Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਭਗਵੰਤ ਮਾਨ ਵੱਲੋਂ ਵੱਡਾ ਐਲਾਨ

ਭਗਵੰਤ ਮਾਨ ਵੱਲੋਂ ਵੱਡਾ ਐਲਾਨ

new

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਡਾ ਐਲਾਨ ਕੀਤਾ ਹੈ। ਹੁਣ ਪੰਜਾਬ ਵਿੱਚ ਰਜਿਸਟਰੀਆਂ ਕਰਵਾਉਣ ਲਈ NOC ਦੀ ਲੋੜ ਨਹੀਂ ਪਵੇਗੀ। ਇਸ ਨਾਲ ਰਜਿਸਟਰੀਆਂ ਕਰਵਾਉਣ ਵਿੱਚ ਅੜਿੱਕੇ ਖਤਮ ਹੋਣਗੇ ਅਤੇ ਰਜਿਸਟਰੀਆਂ ਕਰਵਾਉਣੀਆਂ ਆਸਾਨ ਹੋ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਵੱਲੋਂ ਸਾਂਝੀ ਕੀਤੀ ਗਈ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ….ਪੰਜਾਬ ਵਿੱਚ ਹਰ ਕਿਸਮ ਦੀਆਂ ਰਜਿਸਟਰੀਆਂ ‘ਤੇ NOC ਵਾਲੀ ਸ਼ਰਤ ਖਤਮ ਹੋ ਰਹੀ ਹੈ..ਵੇਰਵੇ ਜਲਦੀ…

ਪੰਜਾਬੀਆਂ ਨੂੰ ਰਾਹਤ ਦੇਣ ਲਈ ਅੱਜ ਹਰ ਤਰ੍ਹਾਂ ਦੀਆਂ ਦੀ ਰਜਿਸਟਰੀਆਂ ਲਈ NOC ਸ਼ਰਤ ਖ਼ਤਮ ਕਰਨ ਦਾ ਮਾਮਲੇ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਅਫ਼ਸਰਾਂ ਨਾਲ ਕੀਤੀ ਮੀਟਿੰਗ ਹੈ।ਇਸ ਦੌਰਾਨ AG ਦਫਤਰ ਦੇ ਅਫਸਰ ਵੀ ਮੀਟਿੰਗ ‘ਚ ਹੋਏ ਸ਼ਾਮਿਲ ਸਨ।ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਲਈ ਮੀਟਿੰਗ ‘ਚ ਲੋਕਾਂ ਨੂੰ NOC ਕਰਕੇ ਹੁੰਦੀ ਖੱਜਲ-ਖੁਆਰੀ ਖ਼ਤਮ ਕਰਨ ਲਈ ਵਿਸਥਾਰ ਸਹਿਤ ਚਰਚਾ ਹੋਈ।

newhttps://punjabiinworld.com/wp-admin/options-general.php?page=ad-inserter.php#tab-4

new

ਇਸਦੇ ਨਾਲ ਹੀ ਅੱਗੇ ਤੋਂ ਨਾਜਾਇਜ਼ ਕਾਲੋਨੀਆਂ ਬਣਾਉਣ ਵਾਲਿਆਂ ਲਈ ਹੋਰ ਸਖਤ ਕਾਨੂੰਨ ਬਣਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਕਾਲੋਨੀ ਕੱਟਣ ਲਈ ਕਾਲੋਨਾਈਜ਼ਰ ਨੂੰ ਲਾਲ ਰੰਗ ਦਾ ਸਟੈਂਪ ਪੇਪਰ ਲੈਣਾ ਪਵੇਗਾ। ਬਿਨੈਕਾਰ ਨੂੰ ਸਟੈਂਪ ਪੇਪਰ ਉਦੋਂ ਹੀ ਜਾਰੀ ਕੀਤਾ ਜਾਵੇਗਾ ਜਦੋਂ ਉਸ ਨੂੰ ਸਾਰੇ ਵਿਭਾਗਾਂ ਤੋਂ ਐਨ.ਓ.ਸੀ. ਮਿਲੇਗੀ। ਅਜਿਹੇ ‘ਚ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਦੇ ਨਾਲ ਹੀ ਭਵਿੱਖ ਵਿੱਚ ਕਿਸੇ ਵੀ ਗੈਰ-ਕਾਨੂੰਨੀ ਕਾਲੋਨੀ ਨੂੰ ਨਹੀਂ ਕੱਟਣ ਦਿੱਤਾ ਜਾਵੇਗਾ।ਨਾਲ ਹੀ ਅਗਲੇ ਵਿਧਾਨਸਭਾ ਇਜਲਾਸ ‘ਚ ਸਖਤ ਕਾਨੂੰਨ ਵਾਲਾ ਸੋਧ ਬਿੱਲ ਵੀ ਆ ਸਕਦਾ ਹੈ।

Advertisement

Check Also

ਸੜਕ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ

 ਮਹਿਤਾ ਤੋਂ ਸ੍ਰੀ ਹਰਗੀਬਿੰਦਪੁਰ ਸਾਹਿਬ ਨੂੰ ਜਾਂਦੇ ਮੁੱਖ ਮਾਰਗ ‘ਤੇ ਖੱਬੇਰਾਜਪੂਤਾਂ – ਸੈਦੂਕੇ ਮੋੜ …

error: Content is protected !!