇ ਦੌਰਾਨ ਆਪਣਾ ਪੂਰਾ ਸਮਰਥਨ ਦਿੱਤਾ।

Advertisement

Check Also

ਕੈਨੇਡਾ ‘ਚ ‘ਤੇ ਸਤੰਬਰ ਤੋਂ ਨਵਾਂ ਨਿਯਮ ਲਾਗੂ

 ਕੈਨੇਡਾ ਵਿਚ ਭਾਰਤੀ ਵਿਦਿਆਰਥੀਆਂ ਸਮੇਤ ਅੰਤਰਰਾਸ਼ਟਰੀ ਵਿਦਿਆਰਥੀ ਮੰਗਲਵਾਰ ਤੋਂ ਲਾਗੂ ਹੋਣ ਵਾਲੇ ਨਵੇਂ ਨਿਯਮ …

error: Content is protected !!