Home / ਵੀਡੀਓ / ਝੋਟੇ ਨੇ ਵੀ ਮਾਰੀ ਭਾਨੇ ਦੇ ਪਿੰਡ ਤੋਂ ਬੜਕ

ਝੋਟੇ ਨੇ ਵੀ ਮਾਰੀ ਭਾਨੇ ਦੇ ਪਿੰਡ ਤੋਂ ਬੜਕ


ਬਲੌਗਰ ਭਾਨਾ ਸਿੱਧੂ ਦਾ ਅੱਜ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਪਟਿਆਲਾ ਪੁਲਿਸ ਵੱਲੋਂ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਸ ਦੌਰਾਨ ਕੋਰਟ ਨੇ ਭਾਨਾ ਸਿੱਧੂ ਨੂੰ 14 ਦਿਨਾਂ ਦੀ ਜੁਡੀਸ਼ੀਅਲ ਕਸਟਡੀ ਭੇਜ ਦਿੱਤਾ ਹੈ। ਪਟਿਆਲਾ ਪੁਲਿਸ ਨੇ ਭਾਨਾ ਸਿੱਧੂ ਨੂੰ ਚੈਨ ਸਨੈਚਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।

new

ਇਸ ਤੋਂ ਪਹਿਲਾਂ ਲੁਧਿਆਣਾ ਵਿੱਚ ਭਾਨਾ ਸਿੱਧੂ ਖਿਲਾਫ਼ ਇੱਕ ਟਰੈਵਲ ਏਜੰਟ ਨੂੰ ਧਮਕੀਆਂ ਦੇਣ ਦੇ ਤਹਿਤ ਕੇਸ ਦਰਜ ਹੋਇਆ ਸੀ। ਜਿਸ ਦੌਰਾਨ ਲੁਧਿਆਣਾ ਪੁਲਿਸ ਨੇ ਭਾਨੇ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਹਾਂਲਕਿ ਇਸ ਮਾਮਲੇ ਵਿੱਚ ਅਦਾਲਤ ਨੇ ਭਾਨਾ ਸਿੱਧੂ ਨੂੰ ਜ਼ਮਾਨਤ ਦੇ ਦਿੱਤੀ ਸੀ। ਇਸ ਤੋਂ ਪਹਿਲਾਂ ਕਿ ਭਾਨਾ ਸਿੱਧੂ ਜ਼ਮਾਨਤ ‘ਤੇ ਬਾਹਰ ਆਉਂਦਾ ਪਟਿਆਲਾ ਵਿੱਚ ਸਨੈਚਿੰਗ ਦਾ ਪਰਚਾ ਦਰਜ ਕਰ ਲਿਆ ਗਿਆ ਸੀ।


ਪਟਿਆਲਾ ਪੁਲਿਸ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਪਟਿਆਲਾ ਆਦਲਤ ‘ਚ ਭਾਨਾ ਸਿੱਧੂ ਨੂੰ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਭਾਨਾ ਸਿੱਧੂ ਖਿਲਾਫ਼ ਅਬੋਹਰ ‘ਚ ਵੀ ਇੱਕ ਪਰਚਾ ਦਰਜ ਹੋ ਗਿਆ ਹੈ।

ਅੱਜ ਪਟਿਆਲਾ ‘ਚ ਪੇਸ਼ੀ ਦੌਰਾਨ ਭਾਨਾ ਸਿੱਧੂ ਦੇ ਸਮਰਥਕ ਵੀ ਪੰਹੁਚ ਗਏ। ਭਾਨੇ ਦੇ ਸਮਰਥਕਾਂ ਨੇ ਭਗਵੰਤ ਮਾਨ ਸਰਕਾਰ ਖਿਲਾਫ਼ ਨਾਅਰੇ ਲਗਾਏ ਅਤੇ ਕਿਹਾ ਕਿ ਸਰਕਾਰ ਖਿਲਾਫ਼ ਬੋਲਣ ਕਰਕੇ ਭਾਨਾ ਸਿੱਧੂ ਨੂੰ ਝੂਠੇ ਮੁਕਦਮਿਆਂ ਵਿੱਚ ਫਸਾਇਆ ਜਾ ਰਿਹਾ ਹੈ। ਇਸ ਦੌਰਾਨ ਕਾਫ਼ੀ ਜ਼ਬਰਦਸਤ ਹੰਗਾਮਾ ਹੋਇਆ।

newhttps://punjabiinworld.com/wp-admin/options-general.php?page=ad-inserter.php#tab-4

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਾਨਾ ਸਿੱਧੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੇ ਹੱਕ ਵਿੱਚ ਡਟ ਗਏ ਹਨ। ਚੰਨੀ ਨੇ ਇਕ ਨਿੱਜੀ ਸਮਾਗਮ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਦਾ ਵਿਰੋਧ ਕਰਨ ਵਾਲਿਆਂ ਖਿਲਾਫ ਸਰਕਾਰ ਕਾਰਵਾਈ ਕਰ ਰਹੀ ਹੈ। ਭਾਨਾ ਸਿੱਧੂ ਲੋਕਾਂ ਦੀ ਮਦਦ ਕਰਦਾ ਹੈ। ਕਈ ਵਾਰ ਉਹ ਪੰਜਾਬ ਸਰਕਾਰ ਖਿਲਾਫ ਵੀ ਭਾਵੁਕ ਹੋ ਕੇ ਕੁਝ ਬੋਲਿਆ ਹੋਵੇਗਾ। ਇਸੇ ਕਾਰਨ ਹੁਣ ਸਰਕਾਰ ਭਾਣਾ ਸਿੱਧੂ, ਲੱਖਾ ਸਿਡਾਨਾ ਅਤੇ ਹੋਰ ਸਿਆਸੀ ਆਗੂਆਂ ‘ਤੇ ਝੂਠੇ ਕੇਸ ਦਰਜ ਕਰ ਰਹੀ ਹੈ।

new

Advertisement

Check Also

ਪੰਜਾਬ ਤੇ ਦਿੱਲੀ ਹੋ ਰਹੇ ਅਲੱਗ

 ਹੇ ਸੰਤ ਜਨੋ! ਮੈਨੂੰ ਕੋਈ) ਇਹੋ ਜਿਹਾ ਇਲਾਜ ਦੱਸੋ, ਜਿਸ ਨਾਲ ਮੈਂ (ਆਪਣਾ ਅੰਦਰੋਂ) …

error: Content is protected !!