Home / ਪੰਜਾਬੀ ਖਬਰਾਂ / ਭਾਨੇ ਦੀ ਰਿਹਾਈ ਬਾਰੇ ਖੁਸ਼ਖਬਰੀ

ਭਾਨੇ ਦੀ ਰਿਹਾਈ ਬਾਰੇ ਖੁਸ਼ਖਬਰੀ

new

ਲੋਕਾਂ ਵੱਲੋਂ ਬੈਰੀਕੇਡ ਤੋੜਨ ਅਤੇ ਪੁਲਿਸ ਨਾਲ ਝੜਪਾਂ ਤੋਂ ਬਾਅਦ ਸਮਾਜਿਕ ਕਾਰਕੁਨ ਭਾਨਾ ਸਿੱਧੂ ਦੀ ਰਿਹਾਈ ਲਈ ਕੀਤਾ ਜਾ ਰਿਹਾ ਧਰਨਾ ਸ਼ੁੱਕਰਵਾਰ ਦੇਰ ਸ਼ਾਮ ਨੂੰ ਆਖਿਰ ਸਰਕਾਰ ਦੇ ਭਰੋਸੇ ਤੋਂ ਬਾਅਦ ਖਤਮ ਕਰ ਦਿੱਤਾ ਗਿਆ।
ਪ੍ਰਸ਼ਾਸਨ ਵੱਲੋਂ ਮੁਜ਼ਾਹਰਾਕਾਰੀਆਂ ਦੀਆਂ ਮੰਗਾਂ ਮੰਨਣ ਅਤੇ ਭਾਨਾ ਸਿੱਧੂ ਨੂੰ 10 ਤਰੀਕ ਤੱਕ ਰਿਹਾਅ ਕਰਨ ਦਾ ਭਰੋਸਾ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਇਸ ਸੰਬੰਧ ਵਿੱਚ ਜਿੰਨੇ ਵੀ ਕਿਸਾਨ ਆਗੂ ਅਤੇ ਮੁਜ਼ਾਹਰਾਕਾਰੀ ਹਿਰਾਸਤ ਵਿੱਚ ਲਏ ਗਏ ਸਨ,ਉਨ੍ਹਾਂ ਨੂੰ ਵੀ ਰਿਹਾਅ ਕਰ ਦਿੱਤਾ ਗਿਆ ਹੈ।ਬੀਕੇਯੂ ਆਜ਼ਾਦ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਜੇਕਰ 10 ਤਰੀਕ ਨੂੰ ਭਾਨਾ ਸਿੱਧੂ ਦੀ ਰਿਹਾਈ ਵਿੱਚ ਕੋਈ ਪ੍ਰਸ਼ਾਸਨ ਵੱਲੋਂ ਢਿੱਲ ਵਰਤੀ ਗਈ ਤਾਂ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ।

ਕਾਰਕੁਨ ਲੱਖਾ ਸਿਧਾਣਾ ਨੇ ਕਿਹਾ ਕਿ ਸਰਕਾਰ ਸੱਚ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਅਤੇ ਮੀਡੀਆ ਨਾਲ ‘ਬਦਲੂਕੀ’ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।ਧਰਨਾਕਾਰੀਆਂ ਨੇ ਬਠਿੰਡਾ-ਚੰਡੀਗੜ੍ਹ ਕੌਮੀ ਸ਼ਾਹ ਮਾਰਗ ’ਤੇ ਜਾਮ ਲਾਗਾ ਕੇੇ ਸਿੱਧੂ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸੜਕ ਦੇ ਵਿਚਕਾਰ ਧਰਨਾ ਲਗਾ ਦਿੱਤਾ ਸੀ ।

newhttps://punjabiinworld.com/wp-admin/options-general.php?page=ad-inserter.php#tab-4

new

ਸਮਾਜਿਕ ਕਾਰਕੁਨ ਭਾਨਾ ਸਿੱਧੂ ’ਤੇ ਦਰਜ ਪੁਲਿਸ ਕੇਸਾਂ ਦੇ ਵਿਰੋਧ ’ਚ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਘੇਰਨ ਜਾ ਰਹੇ ਸੈਂਕੜੇ ਲੋਕਾਂ ਨੂੰ ਸ਼ਨੀਵਾਰ ਨੂੰ ਕਈ ਥਾਵਾਂ ਉੱਤੇ ਰੋਕ ਲਿਆ ਗਿਆ ਸੀ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਵੱਧ ਰਹੇ ਕਿਸਾਨਾਂ, ਨੌਜਵਾਨਾਂ ਤੇ ਸਿਆਸੀ ਪਾਰਟੀਆਂ ਦੇ ਕਾਰਕੁਨਾਂ ਦੀ ਪੁਲਿਸ ਨਾਲ ਤਕਰਾਰ ਵੀ ਹੋਈ।ਹਾਲਾਂਕਿ, ਪ੍ਰਸ਼ਾਸ਼ਨ ਵੱਲੋਂ ਲਾਈਆਂ ਰੋਕਾਂ ਦੇ ਬਾਵਜੂਦ ਵੀ ਵੱਡੀ ਗਿਣਤੀ ਲੋਕ ਸੰਗਰੂਰ ਸ਼ਹਿਰ ਅੰਦਰ ਦਾਖ਼ਲ ਹੋ ਗਏ ਸਨ।

ਕਾਕਾ ਸਿੱਧੂ ਉਰਫ ਭਾਨਾ ਸਿੱਧੂ ਉੱਤੇ ਪੰਜਾਬ ਪੁਲਿਸ ਵੱਲੋਂ ਤਿੰਨ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ।ਇਨ੍ਹਾਂ ਵਿੱਚ ਇੱਕ ਟਰੈਵਲ ਏਜੰਟ ਨੂੰ ਧਮਕਾਉਣ ਅਤੇ ਚੋਰੀ ਦੇ ਇਲਜ਼ਾਮ ਵੀ ਸ਼ਾਮਲ ਹਨ।ਇਹ ਕਿਹਾ ਜਾ ਰਿਹਾ ਹੈ ਕਿ ਭਾਨਾ ਸਿੱਧੁ ਉੱਤੇ ਕੇਸ ਸਰਕਾਰ ਦੇ ਵਿਰੁੱਧ ਬੋਲਣ ਕਾਰਨ ਬਦਲਾਖੋਰੀ ਤਹਿਤ ਦਰਜ ਕੀਤੇ ਗਏ ਹਨ।ਇਸੇ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਇਲਜ਼ਾਮ ਲਗਾਏ ਸੀ ਕਿ ਪੁਲਿਸ ਨੇ ਉਨ੍ਹਾਂ ਨੂੰ ਸੰਗਰੂਰ ਜਾਣ ਤੋਂ ਰੋਕਿਆ ਸੀ।

Advertisement

Check Also

ਮੁੱਖ ਮੰਤਰੀ ਵੱਲੋਂ ਵੱਡਾ ਐਲਾਨ ਜਾਰੀ

 ਲੋਕ ਸਭਾ ਚੋਣਾਂ 2024 ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਾਝੇ …

error: Content is protected !!