Home / ਪੰਜਾਬੀ ਖਬਰਾਂ / ਮੁੜ ਬਦਲੇਗਾ ਮੌਸਮ;11 ਫਰਵਰੀ ਤੱਕ ਭਵਿੱਖਬਾਣੀ

ਮੁੜ ਬਦਲੇਗਾ ਮੌਸਮ;11 ਫਰਵਰੀ ਤੱਕ ਭਵਿੱਖਬਾਣੀ

new

ਪੰਜਾਬ ਕੜਾਕੇ ਦੀ ਠੰਡ ਦਾ ਦੌਰ ਹੁਣ ਖ਼ਤਮ ਹੋਣਾ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਹਰਿਆਣਾ ਅਤੇ ਚੰਡੀਗੜ੍ਹ ਵਿਚ ਵੀ ਮੌਸਮ ਸਾਫ਼ ਹੋਣ ਤੋਂ ਬਾਅਦ ਹਾਲਾਤ ਆਮ ਵਾਂਗ ਹੋ ਗਏ ਹਨ। ਦਿਨ ਦਾ ਵੱਧ ਤੋਂ ਵੱਧ ਤਾਪਮਾਨ ਆਮ ਵਾਂਗ ਹੋਣਾ ਸ਼ੁਰੂ ਹੋ ਗਿਆ ਹੈ, ਜਦਕਿ ਰਾਤਾਂ ਅਜੇ ਠੰਡੀਆਂ ਹਨ ਅਤੇ ਘੱਟੋ-ਘੱਟ ਤਾਪਮਾਨ ਡਿੱਗ ਰਿਹਾ ਹੈ। ਇਸ ਦੌਰਾਨ ਹਿਮਾਚਲ ਵਿਚ ਮੌਸਮ ਅਤੇ ਆਫ਼ਤ ਪ੍ਰਬੰਧਨ ਨੇ ਹੁਣ ਕੁਝ ਖੇਤਰਾਂ ਵਿਚ ਬਰਫ਼ ਦੇ ਤੂਫ਼ਾਨ ਦਾ ਖਤਰਾ ਪ੍ਰਗਟਾਇਆ ਹੈ।

ਮੌਸਮ ਵਿਭਾਗ ਨੇ ਅਗਲੇ 2 ਦਿਨਾਂ ਦੌਰਾਨ ਉੱਤਰ-ਪੱਛਮੀ, ਪੂਰਬੀ ਅਤੇ ਮੱਧ ਭਾਰਤ ਦੇ ਕਈ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2-3 ਡਿਗਰੀ ਸੈਲਸੀਅਸ ਦੀ ਗਿਰਾਵਟ ਦੀ ਭਵਿੱਖਬਾਣੀ ਕੀਤੀ ਹੈ ਅਤੇ ਇਸ ਤੋਂ ਬਾਅਦ ਕੋਈ ਮਹੱਤਵਪੂਰਨ ਬਦਲਾਅ ਨਹੀਂ ਹੋਵੇਗਾ।

newhttps://punjabiinworld.com/wp-admin/options-general.php?page=ad-inserter.php#tab-4

new

ਭਾਰਤੀ ਮੌਸਮ ਵਿਭਾਗ (IMD) ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ 3 ਦਿਨਾਂ ਵਿੱਚ ਪੂਰੇ ਭਾਰਤ ਵਿੱਚ ਮੌਸਮ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਹਾਲਾਂਕਿ ਮੌਸਮ ਏਜੰਸੀ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਮੀਂਹ ਤੋਂ ਬਾਅਦ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਵਿੱਚ ਸੀਤ ਲਹਿਰ ਵਾਪਸ ਆ ਗਈ ਹੈ।

ਦਿੱਲੀ, ਨੋਇਡਾ, ਗ੍ਰੇਟਰ ਨੋਇਡਾ, ਗਾਜ਼ੀਆਬਾਦ ਅਤੇ ਗੁਰੂਗ੍ਰਾਮ ਸਮੇਤ ਕਈ ਇਲਾਕਿਆਂ ‘ਚ ਤੇਜ਼ ਹਵਾਵਾਂ ਚੱਲਣਗੀਆਂ ਅਤੇ ਠੰਢ ਵਧੇਗੀ। ਹਾਲਾਂਕਿ, ਦਿਨ ਧੁੱਪ ਵਾਲਾ ਰਹੇਗਾ ਅਤੇ ਹਲਕੀ ਬਾਰਿਸ਼ ਦੀ ਵੀ ਸੰਭਾਵਨਾ ਹੈ।ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਸਮੇਤ ਪਹਾੜੀ ਰਾਜਾਂ ‘ਚ ਬਰਫਬਾਰੀ ਕਾਰਨ ਉੱਤਰੀ ਭਾਰਤ ‘ਚ ਬਰਫੀਲੀਆਂ ਹਵਾਵਾਂ ਚੱਲ ਰਹੀਆਂ ਹਨ। ਉੱਤਰ ਪ੍ਰਦੇਸ਼, ਬਿਹਾਰ, ਪੰਜਾਬ ਅਤੇ ਹਰਿਆਣਾ ਵਿੱਚ ਠੰਢ ਇਕਦਮ ਵਧ ਗਈ ਹੈ।ਮੌਸਮ ਦੀ ਜਾਣਕਾਰੀ ਦੇਣ ਵਾਲੀ ਵੈੱਬਸਾਈਟ ਸਕਾਈਮੇਟ ਵੈਦਰ ਮੁਤਾਬਕ, ਅੱਜ ਯਾਨੀ ਵੀਰਵਾਰ ਨੂੰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਅਰੁਣਾਚਲ ਪ੍ਰਦੇਸ਼ ‘ਚ ਹਲਕੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ।

ਇਸ ਤੋਂ ਇਲਾਵਾ ਪੂਰਬੀ ਅਸਾਮ, ਨਾਗਾਲੈਂਡ ਅਤੇ ਮੇਘਾਲਿਆ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਉੜੀਸਾ ਵਿਚ ਵੀ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉੱਤਰ-ਪੱਛਮੀ ਭਾਰਤ ਵਿੱਚ 15 ਤੋਂ 25 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਅਸਾਮ, ਮੇਘਾਲਿਆ, ਮਿਜ਼ੋਰਮ ਤੇ ਤ੍ਰਿਪੁਰਾ ਦੇ ਵੱਖ-ਵੱਖ ਖੇਤਰਾਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ। ਇੰਨਾ ਹੀ ਨਹੀਂ ਨੋਇਡਾ, ਗਾਜ਼ੀਆਬਾਦ ਸਮੇਤ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਇਲਾਕਿਆਂ ‘ਚ ਠੰਢ ਜਾਰੀ ਰਹੇਗੀ।

Advertisement

Check Also

ਵਿਜ਼ਟਰ ਵੀਜ਼ੇ ’ਤੇ ਗਏ ਨੂੰ ਪੁਲਿਸ ’ਚ ਕਰ ਲਿਆ ਭਰਤੀ

ਗੜ੍ਹਸ਼ੰਕਰ ਦੇ ਕਸਬਾ ਸੈਲਾ ਖ਼ੁਰਦ ਦਾ ਇੱਕ ਨੌਜਵਾਨ ਨਿਊਜ਼ੀਲੈਂਡ ਦੇ ਵਿੱਚ ਪੁਲਿਸ ‘ਚ ਕਰੇਕਸ਼ਨ ਅਫ਼ਸਰ …

error: Content is protected !!